Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਫ਼ਰਿਸ਼ਤੇ ਪੰਜਾਬ ਦੇ” ਸਕੀਮ ਦਿੱਲੀ ਸਰਕਾਰ ਦੀ ਤਰਜ ਤੇ ਪੰਜਾਬ ਚ ਜਲਦ ਸ਼ੁਰੂ ਕਰਨ ਸਬੰਧੀ ਸਮਾਜ ਸੇਵੀ ਸ਼ਖਸੀਅਤਾਂ ਨੇ ਵਿਧਾਇਕ ਜਸਬੀਰ ਸਿੰਘ ਰਾਜਾ ਨੂੰ ਸੌਂਪਿਆ ਮੰਗ ਪੱਤਰ 

ਫ਼ਰਿਸ਼ਤੇ ਪੰਜਾਬ ਦੇ” ਸਕੀਮ ਦਿੱਲੀ ਸਰਕਾਰ ਦੀ ਤਰਜ ਤੇ ਪੰਜਾਬ ਚ ਜਲਦ ਸ਼ੁਰੂ ਕਰਨ ਸਬੰਧੀ ਸਮਾਜ ਸੇਵੀ ਸ਼ਖਸੀਅਤਾਂ ਨੇ ਵਿਧਾਇਕ ਜਸਬੀਰ ਸਿੰਘ ਰਾਜਾ ਨੂੰ ਸੌਂਪਿਆ ਮੰਗ ਪੱਤਰ 

ਫ਼ਰਿਸ਼ਤੇ ਪੰਜਾਬ ਦੇ” ਸਕੀਮ ਦਿੱਲੀ ਸਰਕਾਰ ਦੀ ਤਰਜ ਤੇ ਪੰਜਾਬ ਚ ਜਲਦ ਸ਼ੁਰੂ ਕਰਨ ਸਬੰਧੀ ਸਮਾਜ ਸੇਵੀ ਸ਼ਖਸੀਅਤਾਂ ਨੇ ਵਿਧਾਇਕ ਜਸਬੀਰ ਸਿੰਘ ਰਾਜਾ ਨੂੰ ਸੌਂਪਿਆ ਮੰਗ ਪੱਤਰ 

ਸੜਕੀ ਦੁਰਘਟਨਾਵਾਂ ਦੋਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੀ ਸਹਾਇਤਾ ਕਰਨ ਵਾਲਿਆਂ ਲਈ ” ਫ਼ਰਿਸ਼ਤੇ ਪੰਜਾਬ ਦੇ” ਸਕੀਮ ਦਿੱਲੀ ਸਰਕਾਰ ਦੀ ਤਰਜ ਤੇ ਪੰਜਾਬ ਚ ਜਲਦ ਸ਼ੁਰੂ ਕੀਤੀ ਜਾਵੇ :  ਡਾਕਟਰ ਕੇਵਲ ਸਿੰਘ / ਵਰਿੰਦਰ ਮਸੀਤੀ / ਪ੍ਰੋਫੈਸਰ ਸੁਨੇਤ

