Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਨੇਡਾ ਭੇਜਣ ਦੇ ਨਾਂ ਤੇ 18 ਲੱਖ ਦੀ ਠੱਗੀ,ਦੋ ਔਰਤਾਂ ਸਮੇਤ ਚਾਰ ਵਿਰੁੱਧ ਮਾਮਲਾ ਦਰਜ

ਕਨੇਡਾ ਭੇਜਣ ਦੇ ਨਾਂ ਤੇ 18 ਲੱਖ ਦੀ ਠੱਗੀ,ਦੋ ਔਰਤਾਂ ਸਮੇਤ ਚਾਰ ਵਿਰੁੱਧ ਮਾਮਲਾ ਦਰਜ

ਗੁਰਦਾਸਪੁਰ 4 ਫ਼ਰਵਰੀ ( ਅਸ਼ਵਨੀ ) : ਕਨੇਡਾ ਭੇਜਣ ਦੇ ਨਾ ਤੇ 18 ਲੱਖ ਤੋ ਵੱਧ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲਿਸ ਵੱਲੋਂ ਦੋ ਔਰਤਾਂ ਸਮੇਤ ਚਾਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ । ਰਮਨ ਮਸੀਹ ਪੁੱਤਰ ਰਫ਼ੀਕ ਮਸੀਹ ਵਾਸੀ ਲੰਗਾਹ ਜੱਟਾ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀਂ ਦਸਿਆਂ ਕਿ ਪ੍ਰੇਮ ਪਟੇਲ ਪੁੱਤਰ ਮੰਗੀ ਲਾਲ , ਅੰਜੂ ਪਟੇਲ ਪਤਨੀ ਪ੍ਰੇਮ ਪਟੇਲ , ਆਸ਼ਿਸ ਪੁੱਤਰ ਰੋਬਟ ਅਤੇ ਰੋਜਲੀਨ ਪਤਨੀ ਆਸ਼ਿਸ ਵਾਸੀਆਨ ਜਲੰਧਰ ਵੱਲੋਂ ਉਸ ਨੂੰ ਕਨੇਡਾ ਭੇਜਣ ਲਈ 18 ਲੱਖ 4 ਹਜ਼ਾਰ 2 ਸੌ 72 ਰੁਪਏ ਲਏ ਸਨ ਪਰ ਉਕਤ ਵੱਲੋਂ ਨਾ ਤਾਂ ਉਸ ਨੂੰ ਕਨੇਡਾ ਭੇਜਿਆ ਅਤੇ ਨਾ ਹੀ ਲਏ ਹੋਏ ਪੇਸੇ ਵਾਪਿਸ ਕੀਤੇ ਸਗੋਂ ਪੇਸੇ ਵਾਪਿਸ ਮੰਗਣ ਤੇ ਉਸ ਨੂੰ ਧਮਕੀਆਂ ਦਿੰਦੇ ਹਨ । ਸਹਾਇਕ ਸਬ ਇੰਸਪੈਕਟਰ ਕੁਲਦੀਪ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਰੋਮਨ ਮਸੀਹ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸਿਟੀ ਗੁਰਦਾਸਪੁਰ ਵੱਲੋਂ ਕਰਨ ਉਪਰਾਂਤ ਉਕਤ ਚਾਰਾਂ ਵਿਰੁੱਧ ਧਾਰਾ 420 ਅਤੇ 506 ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।