Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing KMS ਵਿਖੇ ਫਾਈਨਲ ਸਮੈਸਟਰ ਦੇ ਵਿਦਿਆਰਥੀਆਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਐਮ.ਸੀ.ਏ ਦੀ ਮੱਹਤਤਾ ਬਾਰੇ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਵਿਖੇ ਫਾਈਨਲ ਸਮੈਸਟਰ ਦੇ ਵਿਦਿਆਰਥੀਆਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਐਮ.ਸੀ.ਏ ਦੀ ਮੱਹਤਤਾ ਬਾਰੇ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਬਾਰੇ ਜਿਵੇਂ ਕਿ ਇਲਾਕਾ ਨਿਵਾਸੀਆਂ ਨੂੰ ਪਤਾ ਹੀ ਹੈ ਕਿ ਇਲਾਕੇ ਵਿੱਚ ਸਿਰਫ ਇਕ ਹੀ ਟੈਕਨੀਕਲ ਕਾਲਜ ਹੈ ਜੋ ਹਰ ਤਰ੍ਹਾਂ ਦੇ ਪ੍ਰੋਗਰਾਮ ਚਲਾ ਰਹੇ ਹਨ, ਜਿਨ੍ਹਾਂ ਨੂੰ ਕਰਕੇ ਵਿਦਿਆਰਥੀ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਹਾਸਲ ਕਰ ਸਕਦੇ ਹਨ। ਕੇ.ਐਮ.ਐਸ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਕੇ.ਐਮ.ਐਸ ਕਾਲਜ ਆਪਣੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇਣ ਦੇ ਨਾਲ ਨਾਲ ਪਲੇਸਮੈਂਟ ਦਿਲਵਾਉਣ ਦੀ ਜਿੰਮੇਦਾਰੀ ਵੀ ਨਿਭਾਉਂਦਾ ਹੈ। ਇਸ ਵਾਰ ਵੀ ਕੇ.ਐਮ.ਐਸ ਕਾਲਜ ਵੱਲੋਂ ਫਾਈਨਲ ਸਮੈਸਟਰ ਦੇ ਵਿਦਿਆਰਥੀਆਂ ਨੂੰ ਆਨਲਾਈਨ ਸੈਮੀਨਾਰ ਰਾਹੀਂ ਦੱਸਿਆ ਗਿਆ ਕਿ ਕਿਵੇਂ ਉਹ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਹਾਸਲ ਕਰ ਸਕਦੇ ਹਨ ਅਤੇ ਕਾਰਪੋਰੇਟ ਸੈਕਟਰ ਦੀ ਅੱਜ ਦੇ ਸਮੇਂ ਵਿੱਚ ਕੀ ਮੰਗ ਹੈ। ਇਹ ਸੈਮੀਨਾਰ ਸ਼੍ਰੀ ਸ਼੍ਰੀਕਾਂਤ ਕੁਮਾਰ ਮੈਨੇਜਿੰਗ ਡਾਇਰੈਕਟਰ ਓਰਬੈਕਸ ਟੈਕਨਾਲੋਜੀਸ ਪ੍ਰਾਈਵੇਟ ਲਿਮਿਟਡ, ਡਾਇਰੈਕਟਰ ਲੀਗਲੈਕਸ ਸਰਵਿਸਿਜ਼ ਐਲ.ਐਲ.ਪੀ, ਫਾਊਂਡਰ ਟੇਕਿਉਂਨ ਸਾਫਟਵੇਅਰ ਪ੍ਰਾਈਵੇਟ ਲਿਮਿਟਡ, ਡਾਇਰੈਕਟਰ ਬੋਟੈਕਸਾਈ ਪ੍ਰਾਈਵੇਟ ਲਿਮਿਟਡ ਗ੍ਰੇਟਰ ਨੋਇਡਾ ਵੱਲੋਂ ਦਿੱਤਾ ਗਿਆ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੀ ਕੀ ਡਿਮਾਂਡ ਹੈ। ਉਹਨਾਂ ਕੰਪਿਊਟਰ ਦੀ ਡਿਗਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਾਰਪੋਰੇਟ ਸੈਕਟਰ ਵਿੱਚ ਐਮ.ਸੀ.ਏ ਡਿਗਰੀ ਕਰਨ ਉਪਰੰਤ ਬੱਚਾ ਬੇਰੋਜਗਾਰ ਨਹੀਂ ਰਹਿ ਸਕਦਾ। ਉਹਨਾਂ ਇਹ ਵੀ ਕਿਹਾ ਕਿ ਬੀ.ਸੀ.ਏ ਡਿਗਰੀ ਅਤੇ ਇਸ ਤੋਂ ਬਾਅਦ ਐਮ.ਸੀ.ਏ ਡਿਗਰੀ ਜੋ ਵੀ ਵਿਦਿਆਰਥੀ ਕਰਦਾ ਹੈ, ਉਸ ਨੂੰ ਆਈ ਟੀ ਕਾਰਪੋਰੇਟ ਸੈਕਟਰ ਵਿੱਚ ਆਸਾਨੀ ਨਾਲ ਚੰਗੀ ਨੌਕਰੀ ਮਿਲ ਸਕਦੀ ਹੈ। ਉਹਨਾਂ ਨੇ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਐਮ.ਸੀ.ਏ ਡਿਗਰੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੇ ਵੀ ਉਹਨਾਂ ਦੇ ਸੁਝਾਵਾਂ ਨੂੰ ਸੁਣ ਕੇ ਭਰਮਾ ਹੁੰਗਾਰਾ ਦਿੰਦੇ ਹੋਏ ਐਮ.ਸੀ.ਏ ਪ੍ਰੋਗਰਾਮ ਵਿੱਚ ਦਾਖਲਾ ਲੈਣਾ ਸ਼ੁਰੂ ਕਰ ਦਿੱਤਾ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਮੈਨੇਜਿੰਗ ਡਾਇਰੈਕਟਰ ਸ਼੍ਰੀਕਾਂਤ ਕੁਮਾਰ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕੇ.ਐਮ.ਐਸ ਕਾਲਜ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਦੇ ਭਵਿੱਖ ਬਾਰੇ ਵੀ ਸੋਚਦਾ ਆਇਆ ਹੈ। ਉਹਨਾਂ ਕੇ.ਐਮ.ਐਸ ਕਾਲਜ ਦੀ ਮੈਨੇਜਮੈਂਟ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਸ਼੍ਰੀਕਾਂਤ ਕੁਮਾਰ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਪੱਲਵੀ, ਨੇਹਾ, ਜਗਰੂਪ ਕੌਰ, ਨੀਲਮ, ਆਰਤੀ ਸ਼ਰਮਾ, ਨਿਕਿਤਾ ਠਾਕੁਰ, ਸੋਨਮ ਸਲਾਰੀਆ, ਅਮਨਦੀਪ ਕੌਰ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ,  ਰਜਨੀ, ਚੰਚਲ ਅਤੇ ਫਾਈਨਲ ਸਮੈਸਟਰ ਦੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਆਨਲਾਈਨ ਸੈਮੀਨਾਰ ਵਿੱਚ ਭਾਗ ਲੈਂਦੇ ਹੋਏ ਵਿਦਿਆਰਥੀ।