Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ, ਐਸ.ਡੀ.ਐਮ ਨੇ ਕੀਤਾ ਉਦਘਾਟਨ

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ, ਐਸ.ਡੀ.ਐਮ ਨੇ ਕੀਤਾ ਉਦਘਾਟਨ

ਹੁਸ਼ਿਆਰਪੁਰ, 16 ਫਰਵਰੀ (PPT NEWS) 

: ਯੂਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਧੰਨ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਹਾਲ ਪੁਰਹਿਰਾਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਹਰ ਉਮਰ ਵਰਗ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਜਿਨ੍ਹਾਂ ਮਰੀਜਾਂ ਨੂੰ ਅਪਰੇਸ਼ਨ ਦੀ ਲੋੜ ਹੈ ਉਨ੍ਹਾਂ ਨੂੰ ਮੁਫਤ ਅਪਰੇਸ਼ਨ, ਦਵਾਈਆਂ ਅਤੇ ਐਨਕਾਂ ਦਿੱਤੀਆਂ ਜਾਣਗੀਆਂ।
ਇਸ ਅਹਿਮ ਉਪਰਾਲੇ ਦਾ ਉਦਘਾਟਨ ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਸ਼ਰਮਾ ਨੇ ਕੀਤਾ। ਇਸ ਮੌਕੇ ਉਨ੍ਹਾਂ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਖਾਸ ਕਰਕੇ ਹਸਪਤਾਲਾਂ ਵਿੱਚ ਜਾ ਕੇ ਲੋੜਵੰਦਾਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਵੀ ਸੁਸਾਇਟੀ ਨੇ ਸਮਾਜ ਨੂੰ ਆਪਣੀਆਂ ਵਡਮੁੱਲੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਸਨ, ਜਿਸ ਨਾਲ ਕਈ ਪਰਿਵਾਰਾਂ ਨੂੰ ਰਾਹਤ ਮਿਲੀ ਸੀ। ਉਨ੍ਹਾਂ ਕਿਹਾ ਕਿ ਇਹ ਇੱਕ ਅਹਿਮ ਕਦਮ ਹੈ ਜੋ ਸਮਾਜ ਦੇ ਉਨ੍ਹਾਂ ਲੋਕਾਂ ਦੀ ਮਦਦ ਕਰੇਗਾ ਜੋ ਆਪਣੀ ਸਿਹਤ ਦਾ ਖਿਆਲ ਰੱਖਣ ਤੋਂ ਅਸਮਰੱਥ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜਿਨ੍ਹਾਂ ਮਰੀਜਾਂ ਨੂੰ ਆਪ੍ਰੇਸ਼ਨ ਦੀ ਲੋੜ ਹੈ ਉਨ੍ਹਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਯੂਨਾਈਟਿਡ ਸਿੱਖ ਮਿਸ਼ਨ ਅਤੇ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਹ ਮੁਫ਼ਤ ਕੈਂਪ ਸਮਾਜ ਦੀ ਸੇਵਾ ਅਤੇ ਲੋਕਾਂ ਦੀ ਸਿਹਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਕੈਂਪ ਲਗਦੇ ਰਹਿਣਗੇ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇ। ਇਸ ਮੌਕੇ ਬਾਬਾ ਮਨਜੀਤ ਸਿੰਘ ਯੂ.ਐਸ.ਏ., ਬੂਟਾ ਸਿੰਘ, ਗੁਰਲਿਆਕਤ ਸਿੰਘ ਬਰਾੜ ਵੀ ਹਾਜ਼ਰ ਸਨ।