Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਮੁਫ਼ਤ ਅੱਖਾਂ ਅਤੇ ਦੰਦਾਂ ਦਾ ਚੈੱਕ-ਅੱਪ ਮੈਡੀਕਲ ਕੈਂਪ ਲਗਾਇਆ ਗਿਆ

ਖ਼ਾਲਸਾ ਕਾਲਜ ਵਿਖੇ ਮੁਫ਼ਤ ਅੱਖਾਂ ਅਤੇ ਦੰਦਾਂ ਦਾ ਚੈੱਕ-ਅੱਪ ਮੈਡੀਕਲ ਕੈਂਪ ਲਗਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ.ਆਈ.ਸੀ., ਰੈੱਡ ਕਰਾਸ ਸੁਸਾਇਟੀ, ਸਰੀਰਕ ਸਿੱਖਿਆ ਵਿਭਾਗ (ਫਿੱਟ ਇੰਡੀਆ) ਵੱਲੋਂ ਸਮਾਰਟ ਡੈਂਟਲ ਕਲੀਨਿਕ ਅਤੇ ਬੀ.ਆਰ.ਆਈ ਕੇਅਰ ਐਂਡ ਓਪਟੀਕਲ ਗੜ੍ਹਦੀਵਾਲਾ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਅਤੇ ਦੰਦਾਂ ਦਾ ਚੈੱਕ ਅੱਪ ਮੈਡੀਕਲ ਕੈਂਪ ਲਗਾਇਆ ਗਿਆ। ਮੈਡੀਕਲ ਕੈਂਪ ਦੌਰਾਨ ਦੰਦਾਂ ਦੇ ਮਾਹਿਰ ਡਾ.ਅਮਨਿੰਦਰ ਸਿੰਘ ਅਤੇ ਡਾ. ਤਾਨਿਆ ਕਾਂਸਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਦੰਦਾਂ ਦੇ ਚੈੱਕ ਅੱਪ ਦੌਰਾਨ ਦੰਦਾਂ ਦੀ ਸਫਾਈ ਕੀਤੀ, ਲੋੜ ਅਨੁਸਾਰ ਦਵਾਈਆਂ ਦਿੱਤੀਆਂ, ਨਾਲ ਹੀ ਬਦਲ ਰਹੇ ਖਾਣ ਪੀਣ ਦੇ ਢੰਗਾਂ ਕਾਰਨ ਦੰਦਾਂ ਦੀ ਬਿਮਾਰੀਆਂ ਦੀ ਜਾਣਕਾਰੀ ਦਿੱਤੀ ਅਤੇ ਦੰਦਾਂ ਦੀ ਸਾਂਭ ਸੰਭਾਲ ਲਈ ਆਪਣੇ ਵਿਚਾਰ ਸਾਂਝੇ ਕੀਤੇ। ਅੱਖਾਂ ਦੇ ਕੈਂਪ ਦੌਰਾਨ ਡਾ. ਬਲਜਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਅੱਖਾਂ ਦਾ ਚੈੱਕ ਅੱਪ ਕੀਤਾ, ਵਾਤਾਵਰਣ ਪ੍ਰਦੂਸ਼ਣ ਕਾਰਨ ਅੱਖਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਅਤੇ ਬਿਮਾਰੀਆਂ ਤੋਂ ਜਾਣੂ ਕਰਵਾਇਆ। ਚੈੱਕ ਅਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਨਾਲ ਸੰਬੰਧਿਤ ਦਵਾਈਆਂ ਦਿੱਤੀਆਂ ਅਤੇ ਅੱਖਾਂ ਦੀ ਦੇਖਭਾਲ ਕਰਨ ਸੰਬੰਧੀ ਆਪਣੇ ਸੁਝਾਅ ਦਿੱਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਅੱਖਾਂ ਅਤੇ ਦੰਦਾਂ ਦੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।