ਹੁਸ਼ਿਆਰਪੁਰ, 9 ਮਾਰਚ (ਪ੍ਰਾਈਮ ਪੰਜਾਬ ਟਾਈਮਜ)
– ਬੱਚੀ ਬਾਰੇ ਜਾਣਕਾਰੀ ਦੇਣ ਲਈ ਦਫ਼ਤਰ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ
: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਬਾਲ ਭਲਾਈ ਕਮੇਟੀ, ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦੇ ਸਨਮੁੱਖ ਇਕ ਨਵ-ਜੰਮੀ ਲਾਵਾਰਿਸ ਬੱਚੀ ਨੂੰ ਪੇਸ਼ ਕੀਤਾ ਗਿਆ ਸੀ ਜੋ ਕਿ ਪਿੰਡ ਪਰਸੋਤਾ ਥਾਣਾ ਚੱਬੇਵਾਲ ਤੋਂ 8 ਮਾਰਚ 2026 ਨੂੰ ਲਾਵਾਰਿਸ ਹਾਲਤ ਵਿਚ ਪ੍ਰਾਪਤ ਹੋਈ ਸੀ। ਇਸ ਸਬੰਧੀ ਥਾਣਾ ਚੱਬੇਵਾਲ ਵਿਚ ਰਪਟ ਨੰਬਰ 28 ਮਿਤੀ 8 ਮਾਰਚ 2026 ਵੀ ਦਰਜ ਕੀਤੀ ਗਈ ਹੈ। ਇਸ ਬੱਚੀ ਬਾਰੇ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਜਾਣਕਾਰੀ ਹੋਵੇ ਤਾਂ ਉਹ ਦਫ਼ਤਰ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਵਿਖੇ ਸੰਪਰਕ ਕਰ ਸਕਦਾ ਹੈ।








