Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਹੈਰੋਇਨ,ਅਫ਼ੀਮ ਅਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਕਾਬੂ

ਹੈਰੋਇਨ,ਅਫ਼ੀਮ ਅਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਕਾਬੂ

ਗੁਰਦਾਸਪੁਰ 28 ਜਨਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਪੰਜ ਵਿਅਕਤੀਆਂ ਨੂੰ 14 ਗ੍ਰਾਮ ਹੈਰੋਇਨ , 195 ਗ੍ਰਾਮ ਅਫ਼ੀਮ ਅਤੇ 21 ਹਜ਼ਾਰ 7 ਸੋ 50 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਪੁਲਿਸ ਸੱਤ ਪਾਲ ਸਪੈਸ਼ਲ ਬਰਾਂਚ ਗੁਰਦਾਸਪੁਰ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਪੁੱਲ ਨਹਿਰ ਧਾਰੀਵਾਲ ਤੋ ਬਾਗ਼ ਹੂਸੈਣ ਪੁੱਤਰ ਮਸੁਮ ਅਲੀ ਵਾਸੀ ਕਲੇਰ ਕਲਾ ਨੂੰ ਸ਼ੱਕ ਪੈਣ ਉੱਪਰ ਮੋਟਰਸਾਈਕਲ ਨੰਬਰ ਪੀ ਬੀ 06 ਏ ਡਬਲਯੂ 7239 ਸਮੇਤ ਕਾਬੂ ਕਰਕੇ ਇਸ ਦੀ ਸੂਚਨਾ ਪੁਲਿਸ ਸਟੇਸ਼ਨ ਧਾਰੀਵਾਲ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਤੇਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਬਾਗ਼ ਹੂਸੈਣ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਜਿਸ ਵਿੱਚੋਂ 14 ਗ੍ਰਾਮ ਹੈਰੋਇਨ ਬਰਾਮਦ ਕੀਤੀ ।
ਸਹਾਇਕ ਸਬ ਇੰਸਪੈਕਟਰ ਪੁਲਿਸ ਤਰਲੋਕ ਚੰਦ ਸਟੇਸ਼ਨ ਕਾਹਨੂੰਵਾਨ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨਾਗ ਮੰਡੀ ਕਾਹਨੂੰਵਾਨ ਤੋ ਜਸਬੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਖੁੰਡੀ ਚੀਮਾ ਨੂੰ ਸ਼ੱਕ ਪੈਣ ਉੱਪਰ ਕਾਰ ਨੰਬਰ ਐਚ ਆਰ 06 ਯੂ 1048 ਸਮੇਤ ਕਾਬੂ ਕਰਕੇ ਜਸਬੀਰ ਸਿੰਘ ਦੀ ਤਲਾਸ਼ੀ ਕੀਤੀ ਤਾਂ 195 ਗ੍ਰਾਮ ਅਫ਼ੀਮ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਦਿਲਬਾਗ ਸਿੰਘ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਪਿੰਡ ਮਿੱਠਾ ਤੋ ਅਸੀਸ ਪੁੱਤਰ ਪੱਪੁ ਮਸੀਹ ਵਾਸੀ ਜਾਗੋਵਾਲ ਨੂੰ 6750 ਮਿਲੀ ਲੀਟਰ ਨਜਾਇਜ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਰਨਬੀਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਸੁਖਵਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਰਸੂਲਪੁਰ ਦੇ ਘਰ ਰੇਡ ਕਰਕੇ ਸੁਖਵਿੰਦਰ ਸਿੰਘ ਨੂੰ 7500 ਮਿਲੀ ਲੀਟਰ ਨਜਾਇਜ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਮਨਜੀਤ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਲੱਭਾ ਮਸੀਹ ਪੁੱਤਰ ਰੁਲਦੂ ਮਸੀਹ ਵਾਸੀ ਹਸਨਪੁਰ ਦੇ ਘਰ ਰੇਡ ਕਰਕੇ ਲੱਭਾ ਮਸੀਹ ਨੂੰ 7500 ਮਿਲੀ ਲੀਟਰ ਨਜਾਇਜ ਸ਼ਰਾਬ ਸਮੇਤ ਕਾਬੂ ਕੀਤਾ ।