ਟਾਂਡਾ / ਗੜ੍ਹਦੀਵਾਲਾ (ਚੌਧਰੀ) : ਸੜਕੀ ਦੁਰਘਟਨਾਵਾਂ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਮੋਕੇ ਤੇ ਸਹਾਇਤਾ ਨਾ ਮਿਲਣ ਕਾਰਨ ਹਰ ਸਾਲ ਦੇਸ਼ ਭਰ ਵਿੱਚ ਹਜ਼ਾਰਾਂ ਵਿਅਕਤੀਆਂ ਦੀਆਂ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਕਈ ਪਰਿਵਾਰ ਬਰਬਾਦ ਹੋ ਜਾਂਦੇ ਹਨ। ਇਹੋ ਜਿਹੀਆਂ ਦੁਰਘਟਨਾਵਾਂ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਬਚਾਉਣ ਵਾਲੇਆਂ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਦਿੱਲੀ ਦੀ ਸਰਕਾਰ ਵੱਲੋਂ ” ਫ਼ਰਿਸ਼ਤੇ ਦਿੱਲੀ ਦੇ ” ਸਕੀਮ ਅਧੀਨ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 2018 ਵਿੱਚ ਸ਼ੁਰੂ ਕੀਤੀ ਗਈ। ਇਹ ਸਕੀਮ ਹਜ਼ਾਰਾਂ ਹੀ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਿਤ ਹੋ ਰਹੀ ਹੈ। ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕੇ ਇਹ ਸਕੀਮ ਪੰਜਾਬ ਸਰਕਾਰ ਵੱਲੋਂ ” ਫ਼ਰਿਸ਼ਤੇ ਪੰਜਾਬ ਦੇ ” ਦੇ ਨਾਮ ਹੇਠ ਸ਼ੁਰੂ ਕੀਤੀ ਜਾਵੇ ਜੀ ਤਾਂ ਸੜਕੀ ਦੁਰਘਟਨਾਵਾਂ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਉਪਰਾਲੇ ਕਰਕੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ । ਉਘੇ ਸਮਾਜ ਸੇਵੀ ਡਾਕਟਰ ਕੇਵਲ ਸਿੰਘ,ਬਰਿੰਦਰ ਸਿੰਘ ਮਸੀਤੀ ਅਤੇ ਜਸਵੀਰ ਸਿੰਘ ਨੰਗਲ ਵੱਲੋਂ ਉੜਮੁੜ ਟਾਂਡਾ ਦੇ ਵਿਧਾਇਕ ਸਰਦਾਰ ਜਸਵੀਰ ਸਿੰਘ ਰਾਜਾ ਨਾਲ ਮੁਲਾਕਾਤ ਕੀਤੀ ਅਤੇ ਇਕ ਮੰਗ ਪੱਤਰ ਸੌਂਪਿਆ ਗਿਆ ਅਤੇ ਦੱਸਿਆ ਕਿ ਇਹ ਮਹਾਨ ਸੇਵਾ ਦੇ ਪੰਜਾਬ ਵਿੱਚ ਲਾਗੂ ਹੋਣ ਨਾਲ ਸੜਕੀ ਦੁਰਘਟਨਾਵਾਂ ਦੋਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਬਚਾਉਣ ਲਈ ਵਰਦਾਨ ਸਾਬਿਤ ਹੋ ਸਕਦਾ ਹੈ।ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਮਾਜ ਸੇਵੀ ਸੰਸਥਾਵਾਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਇਸ ਮਹਾਨ ਸੇਵਾ ਨੂੰ ਪੰਜਾਬ ਵਿੱਚ ਲਾਗੂ ਕਰਵਾਉਣ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣਗੇ। ਸਟੇਟ ਐਵਾਰਡੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਹੁਸ਼ਿਆਰਪੁਰ ਜੋ ਕਿ ਭਾਈ ਘਨੱਈਆ ਜੀ ਚੈਰਿਟੀ ਅਤੇ ਪੀਸ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਕੋਆਰਡੀਨੇਟਰ ਵੀ ਹਨ ਨੇ ਕਿਹਾ ਕਿ ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕਾਂ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਵਧਾਉਣ, ਸਿਖਿਆ ਸਹੂਲਤਾਂ ਵਧਾਉਣ, ਵਾਤਾਵਰਨ ਬਚਾਉਣ ਅਤੇ ਬੇਰੁਜ਼ਗਾਰੀ ਖ਼ਤਮ ਕਰਨ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਜੋ ਵਾਅਦੇ ਕੀਤੇ ਹਨ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਮਿਲ ਕੇ ” ਫ਼ਰਿਸ਼ਤੇ ਪੰਜਾਬ ਦੇ” ਸਕੀਮ ਸਬੰਧੀ ਮੰਗ ਦਿੱਤੇ ਜਾਣਗੇ ਤਾਂ ਕਿ ਇਸ ਸੇਵਾ ਜਲਦੀ ਨੂੰ ਜਲਦੀ ਲਾਗੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਭਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਇੱਕ ਬੋਰਡ ਸਥਾਪਿਤ ਕੀਤਾ ਜਾਵੇ ਤਾਂ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਪ੍ਰਤੀ ਆਮ ਲੋਕਾਂ ਤੱਕ ਪਹੁੰਚਾਇਆ ਜਾ ਸਕੇ ।