ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ
ਪਠਾਨਕੋਟ 30 ਮਈ (ਅਵਿਨਾਸ਼ ਸ਼ਰਮਾ ) ਸਟੇਟ ਗੋਰਮਿੰਟ ਅਤੇ ਸਿਵਲ ਸਰਜਨ ਡਾ ਰੁਬਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਿਹਤ ਕੇਂਦਰਾਂ ਅਤੇ ਸਕੂਲਾਂ ਦੇ 18 ਪਾਣੀ ਦੇ ਸੈਂਪਲ ਹੈਲਥ ਇੰਸਪੈਕਟਰ ਅਤੇ ਮਲਟੀਪਰਪਜ ਹੈਲਥ ਵਰਕਰਾਂ ਵੱਲੋਂ ਨਿਯਮ ਅਨੁਸਾਰ ਭਰੇ ਗਏ । ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹਾ ਹਸਪਤਾਲ ਪਠਾਨਕੋਟ,ਸੀ ਐਚ ਸੀ ਘਰੋਟਾ,ਨਰੋਟ ਜੈਮਲ ਸਿੰਘ,ਬੁਗਲ ਬਧਾਣੀ ਅਤੇ ਸੁਜਾਨਪੁਰ ਸ਼ਾਮਲ ਸਨ ਦੇ ਵੱਖ ਵੱਖ ਥਾਵਾਂ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਇਹ ਸੈਂਪਲ ਵਾਟਰ ਪਬਲਿਕ ਸਟੇਟ ਲੈਬਾਰਟਰੀ ਖਰੜ ਵਿਖੇ ਨਿਰੀਖਣ ਵਾਸਤੇ ਭੇਜੇ ਜਾਣਗੇ ਤਾਂ ਜੋ ਪੀਣ ਵਾਲੇ ਪਾਣੀ ਤੋਂ ਹੋਣ ਵਾਲੇ ਇਨਫੈਕਸ਼ਨ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਦੂਸ਼ਿਤ ਪਾਣੀ ਪੀਣ ਨਾਲ ਬੈਕਟੀਰੀਅਲ ਇਨਫੈਕਸ਼ਨ ਹੋ ਸਕਦਾ ਹੈ। ਜਿਸ ਕਾਰਨ ਹੈਜ਼ਾ, ਟਾਈਫਾਈਡ, ਪੇਚਿਸ਼ ਵਰਗੀਆਂ ਬਿਮਾਰੀਆਂ ਆਸਾਨੀ ਨਾਲ ਕਿਸੇ ਨੂੰ ਵੀ ਆਪਣਾ ਸ਼ਿਕਾਰ ਬਣਾ ਸਕਦੀਆਂ ਹਨ। ਇਸ ਤੋਂ ਇਲਾਵਾ ਦੂਸ਼ਿਤ ਪਾਣੀ ਪੀਣ ਨਾਲ ਵਾਇਰਲ ਇਨਫੈਕਸ਼ਨ ਵੀ ਹੋ ਸਕਦਾ ਹੈ। ਜਿਸ ਦੇ ਕਾਰਨ ਹੈਪੇਟਾਈਟਸ ਏ, ਫਲੂ ਅਤੇ ਪੀਲੀਆ ਵਰਗੀਆਂ ਖ਼ਤਰਨਾਕ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਸਾਨੂੰ ਹਮੇਸ਼ਾਂ ਸਾਫ਼ ਪਾਣੀ ਹੀ ਪੀਣਾ ਚਾਹੀਦਾ ਹੈ। ਪਾਣੀ ਨੂੰ ਕਲੋਰੀਨੇਟ ਕਰਕੇ ਜਾਂ ਉਬਾਲ ਕੇ ਵੀ ਪੀਣ ਯੋਗ ਬਣਾਇਆ ਜਾ ਸਕਦਾ ਹੈ। ਇਸ ਮੌਕੇ ਹੈਲਥ ਇੰਸਪੈਕਟਰ ਅਨੋਖ ਲਾਲ, : ਹੈਲਥ ਇੰਸਪੈਕਟਰ ਰਜਿੰਦਰ ਭਗਤ, ਗੁਰਮੁੱਖ ਸਿੰਘ, ਭੁਪਿੰਦਰ ਸਿੰਘ, ਲਖਬੀਰ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਕੁਮਾਰ ਹੈਲਥ ਇੰਸਪੈਕਟਰ ਅਤੇ ਵਰਿੰਦਰ ਕੁਮਾਰ , ਜਗਨ ਨਾਥ, ਅਮਰਜੀਤ ਸੈਣੀ, ਪ੍ਰਦੀਪ ਭਗਤ, ਮਲਕੀਅਤ ਸਿੰਘ, ਭੁਪਿੰਦਰ ਸਿੰਘ, ਸੁਨੀਲ ਕੁਮਾਰ, ਅਜੇ ਕੁਮਾਰ, ਸੁਖਦੇਵ ਸਮਿਆਲ ਸਾਰੇ ਮਲਟੀਪਰਪਜ ਹੈਲਥ ਵਰਕਰ ਹਾਜ਼ਰ ਸਨ ।








