ਗੜ੍ਹਦੀਵਾਲਾ 29 ਦਸੰਬਰ (ਚੌਧਰੀ/ਯੋਗੇਸ਼) : ਸਾਬਕਾ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਜੂ ਗੁਪਤਾ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸਤਪਾਲ ਗੁਪਤਾ ਅਚਾਨਕ ਤਬੀਅਤ ਖਰਾਬ ਹੋਣ ਕਾਰਣ ਅੱਜ ਸਵੇਰੇ ਦੇਹਾਂਤ ਹੋ ਗਿਆ।ਹੁਣ ਉਹ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਚ ਜਾ ਬਿਰਾਜੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਜਸਵੀਰ ਸਿੰਘ ਰਾਜਾ,ਜਿਲਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਬਾਬਾ ਦੀਪ ਸਿੰਘ ਸੇਵਾ ਦਲ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਅੱਜ ਦੁਪਹਿਰ 2 ਵਜੇ ਦੇ ਕਰੀਬ ਪੂਰੇ ਰੀਤੀ ਰਿਵਾਜਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਸ਼ਹਿਰ ਨਿਵਾਸੀ ਹਾਜਰ ਸਨ।
ਸਾਬਕਾ ਕੌਂਸਲਰ ਰਾਜੂ ਗੁਪਤਾ ਨੂੰ ਸਦਮਾ,ਪਿਤਾ ਦਾ ਦੇਹਾਂਤ
- Post published:December 29, 2021