Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜੰਗਲਾਤ ਮੰਤਰੀ ਨੇ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ ਦਾ ਕੀਤਾ ਵਰਚੂਅਲ ਉਦਘਾਟਨ

ਜੰਗਲਾਤ ਮੰਤਰੀ ਨੇ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ ਦਾ ਕੀਤਾ ਵਰਚੂਅਲ ਉਦਘਾਟਨ

ਹੁਸ਼ਿਆਰਪੁਰ (ਬਿਊਰੋ) 

–ਪ੍ਰਾਜੈਕਟ ਤਹਿਤ ਸੈਲਾਨੀਆਂ ਲਈ ਹੱਟਸ, ਖਾਣ-ਪੀਣ ਲਈ ਕੰਟੀਨ, ਘੁੰਮਣ ਲਈ ਜੀਪ ਸਫ਼ਾਰੀ ਅਤੇ ਨੇਚਰ ਟ੍ਰੇਲ ਦੀ ਸੁਵਿਧਾ ਉਪਲਬੱਧ
–ਲੋਕਲ ਕਮਿਊਨਿਟੀ ਚਲਾਏਗੀ ਪ੍ਰਾਜੈਕਟ, ਲਾਭ ਦਾ 50 ਫੀਸਦੀ ਹਿੱਸਾ ਪਿੰਡ ਦੇ ਵਿਕਾਸ ’ਤੇ ਹੋਵੇਗਾ ਖ਼ਰਚ
–ਕਿਹਾ, ਪ੍ਰਾਜੈਕਟ ਦਾ ਉਦੇਸ਼ ਲੋਕਾਂ ਨੂੰ ਜੰਗਲ ਅਤੇ ਜੰਗਲੀ ਜੀਵਾਂ ਬਾਰੇ ਜਾਣੂ ਕਰਵਾਉਣਾ ਅਤੇ ਈਕੋ ਟੂੁਰਿਜ਼ਮ ਨੂੰ ਉਤਸ਼ਾਹਿਤ ਕਰਨਾ

21 ਜੁਲਾਈ : ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਹੁਸ਼ਿਆਰਪੁਰ ਦੇ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ (ਨੇਚਰ ਰੀਟ੍ਰੀਟ ਚੌਹਾਲ) ਦਾ ਵਰਚੂਅਲ ਢੰਗ ਨਾਲ ਉਦਘਾਟਨ ਕੀਤਾ। ਇਸ ਪ੍ਰਾਜੈਕਟ ਦਾ ਮੁੱਖ ਮਕਸਦ ਲੋਕਾਂ ਨੂੰ ਜੰਗਲ ਅਤੇ ਜੰਗਲੀ ਜੀਵਾਂ ਬਾਰੇ ਜਾਣੂ ਕਰਵਾਉਣਾ ਅਤੇ ਪੰਜਾਬ ਵਿਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਵਿਚ ਲੋਕਾਂ ਦੇ ਰਹਿਣ ਲਈ ਹੱਟਸ ਬਣਾਏ ਗਏ ਹਨ, ਜਿਸ ’ਤੇ ਕਰੀਬ 60 ਲੱਖ ਰੁਪਏ ਦਾ ਖ਼ਰਚਾ ਆਇਆ ਹੈ। ਉਨ੍ਹਾਂ ਦੱਸਿਆ ਕਿ ਇਥੇ ਲੋਕ ਆਪਣੇ ਪਰਿਵਾਰ ਸਮੇਤ ਰਹਿ ਸਕਦੇ ਹਨ। ਇਸ ਪ੍ਰਾਜੈਕਟ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਪ੍ਰਾਜੈਕਟ ਲੋੁਕਲ ਕਮਿਊਨਿਟੀ ਦੁਆਰਾ ਚਲਾਇਆ ਜਾ ਰਿਹਾ ਹੈ, ਜਿਸ ਦੇ ਲਾਭ ਦਾ 50 ਫੀਸਦੀ ਹਿੱਸਾ ਪਿੰਡ ਦੇ ਵਿਕਾਸ ’ਤੇ ਖ਼ਰਚ ਕੀਤਾ ਜਾਵੇਗਾ।


