Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਹੜ੍ਹ ਪ੍ਰਭਾਵਿਤ ਪਿੰਡਾਂ ਲਈ KMS ਕਾਲਜ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਹਮੇਸ਼ਾ ਸੇਵਾ ਲਈ ਹਾਜ਼ਰ – ਡਾ. ਰਾਜੇਸ਼ ਕੁਮਾਰ

ਹੜ੍ਹ ਪ੍ਰਭਾਵਿਤ ਪਿੰਡਾਂ ਲਈ KMS ਕਾਲਜ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਹਮੇਸ਼ਾ ਸੇਵਾ ਲਈ ਹਾਜ਼ਰ – ਡਾ. ਰਾਜੇਸ਼ ਕੁਮਾਰ

ਦਸੂਹਾ 1 ਸਤੰਬਰ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੇ ਨਿਰਦੇਸ਼ਾ ਅਨੁਸਾਰ ਅਤੇ ਐਨ.ਐਸ.ਐਸ ਨੋਡਲ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਹਾਇਤਾ ਕਰਨ ਦਾ ਉਪਰਾਲਾ ਕੀਤਾ ਗਿਆ। ਦਸੂਹਾ ਦੇ ਨਾਲ ਲੱਗਦੇ ਹੋਏ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਬੇਜ਼ੁਬਾਨ ਜਾਨਵਰਾਂ ਅਤੇ ਪਸ਼ੂਆਂ ਲਈ ਹਰਾ ਚਾਰਾ ਮੁੱਹਈਆ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਐਨ.ਐਸ.ਐਸ ਨੋਡਲ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਇਸ ਤਰ੍ਹਾਂ ਦੀ ਸਮਾਜ ਸੇਵਾ ਖਾਸ ਤੌਰ ਤੇ ਬੇਜ਼ੁਬਾਨ ਜਾਨਵਰਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਵਾ ਕਰਨ ਦੀ ਸਰਾਹਨਾ ਕੀਤੀ। ਉਹਨਾਂ ਐਨ.ਐਸ.ਐਸ ਯੂਨਿਟ ਦੀ ਸੇਵਾ ਭਾਵਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹੋ ਜਿਹੀ ਨੌਜਵਾਨ ਪੀੜ੍ਹੀ ਅਸੀਂ ਚਾਹੁੰਦੇ ਹਾਂ, ਜੋ ਕੁਦਰਤੀ ਆਪਦਾਵਾਂ ਵੇਲੇ ਪਿਛੇ ਨਹੀਂ ਹਟਦੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀ ਸਮਾਜ ਸੇਵਾ ਨੈਤਿਕ ਮੁੱਲਾਂ ਤੇ ਆਧਾਰਿਤ ਸਿੱਖਿਆ ਦਾ ਪਰਿਣਾਮ ਹੈ। ਇਸ ਮੌਕੇ ਤੇ ਐਨ.ਐਸ.ਐਸ ਨੋਡਲ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ ਇੱਕ ਦਿਨ ਵਿੱਚ ਹੀ ਆਪਣੇ ਹੱਥੀਂ 4 ਕਨਾਲ ਦਾ ਹਰਾ ਚਾਰਾ ਵੱਢ ਅਤੇ ਟਰਾਲੀ ਵਿੱਚ ਭਰ ਕੇ ਉਹਨਾਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚਾਇਆ ਗਿਆ ਜਿੱਥੇ ਬੇਜ਼ੁਬਾਨ ਜਾਨਵਰਾਂ ਅਤੇ ਪਸ਼ੂਆਂ ਨੂੰ ਬਹੁਤ ਲੋੜ ਸੀ। ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਚੌ. ਕੁਮਾਰ ਸੈਣੀ ਨੇ ਵਲੰਟੀਅਰਾਂ ਦੀ ਤਾਰੀਫ਼ ਕਰਦਿਆਂ ਉਨ੍ਹਾਂ ਦੇ ਮਾਪਿਆਂ ਦੇ ਸੰਸਕਾਰਾਂ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਹੀ ਭਵਿੱਖ ਦੇ ਆਧਾਰ ਹਨ, ਜੋ ਸੰਕਟ ਸਮੇਂ ਲੋਕਾਂ ਦੇ ਨਾਲ ਖੜ੍ਹੇ ਰਹਿੰਦੇ ਹਨ। ਐਨ.ਐਸ.ਐਸ ਨੋਡਲ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਅਤੇ ਬੇਜ਼ੁਬਾਨ ਜਾਨਵਰਾਂ ਦੀ ਸੇਵਾ ਅੱਗੇ ਵੀ ਕਰਦੇ ਰਹਿਣ ਲਈ ਭਰੋਸਾ ਦਿੱਤਾ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਆਪਦਾ ਤੋਂ ਨਜਿੱਠਣ ਲਈ ਇਲਾਕੇ ਦੇ ਲੋਕਾਂ ਅਤੇ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਉਹਨਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸੰਦੇਸ਼ ਦਿੱਤਾ ਕਿ “ਘਬਰਾਉਣਾ ਨਹੀਂ, ਸਾਰਾ ਪੰਜਾਬ ਤੁਹਾਡੇ ਨਾਲ ਹੈ”। ਇਸ ਮੌਕੇ ਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਗੁਰਪਾਲ ਸਿੰਘ, ਯੁਵਰਾਜ ਸਿੰਘ, ਰੋਹਨ, ਰਾਜਿੰਦਰ ਸਿੰਘ, ਕੁਲਵੀਰ ਸਿੰਘ, ਹਰਦੀਪ ਸਿੰਘ, ਪੁਨੀਤ ਕੁਮਾਰ, ਬਲਜੀਤ ਸਿੰਘ, ਹਰਮਨਦੀਪ ਸਿੰਘ ਅਤੇ ਨਵਦੀਪ ਸਿੰਘ ਆਦਿ ਹਾਜ਼ਰ ਸਨ।

ਫੋਟੋ : ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਹਰਾ ਚਾਰਾ ਪਹੁੰਚਾਉਂਦੇ ਹੋਏ ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਦੇ ਨਾਲ ਡਾ. ਰਾਜੇਸ਼ ਕੁਮਾਰ ਅਤੇ ਹੋਰ।