Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੈਨਾ ਦੀ ਭਰਤੀ ਸਬੰਧੀ ਮੁਫ਼ਤ ਸਿਖਲਾਈ ਕੈਂਪ ਲਈ……

ਸੈਨਾ ਦੀ ਭਰਤੀ ਸਬੰਧੀ ਮੁਫ਼ਤ ਸਿਖਲਾਈ ਕੈਂਪ ਲਈ……

ਹੁਸ਼ਿਆਰਪੁਰ(ਬਿਊਰੋ) 

ਸੈਨਾ ਦੀ ਭਰਤੀ ਸਬੰਧੀ ਮੁਫ਼ਤ ਸਿਖਲਾਈ ਕੈਂਪ ਲਈ ਟਰਾਇਲ 1 ਤੇ 2 ਨੂੰ

30 ਅਗਸਤ : ਸੀ-ਪਾਈਟ ਕੈਂਪ ਨੰਗਲ ਦੇ ਕੈਂਪ ਇੰਚਾਰਜ ਮਾਸਟਰ ਵਿਪਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਯੁਵਕਾਂ ਲਈ ਮਹੀਨਾ ਨਵੰਬਰ 2022 ਵਿਚ ਹੋਣ ਵਾਲੀ ਏ.ਆਰ.ਓ. ਜਲੰਧਰ ਦੀ ਆਰਮੀ ਦੀ ਭਰਤੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਉਪਰੋਕਤ ਜ਼ਿਲਿ੍ਹਆਂ ਨਾਲ ਸਬੰਧਤ ਚਾਹਵਾਨ ਨੌਜਵਾਨ ਟਰਾਇਲ ਵਾਸਤੇ ਮਿਤੀ 1 ਸਤੰਬਰ ਅਤੇ 2 ਸਤੰਬਰ 2022 ਨੂੰ ਸਵੇਰੇ 8 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਕੈਂਪ ਵਿਖੇ ਹਾਜ਼ਰ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਰਮੀ ਦੀ ਭਰਤੀ ਵਾਸਤੇ ਉਮਰ ਸਾਢੇ 17 ਤੋਂ 23 ਸਾਲ ਕੱਦ 170 ਸੈਂਟੀਮੀਟਰ ਅਤੇ ਵਿਦਿਅਕ ਯੋਗਤਾ ਦਸਵੀ ਕਲਾਸ ਵਿਚ 45 ਪ੍ਰਤੀਸ਼ਤ ਪਾਸ ਹੋਣੀ ਲਾਜ਼ਮੀ ਹੈ। ਟਰਾਇਲ ਦੌਰਾਨ ਯੁਵਕ ਆਪਣਾ ਆਨ-ਲਾਈਨ ਰਜਿਸਟ੍ਰੇਸ਼ਨ ਨਾਲ ਲੈ ਕੇ ਆਉਣਗੇ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਬਿਲਕੁਲ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ ਨੰਗਲ ਮਾਰਫਤ ਸ਼ਿਵਾਲਿਕ ਕਾਲਜ ਮੌਜੋਵਾਲ ਨਵਾਂ ਨੰਗਲ ਵਿਖੇ ਜਾਂ ਮੋਬਾਇਲ ਨੰਬਰ 78142-16362 ਅਤੇ 98774-80077 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

—