ਮੁੱਖ ਵਣਪਾਲ (ਐਚ. ਓ. ਐਫ. ਐਫ) ਆਰ. ਕੇ ਮਿਸ਼ਰਾ ਨੇ ਇਸ ਮੌਕੇ ਦੱਸਿਆ ਕਿ ਇਸ ਪ੍ਰਾਜੈਕਟ ਵਿਚ ਸੈਲਾਨੀਆਂ ਲਈ ਖਾਣ-ਪੀਣ ਲਈ ਕੰਟੀਨ ਦਾ ਪ੍ਰਬੰਧ ਵੀ ਹੈ ਅਤੇ ਉਨ੍ਹਾਂ ਦੇ ਘੁੰਮਣ ਲਈ ਜੀਪ ਸਫ਼ਾਰੀ, ਨੇਚਰ ਟ੍ਰੇਲ ਦੀ ਸੁਵਿਧਾ ਵੀ ਉਪਲਬੱਧ ਕਰਵਾਈ ਗਈ ਹੈ। ਇਸ ਨਾਲ ਸੈਲਾਨੀ ਕੁਦਰਤ ਦਾ ਨਜ਼ਾਰਾ ਅਤੇ ਜੰਗਲੀ ਜੀਵਾਂ, ਜਿਵੇਂ ਕਿ ਮੋਰ, ਸਾਂਬਰ, ਹਿਰਨ, ਚਿੜੀਆਂ, ਤੇਂਦੁਏ ਆਦਿ ਨੂੰ ਦੇਖ ਸਕਦੇ ਹਨ। ਵਣਪਾਲ ਨਾਰਥ ਸਰਕਲ ਡਾ. ਸੰਜੀਵ ਤਿਵਾੜੀ ਨੇ ਇਸ ਦੌਰਾਨ ਦੱਸਿਆ ਕਿ ਇਹ ਪ੍ਰਾਜੈਕਟ ਪੰਜਾਬ ਦਾ ਇਸ ਤਰ੍ਹਾਂ ਦਾ ਤੀਸਰਾ ਪ੍ਰਾਜੈਕਟ ਹੈ। ਇਸ ਤੋਂ ਇਲਾਵਾ ਪਹਿਲਾਂ ਪਠਾਨਕੋਟ ਜ਼ਿਲ2੍ਹੇ ਵਿਚ ਮਿੰਨੀ ਗੋਆ, ਹੁਸ਼ਿਆਰਪੁਰ ਵਿਚ ਥਾਨਾ ਡੈਮ ’ਤੇ ਜੰਗਲ ਲਾਜਿਜ ਵੀ ਜੰਗਲਾਤ ਵਿਭਾਗ ਵੱਲੋਂ ਬਣਾੲੈ ਗਏ ਹਨ, ਜਿਨ੍ਹਾਂ ਨੂੰ ਸੈਲਾਨੀਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।


ਡੀ. ਐਫ. ਓ ਨਲਿਨ ਯਾਦਵ ਨੇ ਇਸ ਮੌਕੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਲੋਕਾਂ ਨੂੰ ਰੋਜ਼ਗਾਰ ਮਿਲੇਗਾ ਅਤੇ ਲੋਕਲ ਲੋਕਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਇਸ ਤੋਂ ਇਲਾਵਾ ਜਲਦ ਹੀ ਚੌਹਾਲ ਤੋਂ ਤੱਖਣੀ ਵਾਈਲਡ ਲਾਈਫ ਸੈਂਚੁਰੀ ਵਿਚ ਜੰਗਲ ਸਫ਼ਾਰੀ ਸ਼ੁਰੂ ਕੀਤੀ ਜਾਵੇਗੀ।
—