Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਸਾਬਕਾ ਮੇਅਰ ਅਰੁਣ ਖੋਸਲਾ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਦਿੱਲੀ ‘ਚ ਕੀਤੀ ਮੁਲਾਕਾਤ

ਸਾਬਕਾ ਮੇਅਰ ਅਰੁਣ ਖੋਸਲਾ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਦਿੱਲੀ ‘ਚ ਕੀਤੀ ਮੁਲਾਕਾਤ

ਫਗਵਾੜਾ (ਲਾਲੀ ਦਾਦਰ )

* ਫਗਵਾੜਾ ਆਉਣ ਦਾ ਦਿੱਤਾ ਸੱਦਾ

5 ਜਨਵਰੀ : ਫਗਵਾੜਾ ਭਾਜਪਾ ਦੇ ਸੀਨੀਅਰ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਦਿੱਲੀ ਵਿਖੇ ਪਾਰਟੀ ਦੇ ਹਰਮਨ ਪਿਆਰੇ ਸਿੱਖ ਚਿਹਰੇ ਅਤੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਿਰਸਾ ਨੂੰ ਫਗਵਾੜਾ ਆਉਣ ਅਤੇ ਭਾਜਪਾ ਵਰਕਰਾਂ ਨੂੰ ਮਿਲਣ ਦਾ ਸੱਦਾ ਵੀ ਦਿੱਤਾ। ਖੋਸਲਾ ਨੇ ਦੱਸਿਆ ਕਿ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਬੰਧੀ ਜਲਦ ਹੀ ਯੋਜਨਾ ਬਣਾਉਣ ਅਤੇ ਨਿਗਮ ਚੋਣਾਂ ਤੋਂ ਪਹਿਲਾਂ ਸੰਭਾਵੀ ਤੌਰ ’ਤੇ ਫਗਵਾੜਾ ਆਉਣ ਦਾ ਭਰੋਸਾ ਦਿੱਤਾ ਹੈ। ਖੋਸਲਾ ਅਨੁਸਾਰ ਮਨਜਿੰਦਰ ਸਿੰਘ ਸਿਰਸਾ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਸਮੇਤ ਦੇਸ਼ ਭਰ ਦਾ ਸਿੱਖ ਭਾਈਚਾਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਿੱਖ ਮਸਲਿਆਂ ਸਬੰਧੀ ਨੀਤੀਆਂ ਦਾ ਬਹੁਤ ਸਤਿਕਾਰ ਕਰਦਾ ਹੈ। ਸਿੱਖਾਂ ਨੇ ਲੰਬੇ ਸਮੇਂ ਤੋਂ ਦੇਸ਼ ਵਿੱਚ ਕਾਂਗਰਸ ਅਤੇ ਪੰਜਾਬ ਵਿੱਚ ਅਕਾਲੀ ਦਲ ਨੂੰ ਆਪਣਾ ਸਮਰਥਨ ਦਿੱਤਾ, ਪਰ ਦੋਵਾਂ ਪਾਰਟੀਆਂ ਨੇ ਸਿੱਖ ਕੌਮ ਨੂੰ ਵੋਟ ਬੈਂਕ ਹੀ ਸਮਝਿਆ। ਲੇਕਿਨ ਜਿਸ ਤਰ੍ਹਾਂ ਨਰਿੰਦਰ ਮੋਦੀ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲਿ੍ਹਆ, ਖਾਸ ਤੌਰ ’ਤੇ ਪੰਜਾਬ ਦੇ ਨਾਰਾਜ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲਏ ਗਏ। ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਦੇਸ਼ ਭਰ ਵਿੱਚ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ। ਇਨ੍ਹਾਂ ਸਾਰੀਆਂ ਗੱਲਾਂ ਨੂੰ ਦੇਖਦੇ ਹੋਏ ਸਿੱਖ ਸਮਾਜ ਨਰਿੰਦਰ ਮੋਦੀ ਅਤੇ ਭਾਜਪਾ ਨਾਲ ਜੁੜਨ ਕੇ ਹੀ ਆਪਣੇ ਉੱਜਵਲ ਭਵਿੱਖ ਨੂੰ ਦੇਖਦਾ ਹੈ। ਸਾਬਕਾ ਮੇਅਰ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਫਿਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਭਾਜਪਾ ਨਾ ਸਿਰਫ਼ ਪੰਜਾਬ ਦੀ ਸਭ ਤੋਂ ਵੱਡੀ ਅਤੇ ਮਜ਼ਬੂਤ ਪਾਰਟੀ ਵਜੋਂ ਉਭਰੇਗੀ, ਸਗੋਂ ਗੁਜਰਾਤ ਦੀ ਤਰਜ ‘ਤੇ ਵਿਰੋਧੀ ਪਾਰਟੀਆਂ ਨੂੰ ਕਰਾਰੀ ਮਾਤ ਦੇਵੇਗੀ।

error: copy content is like crime its probhihated