Prime Punjab Times

Latest news
ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ
ADVERTISEMENT
You are currently viewing ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਜੋਨਲ ਯੁਵਕ ਮੇਲੇ ਦੀਆਂ ਆਈਟਮਾਂ ਦੀ ਫੁੱਲ ਡਰੈੱਸ ਰਿਹਰਸਲ

ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਜੋਨਲ ਯੁਵਕ ਮੇਲੇ ਦੀਆਂ ਆਈਟਮਾਂ ਦੀ ਫੁੱਲ ਡਰੈੱਸ ਰਿਹਰਸਲ

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਜੋਨਲ ਯੁਵਕ ਮੇਲੇ ਦੀਆਂ ਆਈਟਮਾਂ ਦੀ ਫੁੱਲ ਡਰੈੱਸ ਰਿਹਰਸਲ

13 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੱਜ ਮਿੱਤੀ 13/10/2022 ਨੂੰ ਜੋਨਲ ਯੁਵਕ ਮੇਲੇ ਦੀਆਂ ਰਿਹਰਸਲਾਂ ਦੀ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਵਿੱਚ ਯੁਵਕ ਮੇਲੇ ਵਿੱਚ ਹੋਣ ਵਾਲੀਆਂ ਵੱਖੋ-ਵੱਖਰੀਆਂ ਆਈਟਮਾਂ ਜਿਵੇਂ ਲਿਟਰੇਰੀ ਆਈਟਮਜ਼, ਫਾਈਨ ਆਰਟਸ ਆਈਟਮਜ਼ ਅਤੇ ਸਟੇਜ ਉੱਪਰ ਕੀਤੀਆਂ ਜਾਣ ਵਾਲੀਆਂ ਆਈਟਮਜ਼ ਗਿੱਧਾ, ਭੰਗੜਾ, ਮਾਈਮ, ਝੁੂੰਮਰ, ਲੋਕ-ਗੀਤ, ਵਾਰ, ਕਲੀ, ਕਵਿਸ਼ਰੀ, ਇੰਡੀਅਨ ਆਰਕੈਸਟਰਾ, ਗਜ਼ਲ, ਗਰੁੱਪ-ਸੌੰਗ, ਫੋਕ ਆਰਕੈਸਟਰਾ ਆਦਿ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਪ੍ਰੋਗਰਾਮ ਵਿੱਚ ਸਰਕਾਰੀ ਕਾਲਜ ਭੁਲੱਥ ਦੇ ਸੰਗੀਤ ਵਿਭਾਗ ਦੇ ਮੁੱਖੀ ਪ੍ਰੋ. ਸੁਖਵਿੰਦਰ ਸਿੰਘ ਸਾਗਰ , ਖਾਲਸਾ ਕਾਲਜ ਗੜ੍ਹਦੀਵਾਲਾ ਦੇ ਪੰਜਾਬੀ ਵਿਭਾਗ ਦੇ ਸੇਵਾ-ਮੁਕਤ ਪ੍ਰੋ. ਸ਼ਾਮ ਸਿੰਘ, ਸਰੀਰਕ ਸਿੱਖਿਆ ਵਿਭਾਗ ਦੇ ਸੇਵਾ-ਮੁਕਤ ਡਾ. ਕੇਵਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ ਵਿਭਾਗ ਦੇ ਪ੍ਰੋ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ।ਇਸ ਉਪਰੰਤ ਦਸਮੇਸ਼ ਗਰਲਜ਼ ਕਾਲਜ, ਚੱਕ ਅੱਲਾ ਬਖਸ (ਮੁਕੇਰੀਆਂ) ਵਿਖੇ ਕਰਵਾਏ ਜਾਣ ਵਾਲੇ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਯੁਵਕ ਮੇਲੇ ਵਿੱਚ ਹਿੱਸਾ ਲੈਣ ਵਾਲੀਆ ਵੱਖੋ-ਵੱਖਰੀਆ ਟੀਮਾਂ ਨੇ ਆਪਣੀ ਕਲਾ ਦੇ ਜੋਹਰ ਵਿਖਾਏ।