Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੰਜ ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀ ਆਏ ਪੁਲਿਸ ਅੜਿੱਕੇ

ਪੰਜ ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀ ਆਏ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ) 

:  ਸੁਰਿੰਦਰ ਲਾਂਬਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ, ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ.ਕਪਤਾਨ ਪੁਲਿਸ/ ਤਫਤੀਸ਼ ਹੁਸ਼ਿਆਰਪੁਰ, ਦਵਿੰਦਰ ਸਿੰਘ ਬਾਜਵਾ ਪੀਪੀਐਸ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਟਾਂਡਾ ਦੀ ਯੋਗ ਨਿਗਰਾਨੀ ਹੇਠ ਥਾਣਾ ਗੜ੍ਹਦੀਵਾਲਾ ਦੇ ਮੁੱਖੀ ਸਬ- ਇੰਸਪੈਕਟਰ ਗੁਰਸਾਹਿਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਤਿੰਨ ਵਿਅਕਤੀ ਪੰਜ ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿ੍ਫਤਾਰ ਕਰਨ ਕਾਮਯਾਬੀ ਹਾਸਲ ਕੀਤੀ ਹੈ।

ਇਸ ਸਬੰਧੀ ਐਸ.ਐਚ.ਓ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਐਸ ਆਈ ਸਤਪਾਲ ਸਿੰਘ ਨੇ ਮੁਖਬਰ ਖਾਸ ਦੀ ਇਤਲਾਹ ਤੇ ਪਿੰਡ ਚੋਹਕਾ ਵੱਲੋਂ ਤਿੰਨ ਨੌਜਵਾਨ ਮੋਟਰਸਾਈਕਲਾ ਪਰ ਸਵਾਰ ਹੋ ਕੇ ਆਉਂਦੇ ਵਿਅਕਤੀਆਂ ਨੂੰ ਰੋਕ ਕੇ ਨਾਮ ਪਤਾ ਪੁੱਛਿਆ ਤਾਂ ਮੋਟਰਸਾਈਕਲ ਨੰਬਰੀ ਪੀ ਬੀ -07 ਏ ਕੇ -4550 ਮਾਰਕਾ ਪਲਟੀਨਾ ਰੰਗ ਕਾਲਾ ਦੇ ਚਾਲਕ ਨੇ ਆਪਣਾ ਨਾਮ ਸੁਰਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਖੁਣ ਖੁਣ ਸਰਕੀ ਥਾਣਾ ਦਸੂਹਾ ਹਾਲ ਵਾਸੀ ਪਿੰਡ ਡੱਫਰ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ ਅਤੇ ਉਸਦੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਸਰਵਣ ਸਿੰਘ ਪੁੱਤਰ ਪ੍ਰਕਾਸ ਸਿੰਘ ਵਾਸੀ ਪਿੰਡ ਖੁਣ ਖੁਣ ਸਰਕੀ ਥਾਣਾ ਦਸੂਹਾ ਹਾਲ ਵਾਸੀ ਪਿੰਡ ਡੱਫਰ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਅਤੇ ਮੋਟਰਸਾਈਕਲ ਬਜਾਜ ਡਿਸਕਵਰ 150 CC ਰੰਗ ਕਾਲਾ ਦੇ ਚਾਲਕ ਨੇ ਆਪਣਾ ਨਾਮ ਮਨਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਖੁਣ ਖੁਣ ਸਰਕੀ ਥਾਣਾ ਦਸੂਹਾ ਹਾਲ ਵਾਸੀ ਪਿੰਡ ਡੱਫਰ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ।ਉੱਕਤ ਵਿਅਕਤੀਆਂ ਦੀ ਪੁਲੀਸ ਵਲੋਂ ਸਖਤੀ ਨਾਲ ਪੁੱਛਗਿੱਛ ਕਰਨ ਤੇ ਉਨ੍ਹਾਂ ਦੀ ਨਿਸ਼ਾਨਦੇਹੀ ਪੰਜ ਚੋਰੀ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ।ਪੁਲਿਸ ਵਲੋਂ ਤਿੰਨਾਂ ਵਿਅਕਤੀਆਂ ਨੂੰ ਪੰਜ ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਕਾਬੂ ਕਰਕੇ ਕਾਰਵਾਈ ਅਮਲ ਵਿੱਚ ਲਿਆਦੀ ਗਈ।