Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੰਕਟ ਦੀ ਘੜੀ ਚ ਹੜ੍ਹ ਪੀੜਤਾਂ ਦੀ ਮਦਦ ਲਈ ਡਾ. ਐੱਸ ਪੀ ਸਿੰਘ ਉਬਰਾਏ ਆਏ ਅੱਗੇ

ਸੰਕਟ ਦੀ ਘੜੀ ਚ ਹੜ੍ਹ ਪੀੜਤਾਂ ਦੀ ਮਦਦ ਲਈ ਡਾ. ਐੱਸ ਪੀ ਸਿੰਘ ਉਬਰਾਏ ਆਏ ਅੱਗੇ

ਬਟਾਲਾ ( ਅਵਿਨਾਸ਼ ਸ਼ਰਮਾ )

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੀ ਟੀਮ ਐੱਸ ਐੱਸ ਪੀ ਅਤੇ ਐੱਸ ਡੀ ਐਮ ਨੂੰ ਮਿਲੀ

13 ਜੁਲਾਈ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਦੀ ਯੋਗ ਅਗਵਾਈ ਹੇਠ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਇਕਾਈ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਸੈਕਟਰੀ ਇੰਦਰਪ੍ਰੀਤ ਸਿੰਘ ਰਿੱਕੀ, ਸਲਾਹਕਾਰ ਰਜਿੰਦਰ ਸਿੰਘ ਰਾਜੂ ਸਰਪੰਚ,ਰੋਹਿਤ ਕੁਮਾਰ ਤੇ ਈਸ਼ੂ ਰਾਂਚਲ ਵਲੋਂ ਅੱਜ ਪੁਲਿਸ ਜਿਲਾ ਬਟਾਲਾ ਦੇ ਐੱਸ ਐੱਸ ਪੀ ਮੈਡਮ ਅਸ਼ਵਿਨੀ ਗੋਟਿਆਲ ( ਆਈ ਪੀ ਐਸ) ਅਤੇ ਐੱਸ ਡੀ ਐਮ ਬਟਾਲਾ ਮੈਡਮ ਸ਼ਾਇਰੀ ਭੰਡਾਰੀ ( ਪੀ ਸੀ ਐਸ ) ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮਾਨਯੋਗ ਡਾਕਟਰ ਐੱਸ ਪੀ ਸਿੰਘ ਓਬਰਾਏ ਜੀ ਵੱਲੋ ਸੂਬੇ ਭਰ ਵਿੱਚ ਹੜਾਂ ਦੇ ਕਾਰਨ ਬਣੇ ਸੰਭਾਵੀਂ ਹਲਾਤਾਂ ਨਾਲ ਨਜਿੱਠਣ ਵਾਸਤੇ ਹੜ ਪੀੜਤਾਂ ਦੇ ਲਈ ਚਲਾਏ ਜਾ ਰਿਹੇ ਰਾਹਤ ਕਾਰਜਾਂ ਨੂੰ ਲੈ ਕੇ ਜਿਲੇ ਦੇ ਸੀਨੀਅਰ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਐਸ ਐਸ ਪੀ ਅਸ਼ਵਿਨੀ ਗੋਟਿਆਲ ਅਤੇ ਐੱਸ ਡੀ ਐਮ ਸ਼ਾਇਰੀ ਭੰਡਾਰੀ ਵੱਲੋਂ ਸਤਿਕਾਰਯੋਗ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਵੱਲੋਂ ਇਸ ਸੰਕਟ ਦੀ ਘੜੀ ਵਿੱਚ ਕੀਤੇ ਜਾ ਰਹੇ ਪਰਉਪਕਾਰੀ ਤੇ ਨੇਕ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਦੌਰਾਨ ਟਰੱਸਟ ਦੇ ਜਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਸੀਨੀਅਰ ਅਧਿਕਾਰੀਆ ਨੂੰ ਹੜ੍ਹ ਪੀੜਤਾਂ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ਚਲਾਈਆ ਜਾ ਰਹੀਆ ਯੋਜਨਾਵਾਂ ਦੀ ਜਾਣਕਾਰੀ ਦਿੱਤੀ। ਇਸ ਰੀਡਰ ਹਰਜੀਤ ਸਿੰਘ ਮਧਰਾ, ਸੁੰਦਰ ਕੁਮਾਰ ਤੇ ਹੋਰ ਮੈਂਬਰ ਹਾਜ਼ਰ ਸਨ।
ਕੈਪਸ਼ਨ….
ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਟੀਮ ਮੈਬਰ ਐੱਸ ਐੱਸ ਪੀ ਅਸ਼ਵਿਨੀ ਗੋਟਿਆਲ ਅਤੇ ਐੱਸ ਡੀ ਐਮ ਸ਼ਾਇਰੀ ਭੰਡਾਰੀ ਨਾਲ ਮੁਲਾਕਾਤ ਕਰਦੇ ਹੋਏ।