Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਨਾਲ ਦੋ ਔਰਤਾਂ ਸਮੇਤ ਚਾਰ ਕਾਬੂ

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਨਾਲ ਦੋ ਔਰਤਾਂ ਸਮੇਤ ਚਾਰ ਕਾਬੂ

ਗੁਰਦਾਸਪੁਰ 18 ਜਨਵਰੀ ( ਅਸ਼ਵਨੀ ) : ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਦੋ ਅੋਰਤ ਸਮੇਤ ਚਾਰ ਨੂੰ 20 ਗ੍ਰਾਮ ਹੈਰੋਇਨ ਅਤੇ 22 ਹਜ਼ਾਰ 5 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

ਸਹਾਇਕ ਸਬ ਇੰਸਪੈਕਟਰ ਸੋਮ ਲਾਲ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਐਮ ਸੀ ਚੌਕ ਮੋਜੂਦ ਸੀ ਕਿ ਸਹਾਇਕ ਸਬ ਇੰਸਪੈਕਟਰ ਸੱਤਪਾਲ ਸਪੈਸ਼ਲ ਬਰਾਂਚ ਗੁਰਦਾਸਪੁਰ ਦੀ ਸੂਚਨਾ ਤੇ ਕਾਹਨੂੰਵਾਨ ਚੌਕ ਵਿਖੇ ਨਾਕਾਬੰਦੀ ਕਰਕੇ ਦੀਪਕ ਕੁਮਾਰ ਉਰਫ ਸਿੰਮੀ ਪੁੱਤਰ ਬਲਵਿੰਦਰ ਕੁਮਾਰ ਵਾਸੀ ਗੁਰਦਾਸਪੁਰ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ।

ਸਹਾਇਕ ਸਬ ਇੰਸਪੈਕਟਰ ਨਰੇਸ਼ ਕੁਮਾਰ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਦਰਸ਼ਨਾ ਦੇਵੀ ਪਤਨੀ ਪਵਨ ਕੁਮਾਰ ਵਾਸੀ ਡੀਡਾ ਸਾਂਹਸੀਆਂ ਦੇ ਘਰ ਰੇਡ ਕਰਕੇ ਦਰਸ਼ਨਾ ਦੇਵੀ ਨੂੰ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।

ਸਹਾਇਕ ਸਬ ਇੰਸਪੈਕਟਰ ਰੁਪਿੰਦਰ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਰਾਣੀ ਉਰਫ ਕਾਲੀ ਪਤਨੀ ਸਤਨਾਮ ਵਾਸੀ ਡੀਡਾ ਸਾਂਹਸੀਆਂ ਦੇ ਘਰ ਰੇਡ ਕਰਕੇ ਰਾਣੀ ਉਰਫ ਕਾਲੀ ਨੂੰ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।

ਸਹਾਇਕ ਸਬ ਇੰਸਪੈਕਟਰ ਸੋਹਨ ਲਾਲ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁੱਲੀ ਸੁਆ ਗੰਦਾ ਨਾਲ ਸਿਧਵਾ ਜਮੀਤਾ ਤੋ ਮੁਕੇਸ਼ ਉਰਫ ਬੱਗੀ ਪੁੱਤਰ ਚਰਨਜੀਤ ਵਾਸੀ ਸਿਧਵਾ ਜਮੀਤਾ ਨੂੰ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।