Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ

ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ

ਬਟਾਲਾ, 20 ਜੂਨ (ਅਵਿਨਾਸ਼ ਸ਼ਰਮਾ)

ਪੁਲਿਸ ਵੱਲੋਂ ਜਾਂਚ ਸ਼ੁਰੂ, ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ

: ਪਿੰਡ ਕਿਲਾ ਲਾਲ ਸਿੰਘ ਵਿੱਚ ਅੱਜ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਗਨੀਮਤ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਾਬਕਾ ਸਰਪੰਚ ਵਾਲ-ਵਾਲ ਬਚ ਗਏ। ਘਟਨਾ ਤੋਂ ਬਾਅਦ ਪਿੰਡ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਜਸਬੀਰ ਸਿੰਘ ਵਾਸੀ ਕਿਲਾ ਲਾਲ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਦੇ ਵਿਹੜੇ ਵਿੱਚ ਸੈਰ ਕਰ ਰਹੇ ਸਨ। ਇਸ ਦੌਰਾਨ ਕਰੀਬ ਸਵੇਰੇ 5:30 ਵਜੇ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆਏ ਅਤੇ ਉਨ੍ਹਾਂ ਵੱਲ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੁਸ਼ਕਲ ਨਾਲ ਆਪਣਾ ਬਚਾਅ ਕਰਦੇ ਹੋਏ ਜਾਨ ਬਚਾਈ, ਜਦਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਜਸਬੀਰ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਤੁਰੰਤ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਅਤੇ ਥਾਣਾ ਕਿਲਾ ਲਾਲ ਸਿੰਘ ਦੇ ਐਸਐਚਓ ਪ੍ਰਭਜੋਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਨੇ ਇਲਾਕੇ ਦੇ ਲੋਕਾਂ ਨਾਲ ਵੀ ਗੱਲਬਾਤ ਕਰਕੇ ਜਾਣਕਾਰੀ ਇਕੱਠੀ ਕੀਤੀ।

ਇਸ ਮੌਕੇ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਗੋਲੀਬਾਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ, ਜਦਕਿ ਪੁਲਿਸ ਨੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ।