Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਤੜਕਸਾਰ ਮਾਛੀਆਂ ਨਜਦੀਕ ਵਾਪਰੇ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ

ਤੜਕਸਾਰ ਮਾਛੀਆਂ ਨਜਦੀਕ ਵਾਪਰੇ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ

ਗੜ੍ਹਦੀਵਾਲਾ 10 ਮਈ (ਚੌਧਰੀ)

: ਅੱਜ ਤੜਕਸਾਰ 6.30 ਦੇ ਵਜੇ ਦੇ ਕਰੀਬ ਮਾਛੀਆਂ ਨਜਦੀਕ ਵਾਪਰੇ ਦਰਦਨਾਕ ਹਾਦਸੇ ਵਿਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਟੀਮ ਦੇ ਇੰਚਾਰਜ ਏ ਐਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਿ ਅੱਜ ਸਵੇਰੇ ਫੋਨ ਤੇ ਸੂਚਨਾ ਕਿ ਮਾਛੀਆਂ ਨਜਦੀਕ ਇੱਕ ਸੜਕ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਮੈਂ ਤੁਰੰਤ ਆਪਣੀ ਟੀਮ  ਜਿਸ ਵਿਚ ਕਾਂਸਟੇਬਲ ਗੁਰਦਿਆਲ ਸਿੰਘ, ਲੇਡੀ ਕਾਂਸਟੇਬਲ ਮੀਨਾਕਸ਼ੀ ਸ਼ਰਮਾ ਤੇ ਲੇਡੀ ਕਾਂਸਟੇਬਲ ਸੋਨਮਪ੍ਰੀਤ ਕੌਰ  ਹਾਜਰ ਸਨ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਆਪਣੇ ਮੋਟਰਸਾਈਕਲ ਨੰਬਰ PB21-H-1198 ਤੇ ਸਵਾਰ ਹੋ ਕੇ ਦਸੂਹਾ ਤੋਂ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ ਜਦੋਂ ਉਹ ਮਾਛੀਆਂ ਨਜਦੀਕ ਪਹੁੰਚਿਆ ਤਾਂ ਸਾਹਮਣੇ ਤੇ ਆ ਰਹੀ ਕਾਰ ਨੰਬਰ PB11-BC-7808 ਨੇ ਉਸਨੂੰ ਟੱਕਰ ਮਾਰ ਦਿੱਤੀ।ਜਿਸ ਨੂੰ ਜਸਪਾਲ ਗੁਰਜਾਰ ਪੁੱਤਰ ਪ੍ਰੇਮ ਲਾਲ ਗੁਰਜਾਰ ਵਾਸੀ ਇਸਲਾਮਾਬਾਦ ਹੁਸ਼ਿਆਰਪੁਰ ਚਲਾ ਰਿਹਾ ਸੀ। ਜਿਸ ਨਾਲ ਮੋਟਰਸਾਈਕਲ ਸਵਾਰ ਪਿਛਿਓਂ ਆ ਰਹੀ ਬਲੈਰੋ ਪਿੱਕਅੱਪ PB07-AC-1098 ਦੇ ਥੱਲੇ ਆ ਗਿਆ, ਜਿਸ ਨੂੰ ਸੁਖਵਿੰਦਰ ਸਿੰਘ ਪੁੱਤਰ ਰਿੱਖੀ ਰਾਮ ਵਾਸੀ ਰੈਲੀ (ਹਾਜੀਪੁਰ) ਚਲਾ ਰਿਹਾ ਸੀ। ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਮਿੰਦਰ ਸਿੰਘ (30)ਪੱਤਰ ਸੁਖਵਿੰਦਰ ਸਿੰਘ ਵਾਸੀ ਸੱਜਣਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਗੜ੍ਹਦੀਵਾਲਾ ਪੁਲਿਸ ਤੋਂ ਏ ਐਸ ਆਈ ਕੁਲਦੀਪ ਸਿੰਘ ਵੀ ਘਟਨਾ ਵਾਲੀ ਥਾਂ ਤੇ ਪਹੁੰਚੇ। ਉਨ੍ਹਾਂ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸੜਕ ਸੁਰੱਖਿਆ ਫੋਰਸ ਦੀ ਟੀਮ ਅਤੇ ਪੁਲਿਸ ਵਲੋਂ ਜੇਸੀਬੀ ਮੰਗਵਾ ਕੇ ਵਾਹਨਾਂ ਨੂੰ ਰੋਡ ਤੋਂ ਹਟਾ ਕੇ ਰੋਡ ਕਲੀਅਰੈਂਸ ਕਰਵਾਇਆ ਗਿਆ ।