Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅਮਰੀਕਾ ਚ ਟਾਂਡਾ ਦੇ ਹਰਸੀ ਪਿੰਡ ਨਾਲ ਸਬੰਧਤ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੂੰ…

ਅਮਰੀਕਾ ਚ ਟਾਂਡਾ ਦੇ ਹਰਸੀ ਪਿੰਡ ਨਾਲ ਸਬੰਧਤ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੂੰ…

ਹੁਸ਼ਿਆਰਪੁਰ (PPT NEWS)

ਅਮਰੀਕਾ ਚ ਟਾਂਡਾ ਦੇ ਹਰਸੀ ਪਿੰਡ ਨਾਲ ਸਬੰਧਤ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਕੀਤਾ ਅਗਵਾ 

4 ਅਕਤੂਬਰ : ਕੈਲੀਫੋਰਨੀਆ ਦੇ ਮਰਸਡ ਕਾਉਂਟੀ ਪੁਲਿਸ ਏਰੀਏ ਤੋਂ ਭੇਤਭਰੇ ਹਾਲਾਤਾਂ ਵਿੱਚ ਪਿੰਡ ਹਰਸੀਪਿੰਡ ਨਾਲ ਸਬੰਧਤ ਚਾਰ ਪਰਿਵਾਰਕ ਮੈਂਬਰਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ। ਅਗਵਾ ਹੋਏ ਪਰਿਵਾਰ ਦੇ ਮੈਂਬਰਾਂ ਦੀ ਪਛਾਣ 8 ਮਹੀਨੇ ਦੀ ਅਰੂਹੀ, ਉਸ ਦੀ ਮਾਂ ਜਸਲੀਨ ਕੌਰ, ਪਿਤਾ ਜਸਦੀਪ ਸਿੰਘ ਅਤੇ ਤਾਇਆ ਅਮਨਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਕੱਲ੍ਹ ਸਾਊਥ ਹਾਈਵੇਅ 59 ਦੇ 800 ਬਲਾਕ ਤੋਂ ਅਗਵਾ ਕੀਤਾ ਗਿਆ ਸੀ। ਪੁਲਿਸ ਇਨ੍ਹਾਂ ਅਗਵਾ ਹੋਏ ਪਰਿਵਾਰਕ ਮੈਂਬਰਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਅਮਨਦੀਪ ਅਤੇ ਜਸਦੀਪ ਦੇ ਅਗਵਾ ਹੋਏ ਮਾਤਾ ਪਿਤਾ ਕ੍ਰਿਪਾਲ ਕੌਰ ਅਤੇ ਡਾ.ਰਣਧੀਰ ਸਿੰਘ 29   ਸਤੰਬਰ ਨੂੰ ਅਮਰੀਕਾ ਤੋਂ ਆਏ ਸੀ ਅਤੇ ਹੇਮਕੁੰਟ ਜਾਂਦੇ ਹੋਏ ਰਿਸ਼ੀਕੇਸ਼ ਪਹੁੰਚੇ ਸੀ ਜਦੋਂ ਬੀਤੀ ਰਾਤ ਉਸ ਦੇ ਪੁੱਤਰਾਂ ਨਾਲ ਫੋਨ ‘ਤੇ ਗੱਲ ਕਰਦੇ ਹੋਏ ਉਸ ਦੇ ਦਫਤਰ ‘ਚ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਅਗਵਾ ਕਰ ਲਿਆ। ਇਸ ਤੋਂ ਬਾਅਦ ਉਸ ਨਾਲ ਕੋਈ ਸੰਪਰਕ ਨਹੀਂ ਹੋਇਆ। ਅਗਵਾ ਕੀਤੇ ਪਰਿਵਾਰ ਦੇ ਮਾਤਾ-ਪਿਤਾ ਅਤੇ ਰਿਸ਼ਤੇਦਾਰ ਉਸ ਦੀ ਤੰਦਰੁਸਤੀ ਲਈ ਅਰਦਾਸ ਕਰ ਰਹੇ ਹਨ।