Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ….

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ….

ਹੁਸ਼ਿਆਰਪੁਰ /ਸਰਾਭਾ (ਤਰਸੇਮ ਦੀਵਾਨਾ )

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 184ਵਾਂ ਦਿਨ

ਸਰਕਾਰਾਂ ਜਿਸ ਸਿੱਖ ਕੌਮ ਦੀਆਂ ਹੱਕੀ ਮੰਗਾਂ ਨਾ ਮੰਨਣ, ਉਸ ਕੌਮ ਦਾ ਘਰਾਂ ਵਿਚ ਬੈਠ ਕੇ ਨਹੀਂ ਸਰਨਾ : ਦੇਵ ਸਰਾਭਾ

23 ਅਗਸਤ : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 184ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ‘ਚ ਅੱਜ ਸਹਿਯੋਗੀ ਜਥੇਦਾਰ ਕੇਵਲ ਸਿੰਘ ਮੁੱਲਾਂਪੁਰ,ਢਾਡੀ ਮਨਜੀਤ ਕੌਰ ਦਾਖਾ,ਰਾਜ ਸਿੰਘ ਮਨਸੂਰਾਂ, ਅਮਰਜੀਤ ਸਿੰਘ ਚਮਿੰਡਾ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਸਰਕਾਰਾਂ ਜੇਕਰ ਲਾਰੇ ਲਾਉਣ ਤੋਂ ਨਹੀਂ ਥੱਕਦੀਆਂ ਅਸੀਂ ਗਦਰੀ ਬਾਬਿਆਂ ਦੇ ਵਾਰਸਾਂ ਅਸੀਂ ਸਰਕਾਰਾਂ ਦੇ ਖਿਲਾਫ ਨਾਹਰੇ ਲਾਉਣ ਤੋ ਕਿੱਥੇ ਥੱਕ ਹਾਂ। ਸੋ ਇਸੇ ਕਰਕੇ ਹੀ ਅਸੀਂ ਨੌਜਵਾਨਾਂ ਨੂੰ ਅਪੀਲ ਕਰਦੇ ਆ ਰਹੇ ਹਾਂ ਕੀ ਅਸੀਂ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਦੇ ਵਾਰਸਾਂ ਹਾਂ। ਜੋ ਨਿੱਕੀ ਉਮਰੇ ਵੱਡੀਆਂ ਕੁਰਬਾਨੀਆਂ ਕਰਕੇ ਸਾਡੇ ਲਈ ਸਿੱਖੀ ਦੇ ਮਹਿਲ ਉਸਾਰੇ ਗਏ। ਫੇਰ ਅਸੀਂ ਸਿੱਖਾਂ ਦੇ ਘਰਾਂ ਵਿੱਚ ਜਨਮ ਲੈ ਕੇ ਹੱਕਾਂ ਦੀ ਲੜਾਈ ਲੜਨ ਤੋਂ ਕਿਵੇਂ ਪਿੱਛੇ ਹਟ ਜਾਵਾਂਗੇ। ਬਾਕੀ ਜਿਸ ਕੌਮ ਦੀ ਗੁਰਬਾਣੀ ਦੀ ਬੇਅਦਵੀ ਹੋਈ ਹੋਵੇ ਉਹਨਾਂ ਕੌਮ ਦੇ ਜੁਝਾਰੂਆਂ ਦਾ ਘਰਾਂ ਵਿਚ ਬੈਠੇ ਕਿ ਕਿਸ ਤਰਾਂ ਸਰ ਜਾਉਗਾ। ਉਨ੍ਹਾਂ ਅੱਗੇ ਆਖਿਆ ਕਿ ਸਰਾਭਾ ਪੰਥਕ ਮੋਰਚੇ ਦੀ 31 ਅਗਸਤ ਨੂੰ ਦਿੱਤੀ ਕਾਲ ਤੇ ਜੋ ਰੋਸ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਲਈ ਪਿੰਡ ਸਰਾਭੇ ਤੋਂ ਲੁਧਿਆਣੇ ਤੱਕ ਕੱਢਿਆ ਜਾ ਰਿਹਾ ਹੈ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਸਹਿਯੋਗ ਕਰਨਾ ਬਣਦਾ ਹੈ ਤਾਂ ਜੋ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪਾਪੀਆਂ ਨੂੰ ਸਖਤ ਸਜ਼ਾ ਦਿਵਾਈ ਜਾ ਸਕੇ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੇਲ ਕਰਵਾਇਆ ਜਾ ਸਕੇ ।ਉਨ੍ਹਾਂ ਨੇ ਆਖਰ ਵਿਚ ਆਖਿਆ ਕਿ ਅਸੀਂ ਤਾਂ ਸਮੁੱਚੀ ਕੌਮ ਨੂੰ ਅਪੀਲ ਕਰਦੇ ਹਾਂ ਕਿ ਸਿੱਖ ਕੌਮ ਦੀਆਂ ਹੱਕੀ ਮੰਗਾਂ ਲਈ ਸਾਨੂੰ ਸਭ ਨੂੰ ਕੇਸਰੀ ਨਿਸ਼ਾਨ ਸਾਹਿਬ ਥੱਲੇ ਇਕਠੇ ਹੋਣ ਦੀ ਬੇਹੱਦ ਲੋੜ ਹੈ ਤਾਂ ਜੋ ਸਿੱਖ ਕੌਮ ਦੀਆਂ ਧਾਰਮਿਕ ਹੱਕੀ ਮੰਗਾਂ ਫਹਿਤੇ ਕਰ ਸਕੀਏ। ਇਸ ਮੌਕ ਬਲਦੇਵ ਸਿੰਘ ਈਸ਼ਨਪੁਰ,ਸੁਮਨਜੀਤ ਸਿੰਘ ਸਰਾਭਾ ਕੁਲਦੀਪ ਸਿੰਘ ਕਿਲਾ ਰਾਏਪੁਰ,ਬੰਤ ਸਿੰਘ ਸਰਾਭਾ,ਹਰਬੰਸ ਸਿੰਘ ਪੰਮਾ ਹਿੱਸੋਵਾਲ,ਗੁਲਜ਼ਾਰ ਸਿੰਘ ਮੋਹੀ,ਅੱਛਰਾ ਸਿੰਘ ਸਰਾਭਾ,ਸੁਖਦੇਵ ਸਿੰਘ ਸਰਾਭਾ ਆਦਿ ਹਾਜ਼ਰੀ ਭਰੀ।