Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਵਿਓਮ ਭਾਰਦਵਾਜ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਵਿਓਮ ਭਾਰਦਵਾਜ

ਹੁਸ਼ਿਆਰਪੁਰ (ਬਿਊਰੋ) 

–ਸਹਾਇਕ ਕਮਿਸ਼ਨਰ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਕੀਤੀ ਮੀਟਿੰਗ, ਸੁਣੀਆਂ ਮੁਸ਼ਕਿਲਾਂ

19 ਜੂਨ : ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਆਪਣਾ ਯੋਗਦਾਨ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕੀਤੀ ਗਈ ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣ ਰਹੇ ਸਨ। ਇਸ ਦੌਰਾਨ ਉਨ੍ਹਾਂ ਜਿਥੇ ਪਿਛਲੀ ਮੀਟਿੰਗ ਵਿਚ ਕੀਤੇ ਗਏ ਫੈਸਲਿਆਂ ਦੀ ਸਮੀਖਿਆ ਕੀਤੀ, ਉਥੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਜ਼ਿਲ੍ਹਾ ਪ੍ਰਸ਼ਾਸਨ ਲਈ ਸਨਮਾਨਯੋਗ ਹਨ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਸ਼ਕਲ ਸਾਹਮਣੇ ਆਉਂਦੀ ਹੈ, ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦੀ ਜਾਵੇ। ਉਨ੍ਹਾਂ ਵਿਭਾਗ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਫ਼ਤਰਾਂ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿਚ ਪ੍ਰਧਾਨ ਅਵਤਾਰ ਸਿੰਘ, ਸਕੱਤਰ ਰਮੇਸ਼ ਚੰਦਰ, ਕੁਲਵੰਤ ਸਿੰਘ, ਹਰਦੀਪ ਸਿੰਘ, ਓਂਕਾਰ ਸਿੰਘ, ਮਨਦੀਪ ਸਿੰਘ, ਦਲਜੀਤ ਸਿੰਘ ਬਾਝ, ਜਸਲੀਨ ਸਿੰਘ, ਜਸਵੰਤ ਸਿੰਘ, ਜਰਨੈਲ ਸਿੰਘ, ਦਵਿੰਦਰ ਕੌਰ, ਜਸਪਾਲ ਸਿੰਘ ਵੀ ਮੌਜੂਦ ਸਨ।