Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ

ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ

ਗੜ੍ਹਦੀਵਾਲਾ 6 ਜੁਲਾਈ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ ।ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਸਮੂਹ ਸਟਾਫ ਦੀ ਹਾਜਰੀ ਅਤੇ ਰਿਕਾਰਡ ਦੀ ਜਾਂਚ ਉਪਰੰਤ ਇਕ ਟੀਮ ਵੱਜੋਂ ਮਿਲਕੇ ਕੰਮ ਕਾਜ ਕਰਨ ਤੇ ਸੰਤੁਸ਼ਟੀ ਪ੍ਰਗਟਾਉਦੇ ਹੋਏ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਮੁਹਿੰਮਾ ਤਹਿਤ ਤੁਰੰਤ ਦਸਤ ਰੋਗ ਪੰਦਰਵਾੜਾ, ਅਨੀਮੀਆਂ ਮੁਕਤ ਭਾਰਤ, ਮਲੇਰਿਆ ਅਤੇ ਡੇਂਗੂ, ਹਾਈ ਰਿਸਕ ਗਰਭਵਤੀ ਮਹਿਲਾਵਾਂ ਦੇ ਏ.ਐਨ.ਸੀ ਅਤੇ ਪੀ.ਐਨ.ਸੀ ਆਦਿ ਵਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।ਅਗੇ ਉਨ੍ਹਾ ਮ.ਪ.ਹ.ਵ.(ਫਿ) ਨੂੰ ਕਿਹਾ ਕਿ ਗਰਬਵਤੀ ਮਹਿਲਾਵਾ ਦਾ ਸਮੇ ਸਮੇ ਤੇ ਚੇਕਅਪ ਕਰਵਾਇਆ ਜਾਵੇ, ਹਾਈ ਰਿਸਕ ਗਰਭਵਤੀ ਮਹਿਲਾਵਾਂ ਨੂੰ ਹਰ ਮਹੀਨੇ ਦੀ 9 ਅਤੇ 23 ਤਾਰੀਕ ਨੂੰ ਨਜਦੀਕੀ ਸਿਹਤ ਸੈਟਰ ਵਿਖੇ ਪੂਰਨ ਜਾਂਚ ਯਕੀਨੀ ਬਣਾਈ ਜਾਵੇ, ਸਾਰੇ ਜਣੇਪੇ ਸਰਕਾਰੀ ਸੰਸਥਾ ਵਿਖੇ ਹੀ ਕਰਵਾਏ ਜਾਣ ,ਹੈਡ ਕਾਉਟ ਸਰਵੇ ਕਰਕੇ ਟੀਕਾਕਰਣ ਵੰਚਿਤ ਬੱਚਿਆ ਦਾ ਟਕਿਾਕਰਣ ਪੂਰਾ ਕਰਵਾਇਆ ਜਾਵੇ, ਐਚ.ਪੀ.ਵੀ ਵੈਕਸੀਨ ਦੇ ਟਾਰਗੇਟ ਪੂਰਾ ਕਰਨ ਅਤੇ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾ ਅਪਨਾਉਣ ਸੰਬੰਧੀ ਜਾਗਰੂਕ ਕੀਤਾ ਜਾਵੇ । ਹੈਲਥ ਵੈਲਨਸ ਸੈਟਰਾਂ ਤੇ ਸੀ.ਐਚ.ੳ. ਦੁਆਰਾ ਬੀ.ਪੀ, ਸ਼ੂਗਰ ਅਤੇ ਟੀਬੀ ਦੇ ਮਰੀਜਾਂ ਦੀ ਜਾਂਚ ਕਰਨ ਉਪਰੰਤ ਬਣਦੀ ਮੈਡੀਸਨ ਦਿੱਤੀ ਜਾਂਵੇ। ਸਮੂਹ ਮ.ਪ.ਹ.ਵ(ਮੇ) ਨੂੰ ਮਲੇਰਿਆ ਅਤੇ ਡਂੰਗੂ ਦਾ ਸਰਵੇ ਕਰਕੇ ਲਹੁ ਦੀਆਂ ਸਲਾਈਡਾਂ ਦਾ ਟੀਚਾ ਪੂਰਾ ਕਰਨ ਲਈ ਕਿਹਾ ਗਿਆ ।ਇਸ ਮੌਕੇ ਆਸ਼ਾ ਵਰਕਰਾਂ ਨੂੰ ਘਰ ਘਰ ਜਾ ਕੇ ੳ.ਆਰ.ਐਸ ਅਤੇ ਜਿੰਕ ਵੰਡਣ ਲਈ ਵੀ ਕਿਹਾ। ਇਸ ਮੌਕੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਨਾ ਤੇ ਜੋਰ ਦਿੰਦੇ ਹੋਏ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ, ਸਮੇਂ ਸਿਰ ਡਿੁਉਟੀ ਤੇ ਪਹੁੰਚਣਾ ਅਤੇ ਲੋਕਾਂ ਪ੍ਰਤੀ ਚੰਗੇ ਵਤੀਰਾ ਅਪਨਾਉਣ ਲਈ ਵੀ ਕਿਹਾ।ਇਸ ਮੌਕੇ ਜਸਤਿੰਦਰ ਸਿੰਘ, ਬੀ.ਈ.ਈ, ਸੀ.ਐਚ.ੳ ਕੁਲਵਿੰਦਰ ਕੌਰ, ਮੀਨਾ ਕੁਮਾਰੀ, ਸਮੂਹ ਮ.ਪ.ਹ.ਵ. ਫੀ ਆਸ਼ਾ ਰਾਣੀ ਕੌਰ, ਪਰਵੀਨ ਕੁਮਾਰੀ ਅਤੇ ਸੁਰਜੀਤ ਸਿੰਘ, ਰਵਿੰਦਰ ਕੁਮਾਰ ਅਤੇ ਆਸ਼ਾਂ ਵਰਕਰ ਹਾਜਰ ਸਨ।