Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕਾਂਗਰਸ ਦੇ ਸਾਬਕਾ ਸਰਪੰਚ ਸ਼ਾਮ ਲਾਲ ਰਮਦਾਸਪੁਰ ਅਤੇ ਮੌਜੂਦਾ ਸਰਪੰਚ ਬਲਵੰਤ ਸਿੰਘ ਆਪ ‘ਚ ਸ਼ਾਮਲ

ਕਾਂਗਰਸ ਦੇ ਸਾਬਕਾ ਸਰਪੰਚ ਸ਼ਾਮ ਲਾਲ ਰਮਦਾਸਪੁਰ ਅਤੇ ਮੌਜੂਦਾ ਸਰਪੰਚ ਬਲਵੰਤ ਸਿੰਘ ਆਪ ‘ਚ ਸ਼ਾਮਲ

ਗੜ੍ਹਦੀਵਾਲਾ 25 ਜਨਵਰੀ (ਚੌਧਰੀ ) : ਅੱਜ ਪਾਰਟੀ ਉਮੀਦਵਾਰ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਪਿੰਡ ਰਮਦਾਸਪੁਰ ਦੇ ਕਾਂਗਰਸ ਦੇ ਮੌਜਦਾ ਸਰਪੰਚ ਦੇ ਪਿਤਾ ਸਾਬਕਾ ਸਰਪੰਚ ਸ਼ਾਮ ਲਾਲ ਰਮਦਾਸਪੁਰ ਅਤੇ ਪਿੰਡ ਬੰਗੋਲਾ ਦੇ ਮੌਜੂਦਾ ਸਰਪੰਚ ਬਲਵੰਤ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਉਨ੍ਹਾਂ ਨੂੰ ਜਸਵੀਰ ਸਿੰਘ ਰਾਜਾ ਨੇ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਆਪ ਹੀ ਇੱਕੋ ਇੱਕ ਪਾਰਟੀ ਹੈ ਜਿਸਨੇ ਮੁੱਖ ਮੰਤਰੀ ਦਾ ਚਿਹਰਾ ਪੇਸ਼ ਕਰਕੇ ਚੋਣਾਂ ਵਿੱਚ ਆਗਾਜ਼ ਕੀਤਾ ਹੈ। ਬਾਕੀ ਪਾਰਟੀਆਂ ਮੁੱਖ ਮੰਤਰੀ ਦੇ ਚੇਹਰੇ ਨੂੰ ਲੈ ਕੇ ਅੰਦਰੂਨੀ ਕਲੇਸ਼ ਵਿੱਚ ਫਸੀਆਂ ਹੋਈਆਂ ਹਨ। ਕਾਂਗਰਸ ਦਾ ਅੰਦਰੂਨੀ ਕਾਟੋ ਕਲੇਸ਼ ਉਸ ਨੂੰ ਲੈ ਡੁੱਬੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਚ ਆਪ ਦੀ ਸਰਕਾਰ ਬਣਾਉਣ ਦਾ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ। ਜਿਸਦੇ ਚਲਦਿਆਂ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝਦਾਰ ਹੋ ਚੁੱਕੇ ਹਨ ਅਤੇ ਰਿਵਾਇਤੀ ਪਾਰਟੀਆਂ ਨੂੰ ਹੁਣ ਮੁੰਹ ਨਹੀਂ ਲਾਉਣਗੇ। ਵੱਖ-ਵੱਖ ਟੀ ਬੀ ਚੈਨਲ ਤੇ ਚੱਲ ਰਹੇ ਸਰਵੇਖਣਾਂ ਵਿੱਚ ਵੀ ਪੰਜਾਬ ਦੇ ਲੋਕਾਂ ਨੇ ਆਪ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਪਿਆਰ ਦੇ ਕੇ ਨਿਵਾਜਿਆ ਹੈ। ਇਸ ਮੌਕੇ ਜਗਜੀਵਨ ਸਿੰਘ ਜੱਗੀ, ਚੌਧਰੀ ਰਾਜਵਿੰਦਰ ਸਿੰਘ ਰਾਜਾ, ਗੋਲਡੀ ਨਰਵਾਲ, ਚੌਧਰੀ ਸੁਖਰਾਜ ਸਿੰਘ, ਗੁਰਦੀਪ ਸਿੰਘ ਹੈਪੀ, ਉਂਕਾਰ ਸਿੰਘ ਰਮਦਾਸਪੁਰ, ਨਵੀਂ ਆਦਿ ਹਾਜ਼ਰ ਸਨ।