Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਘੱਲੂਘਾਰੇ ਸਬੰਧੀ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਚ ਕੱਢਿਆ ਫਲੈਗ ਮਾਰਚ 

ਘੱਲੂਘਾਰੇ ਸਬੰਧੀ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਚ ਕੱਢਿਆ ਫਲੈਗ ਮਾਰਚ 

ਘੱਲੂਘਾਰੇ ਸਬੰਧੀ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਚ ਕੱਢਿਆ ਫਲੈਗ ਮਾਰਚ 

ਗੜ੍ਹਦੀਵਾਲਾ 5 ਜੂਨ(ਚੌਧਰੀ / ਯੋਗੇਸ਼ ਗੁਪਤਾ) : ਅੱਜ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਦੀਆਂ ਸਖਤ ਹਦਾਇਤਾਂ ਅਨੁਸਾਰ  ਮਨਾਏ ਜਾ ਰਹੇ ਘੱਲੂਘਾਰੇ ਦੇ ਸਬੰਧ ਵਿਚ ਇਲਾਕੇ ਅੰਦਰ ਅਮਨ ਅਤੇ ਸ਼ਾਤੀ ਬਣਾਈ ਰੱਖਣ ਲਈ ਥਾਣਾ ਗੜ੍ਹਦੀਵਾਲਾ ਪੁਲਿਸ ਵੱਲੋਂ ਡੀਐਸਪੀ ਟਾਂਡਾ ਰਾਜ ਕੁਮਾਰ ਅਤੇ ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਦੀ ਅਪੀਲ ਕਰਦਿਆਂ ਸਮਾਜ ਵਿਰੋਧੀ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਟਾਂਡਾ ਰਾਜ ਕੁਮਾਰ  ਅਤੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡਰਾਇਕੈਟਰ ਜਰਨਲ ਪੰਜਾਬ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿਚ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਸ ਦੇ ਜਵਾਨਾਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ  ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਪੁਲਿਸ ਨਾਲ ਤੁਰੰਤ ਸੰਪਰਕ ਕਰਨ। ਇਸ ਮੌਕੇ ਸਬ ਇੰਸਪੈਕਟਰ ਸਤਪਾਲ ਸਿੰਘ ਜਲੋਟਾ,ਏ ਐੱਸ ਆਈ ਨਾਮਦੇਵ,ਏ ਐੱਸ ਆਈ ਮਦਨ ਕੁਮਾਰ ਏ ਐਸ ਆਈ ਸਤਪਾਲ ਸਿੰਘ,ਐਚਸੀ ਨਵਦੀਪ ਸਿੰਘ,ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਹਾਜਰ ਸੀ।

ਫੋਟੋ : ਫਲੈਗ ਮਾਰਚ ਦੌਰਾਨ ਡੀਐਸਪੀ ਰਾਜ ਕੁਮਾਰ ਤੇ ਐਸ ਐਚ ਓ ਪ੍ਰਦੀਪ ਸਿੰਘ ਤੇ ਪੁਲਸ ਪਾਰਟੀ ਸਮੇਤ