Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬੀਮਾਰ ਵਿਅਕਤੀ ਦੇ ਇਲਾਜ ਲਈ ਸੁਸਾਇਟੀ ਨੇ ਦਿੱਤੀ ਮਾਲੀ ਮਦਦ

ਬੀਮਾਰ ਵਿਅਕਤੀ ਦੇ ਇਲਾਜ ਲਈ ਸੁਸਾਇਟੀ ਨੇ ਦਿੱਤੀ ਮਾਲੀ ਮਦਦ

ਬੀਮਾਰ ਵਿਅਕਤੀ ਦੇ ਇਲਾਜ ਲਈ ਸੁਸਾਇਟੀ ਨੇ ਦਿੱਤੀ ਮਾਲੀ ਮਦਦ

 ਗੜ੍ਹਦੀਵਾਲਾ 1 ਅਪ੍ਰੈਲ (ਚੌਧਰੀ) ; ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਆਪਣੇ ਸਮਾਜ ਭਲਾਈ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਜੀਆ ਸਹੋਤਾ ਖੁਰਦ ਦੇ ਇਕ ਵਿਅਕਤੀ ਨੂੰ 20 ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਹੈ । ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਜਸਵੀਰ ਸਿੰਘ ਵਾਸੀ ਜੀਆ ਸਹੋਤਾ ਖੁਰਦ ਪਿਛਲੇ ਛੇ ਦਿਨਾਂ ਤੋਂ ਜਲੰਧਰ ਦੇ ਸ੍ਰੀਮਾਨ  ਹਸਪਤਾਲ ਵਿਖੇ ਵੈਂਟੀਲੇਟਰ ਉੱਤੇ ਹੈ। ਜਿਸ ਦੀ ਸੁਸਾਇਟੀ ਵੱਲੋਂ 20 ਹਜ਼ਾਰ ਰੁਪਏ ਦੇ ਕੇ ਮਾਲੀ ਮਦਦ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਹੁਣ ਤੱਕ 3 ਲੱਖ 50 ਹਜਾਰ ਰੁਪਏ ਇਸ ਵੀਰ ਦੇ ਇਲਾਜ ਉੱਤੇ ਲੱਗਾ ਚੁੱਕਾ ਹੈ । ਪਰਿਵਾਰ ਅੱਗੇ ਇਲਾਜ ਕਰਵਾਉਣ ਵਿੱਚ ਹੁਣ ਅਸਮਰਥ ਸੀ ਅਤੇ ਉਨ੍ਹਾਂ ਨੇ ਸੁਸਾਇਟੀ ਨਾਲ ਰਾਬਤਾ ਕਾਇਮ ਕੀਤਾ ਤੇ ਸੁਸਾਇਟੀ ਵੱਲੋਂ ਬਣਦੀ ਮਦਦ ਕੀਤੀ ਗਈ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦਾਨੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵੀਰ ਦੇ ਇਲਾਜ ਵਿਚ ਮਦਦ ਲਈ ਅੱਗੇ ਆਉਣ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਅਤੇ ਸੁਸਾਇਟੀ ਮੈਂਬਰ ਹਾਜਰ ਸਨ।