Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਜੰਗਲ ‘ਚੋਂ ਅਣਪਛਾਤੀ ਔਰਤ ਦੀ ਮਿਲੀ ਲਾ+ਸ਼,ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਜੰਗਲ ‘ਚੋਂ ਅਣਪਛਾਤੀ ਔਰਤ ਦੀ ਮਿਲੀ ਲਾ+ਸ਼,ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਦਸੂਹਾ 24 ਮਾਰਚ (ਚੌਧਰੀ) 

: ਕੰਢੀ ਇਲਾਕੇ ਦੇ ਪਿੰਡ ਜੁਗਿਆਲ ਦੇ ਜੰਗਲ ‘ਚੋਂ ਇਕ ਅਣਪਛਾਤੀ ਔਰਤ ਦੀ ਲਾ+ਸ਼ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਅਤੇ ਲੋਕਾਂ ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਐਤਵਾਰ ਨੂੰ ਪਿੰਡ ਜੁਗਿਆਲ ਤੋਂ ਟਿੱਲੇ ਨੂੰ ਜਾਣ ਵਾਲੇ ਰਸਤੇ ਦੇ ਕੰਢੇ ਮੰਦਰ ਨੂੰ ਜਾਣ ਵਾਲੀ ਸੰਗਤ ਨੇ ਜਿਵੇਂ ਹੀ ਇਕ ਅਣਪਛਾਤੀ ਔਰਤ ਦੀ ਲਾਸ਼ ਨੂੰ ਦੇਖਿਆ ਤਾਂ ਇਸ ਦੀ ਸੂਚਨਾ ਮੰਦਰ ਕਮੇਟੀ ਨੂੰ ਦਿੱਤੀ ਗਈ। ਮੰਦਰ ਕਮੇਟੀ ਨੇ ਜਿਵੇਂ ਹੀ ਅਣਪਛਾਤੀ ਔਰਤ ਦੀ ਜੰਗਲ ‘ਚ ਪਈ ਲਾਸ਼ ਦੀ ਸੂਚਨਾਂ ਹਾਜੀਪੁਰ ਪੁਲਿਸ ਨੂੰ ਦਿੱਤੀ ਤਾਂ ਐੱਸਐੱਚਓ ਹਾਜੀਪੁਰ ਪੰਕਜ ਕੁਮਾਰ ਆਪਣੀ ਪੁਲਿਸ ਪਾਰਟੀ ਦੇ ਨਾਲ ਘਟਨਾ ਵਾਲੀ ਥਾਂ ‘ਤੇ ਪੁੱਜੇ। ਮ੍ਰਿਤਕ ਔਰਤ ਜਿਸ ਨੇ ਪਿੰਕ ਰੰਗ ਦਾ ਸੂਟ ਪਾਇਆ ਹੋਇਆ ਹੈ ਅਤੇ ਉਸ ਦੀ ਉਮਰ 35 ਤੋਂ 35 ਸਾਲ ਦੱਸੀ ਜਾ ਰਹੀ ਹੈ। ‘ਮੌਕਾ ਦੇਖਣ ਤੇ ਔਰਤ ਦੇ ਕਤਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਜਿਸ ਥਾਂ ‘ਤੇ ਔਰਤ ਦਾ ਕਤਲ ਕੀਤਾ ਗਿਆ ਹੈ। ਉਸ ਥਾਂ ‘ਤੇ ਖੂਨ ਕਾਫੀ ਡਿੱਗਿਆ ਹੋਇਆ ਹੈ ਅਤੇ ਔਰਤ ਦੀਆਂ ਚੂੜੀਆਂ ਟੂਟੀਆਂ ਹੋਈਆਂ ਹਨ। ਸੂਚਨਾ ਮਿਲਣ ਤੇ ਡੀ.ਐਸ.ਪੀ.ਮੁਕੇਰੀਆਂ ਵਿਪਨ ਕੁਮਾਰ ਵੀ ਘਟਨਾਂ ਵਾਲੀ ਥਾਂ ‘ਤੇ ਪੁੱਜ ਗਏ ਸਨ ਅਤੇ ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ ।