Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਹੜ੍ਹਾਂ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਬਣਾਏ ਗਏ ਹਨ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

ਹੜ੍ਹਾਂ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਬਣਾਏ ਗਏ ਹਨ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

–ਸਾਰੇ ਕੰਟਰੋਲ ਰੂਮ 7 ਦਿਨ 24 ਘੰਟੇ ਕਰ ਰਹੇ ਹਨ ਕੰਮ

9 ਜੁਲਾਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ ਕਿ 7 ਦਿਨ 24 ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਦਫ਼ਤਰ ਡਿਪਟੀ ਕਮਿਸ਼ਨਰ, ਕਮਰਾ ਨੰਬਰ 138 ਵਿਚ ਬਣਾਇਆ ਗਿਆ ਹੈ ਅਤੇ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220412 ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ ’ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿਸ ਵਿਚ ਤਹਿਸੀਲ ਹੁਸ਼ਿਆਰਪੁਰ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਵਿਚ ਬਣਾਇਆ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 01882-244175, ਤਹਿਸੀਲ ਗੜ੍ਹਸ਼ੰਕਰ ਦਾ ਕੰਟਰੋਲ ਰੂਮ ਤਹਿਸੀਲ  ਦਫ਼ਤਰ ਗੜ੍ਹਸ਼ੰਕਰ ਬਣਾਇਆ ਗਿਆ ਹੈ, ਜਿਸ ਦਾ ਨੰਬਰ 01884-282026, ਤਹਿਸੀਲ ਦਸੂਹਾ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਦਸੂਹਾ ਬਣਾਇਆ ਗਿਆ ਹੈ, ਜਿਸ ਦਾ ਨੰਬਰ 01883-506268  ਅਤੇ ਤਹਿਸੀਲ ਮੁਕੇਰੀਆਂ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਮੁਕੇਰੀਆਂ ਬਣਾਇਆ ਗਿਆ ਹੈ, ਜਿਸ ਦਾ ਨੰਬਰ 01883-244310 ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿਚ ਬਰਸਾਤਾਂ ਦੌਰਾਨ ਹੜ੍ਹ ਦੀ ਕੋਈ ਸੂਚਨਾ ਮਿਲਦੀ ਹੈ, ਤਾਂ ਉਹ ਸਥਾਪਿਤ ਕੀਤੇ ਗਏ ਇਨ੍ਹਾਂ ਕੰਟਰੋਲ ਰੂਮਾਂ ’ਤੇ ਇਸ ਦੀ ਸੂਚਨਾ ਤੁਰੰਤ ਦੇਣ। ਇਸ ਤੋਂ ਇਲਾਵਾ ਹੜ੍ਹਾਂ ਸਬੰਧੀ ਕੋਈ ਵੀ ਸੂਚਨਾ ਲੈਣੀ ਹੋਵੇ, ਤਾਂ ਵੀ ਇਨ੍ਹਾਂ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।