Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਫੌਜੀ ਸਨਮਾਨਾਂ ਨਾਲ ਸੂਬੇਦਾਰ ਹਰਦੀਪ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

ਫੌਜੀ ਸਨਮਾਨਾਂ ਨਾਲ ਸੂਬੇਦਾਰ ਹਰਦੀਪ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

ਫੌਜੀ ਸਨਮਾਨਾਂ ਨਾਲ ਸੂਬੇਦਾਰ ਹਰਦੀਪ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ
ਕੈਬਨਿਟ ਮੰਤਰੀ ਜਿੰਪਾ,ਵਿਧਾਇਕ ਜਸਵੀਰ ਸਿੰਘ ਰਾਜਾ, ਕਰਮਵੀਰ ਘੁੰਮਣ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ
– ਸ਼ਹੀਦ ਹਰਦੀਪ ਸਿੰਘ ਦੇ ਪਰਿਵਾਰ ਨਾਲ ਪੰਜਾਬ ਸਰਕਾਰ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ: ਕੈਬਨਿਟ ਮੰਤਰੀ ਜ਼ਿੰਪਾ
ਹੁਸ਼ਿਆਰਪੁਰ, 08 ਮਈ (ਚੌਧਰੀ / ਯੋਗੇਸ਼ ਗੁਪਤਾ/ ਕਮਲਜੀਤ ਭਟੋਆ) : ਅਰੁਣਾਚਲ ਪ੍ਰਦੇਸ਼ ‘ਚ ਐਲ. ਏ.ਸੀ ਨਾਲ ਦੇਸ਼ ਦੀ ਸੇਵਾ ਕਰਦੇ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਦੇ ਸੂਬੇਦਾਰ ਹਰਦੀਪ ਸਿੰਘ ਨੂੰ ਉਨ੍ਹਾਂ ਦੇ ਪਿੰਡ ‘ਚ ਹੀ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।
ਇਸ ਦੌਰਾਨ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।
(ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੂੰ ਸ਼ਰਧਾਂਜਲੀ ਭੇੰਟ ਕਰਦੇ ਹੋਏ ਹਲਕਾ ਵਿਧਾਇਕ ਜਸਵੀਰ ਸਿੰਘ)
ਇਸ ਦੌਰਾਨ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਥਾਣਾ ਮੁਖੀ ਗੜਦੀਵਾਲਾ ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤਿਆਂ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।
(ਸਹੀਦ ਹਰਦੀਪ ਸਿੰਘ ਦੀ ਪਤਨੀ ਨੂੰ ਤਿਰੰਗਾ ਭੇਂਟ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਹੋਰ)
ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਪਰਿਵਾਰ ਨੂੰ ਕਦੇ ਵੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਸੂਬੇਦਾਰ ਹਰਦੀਪ ਸਿੰਘ ਇੱਕ ਬਹਾਦਰ ਯੋਧਾ ਸਨ ਅਤੇ ਕੌਮ ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਹਮੇਸ਼ਾ ਉਨ੍ਹਾਂ ਦੀ ਰਿਣੀ ਰਹੇਗੀ।
(ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ, ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਅਤੇ ਹੋਰ)
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।  ਇਸ ਦੌਰਾਨ ਮਿਲਟਰੀ, ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਖੇਤਰਾਂ ਦੇ ਪਤਵੰਤਿਆਂ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।
 ਗੌਰਤਲਬ ਹੈ ਕਿ ਸੂਬੇਦਾਰ ਹਰਦੀਪ ਸਿੰਘ 15 ਪੰਜਾਬ ਰੈਜੀਮੈਂਟ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਸਨ, ਜੋ 6 ਮਈ ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ।