Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਤਿਉਹਾਰਾਂ ਮੌਕੇ ਖਾਧ ਪਦਾਰਥਾਂ ਵਿੱਚ ਮਿਲਾਵਟ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ : DC ਆਸ਼ਿਕਾ ਜੈਨ

ਤਿਉਹਾਰਾਂ ਮੌਕੇ ਖਾਧ ਪਦਾਰਥਾਂ ਵਿੱਚ ਮਿਲਾਵਟ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ : DC ਆਸ਼ਿਕਾ ਜੈਨ

ਹੁਸ਼ਿਆਰਪੁਰ 16 ਅਕਤੂਬਰ(ਪ੍ਰਾਈਮ ਪੰਜਾਬ ਟਾਈਮਜ਼) 

: ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਹੋ ਸਕਦੀ ਮਿਲਾਵਟ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਖਾਣ-ਪੀਣ ਦੀ ਗੁਣਵੱਤਾ ਦੀ ਜਾਂਚ ਅਤੇ ਮਿਲਾਵਟ ‘ਤੇ ਕਾਬੂ ਪਾਉਣ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਜਿਲਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਤਿੰਨ ਫੂਡ ਸੇਫਟੀ ਅਫਸਰਾਂ ਮੁਨੀਸ਼ ਸੋਢੀ, ਵਿਵੇਕ ਕੁਮਾਰ ਅਤੇ ਇਸ਼ਾਂਕ ਬਾਂਸਲ ਤੇ ਟੀਮ ਮੈੰਬਰਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਇੱਥੋਂ ਤੱਕ ਕਿ ਪਿੰਡਾਂ ਵਿਚੋਂ ਵੀ ਮਿਠਾਈਆਂ ਦੀਆਂ ਦੁਕਾਨਾਂ, ਦੁੱਧ ਤੇ ਦੁੱਧ ਤੋਂ ਬਣੇ ਉਤਪਾਦਾਂ ਜਿਵੇਂ ਪਨੀਰ, ਦੇਸੀ ਘਿਓ, ਖੋਇਆ ਆਦਿ ਤੋਂ ਬਣੀਆਂ ਮਿਠਾਈਆਂ, ਪੈਕਡ ਮਿਠਾਈਆਂ, ਵੱਖ-ਵੱਖ ਤਰਾਂ ਦੇ ਮਸਾਲਿਆਂ, ਫਲ, ਸਬਜ਼ੀਆਂ, ਹੋਰ ਖਾਧ ਪਦਾਰਥਾਂ ਦੇ ਨਮੂਨੇ ਚੈਕ ਕੀਤੇ ਜਾ ਰਹੇ ਹਨ। ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਇਹ ਟੀਮਾਂ ਤਿਉਹਾਰਾਂ ਦੌਰਾਨ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ ਤਾਂ ਜੋ ਖਪਤਕਾਰਾਂ ਤੱਕ ਸਿਰਫ਼ ਗੁਣਵੱਤਾ ਵਾਲਾ ਅਤੇ ਸੁਰੱਖਿਅਤ ਖਾਣਾ ਹੀ ਪਹੁੰਚੇ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖਾਣ-ਪੀਣ ਦੀਆਂ ਵਸਤਾਂ ਖਰੀਦਦੇ ਸਮੇਂ ਸਾਵਧਾਨੀ ਵਰਤਣ, ਪੈਕੇਜਿੰਗ ਤੇ ਉਤਪਾਦ ਦੀ ਮਿਆਦ ਦੀ ਜਾਂਚ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਸ਼ੱਕੀ ਸਮੱਗਰੀ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦੇਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੀਮਾਂ ਵੱਲੋਂ ਵੱਖ-ਵੱਖ ਨਮੂਨੇ ਇਕੱਠੇ ਕਰਕੇ ਜਾਂਚ ਲਈ ਲੈਬੋਰਟਰੀ ਨੂੰ ਭੇਜੇ ਗਏ ਹਨ ਅਤੇ ਜੇ ਕਿਸੇ ਉਤਪਾਦ ਵਿੱਚ ਗੁਣਵੱਤਾ ਦੀ ਘਾਟ ਜਾਂ ਮਿਲਾਵਟ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਤਿਉਹਾਰਾਂ ਦੇ ਪੂਰੇ ਸਮੇਂ ਦੌਰਾਨ ਜਾਰੀ ਰਹੇਗੀ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਵੀ “ਸੁਰੱਖਿਅਤ ਭੋਜਨ, ਸਿਹਤਮੰਦ ਤਿਉਹਾਰ” ਦੇ ਸੁਨੇਹੇ ਨੂੰ ਅੱਗੇ ਵਧਾਉਣ ਵਿੱਚ ਸਹਿਯੋਗ ਦੇਣ ਅਤੇ ਮਿਲਾਵਟ-ਰਹਿਤ ਸਮਾਜ ਦੀ ਰਚਨਾ ਵਿੱਚ ਆਪਣਾ ਯੋਗਦਾਨ ਪਾਉਣ।