ਮੰਚ ਉੱਤੇ ਪੇਸ ਆਈਟਮਾ ਦੀ ਜੱਜਮੈਂਟ ਕਰਨ ਦੀ ਭੂਮਿਕਾ ਪ੍ਰੋ. ਸੁਖਵਿੰਦਰ ਸਿੰਘ ਸਾਗਰ ਅਤੇ ਪ੍ਰੋ. ਸਰਬਜੀਤ ਕੌਰ (ਪੰਜਾਬ ਟੈਕਨੀਕਲ ਯੂਨੀਵਰਸਿਟੀ ) ਨੇ ਨਿਭਾਈ। ਉਹਨਾ ਨੇ ਵੱਖੋ-ਵੱਖਰੀਆ ਆਈਟਮਾਂ ਦੀਆਂ ਤਕਨੀਕੀ ਖਾਮੀਆਂ ਬਾਰੇ ਵੀ ਵਿਦਿਆਰਥੀਆਂ ਨੁੰ ਜਾਣੂੰ ਕਰਵਾਇਆ।ਇਸ ਮੌਕੇ ਕਾਲਜ ਤੋਂ ਪੰਜਾਬੀ ਵਿਭਾਗ ਦੇ ਸੇਵਾ-ਮੁਕਤ ਪ੍ਰੋ. ਸ਼ਾਮ ਸਿੰਘ ਨੇ ਵਿਦਿਆਰਥੀਆਂ ਨੁੰ ਅਜਿਹੀ ਇਸ ਰਿਹਰਸਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਨਾਲ ਆਪਣੀਆਂ ਯਾਦਾਂ ਸਾਂਝੀਆ ਕੀਤੀਆਂ। ਇਸ ਉਪਰੰਤ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਸ ਤਰਾਂ ਦੇ ਯੁਵਕ ਮੇਲੇ ਜਿੱਥੇ ਵਿਦਿਆਰਥੀਆਂ ਦਾ ਬੌਧਿਕ, ਮਾਨਸਿਕ ਅਤੇ ਸਰਰਿਕ ਪੱਧਰ ਉੱਚਾ ਚੁੱਕਦੇ ਹਨ, ਉੱਥੇ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਮਨੋਬਲ ਵਿੱਚ ਵਾਧਾ ਕਰਨ ਅਤੇ ਉਸਨੁੰ ਮਜ਼ਬੂਤ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਾਈ ਦੇ ਨਾਲ-ਨਾਲ ਅਜਿਹੇ ਯੁਵਕ ਮੇਲੇ ਹੁੰਦੇ ਰਹਿਣੇ ਚਾਹੀਦੇ ਹਨ। ਅਜਿਹੇ ਮੇਲੇ ਬਾਕੀ ਵਿਦਿਆਰਥੀਆਂ ਵਿੱਚ ਰੁੱਚੀ ਪੈਦਾ ਕਰਨ ਵਿੱਚ ਸਹਾਈ ਸਿੱਧ ਹੁੰਦੇ ਹਨ।ਪ੍ਰੋਗਰਾਮ ਦੇ ਅਖੀਰ ਵਿੱਚ ਆਏ ਹੋਏ ਮਹਿਮਾਨਾਂ ਪ੍ਰੋ. ਸੁਖਵਿੰਦਰ ਸਾਗਰ, ਪ੍ਰੋ. ਸਰਬਜੀਤ ਕੌਰ, ਡਾ. ਕੇਵਲ ਸਿੰਘ,ਪ੍ਰੋ.ਸ਼ਾਮ ਸਿੰਘ,ਪ੍ਰਿੰਸੀਪਲ ਨਵਤੇਜ ਗੜ੍ਹਦੀਵਾਲਾ, ਸ. ਬਲਜੀਤ ਸਿੰਘ ਬੱਲੀ ਨੂੰ ਕਾਲਜ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਤੋਂ ਇਲਾਵਾ ਗੜ੍ਹਦੀਵਾਲਾ ਸ਼ਹਿਰ ਦੇ ਮਸ਼ਹੂਰ ਕਵੀ ਸ੍ਰੀ ਅਮਰੀਕ ਡੋਗਰਾ ਵੀ ਹਾਜ਼ਰ ਸਨ। ਸਟੇਜ ਦੇ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਮਲਿਕਾ ਮੰਡ ਅਤੇ ਪ੍ਰੋ. ਕਮਲਜੀਤ ਕੌਰ ਨੇ ਬਾਖੂਬੀ ਨਿਭਾਈ। ਇਸ ਪ੍ਰੋਗਰਾਮ ਨੂੰ ਸਭ ਦੇ ਸਹਿਯੋਗ ਨਾਲ ਸੁਚੱਜੇ ਢੰਗ ਨਾਲ ਕਰਵਾਉਣ ਲਈ ਪ੍ਰੋ. ਗੁਰਪਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ, ਅਧਿਆਪਕ ਸਾਥੀਆਂ ਅਤੇ ਵਿਦਿਆਰਥੀਆਂ ਦਾ ਧੰਨਂਵਾਦ ਕੀਤਾ।

error: copy content is like crime its probhihated