Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing UPDATED.. ਗੜ੍ਹਦੀਵਾਲਾ ‘ਚ ਵਾਪਰਿਆ ਰੂਹ ਕੰਬਾਊ ਹਾਦਸਾ, ਟਿੱਪਰ ਨੇ ਦੋ ਸਕੇ ਭਰਾਵਾਂ ਨੂੰ ਕੁਚਲਿਆ,ਇੱਕ ਦੀ ਮੌ+ਤ,ਦੂਜਾ ਗੰਭੀਰ ਜਖਮੀ, ਘਟਨਾ ਦੀ ਸੀਸੀਟੀਵੀ ਫੁਟੇਜ ਵੀ ਆਈ ਸਾਹਮਣੇ

UPDATED.. ਗੜ੍ਹਦੀਵਾਲਾ ‘ਚ ਵਾਪਰਿਆ ਰੂਹ ਕੰਬਾਊ ਹਾਦਸਾ, ਟਿੱਪਰ ਨੇ ਦੋ ਸਕੇ ਭਰਾਵਾਂ ਨੂੰ ਕੁਚਲਿਆ,ਇੱਕ ਦੀ ਮੌ+ਤ,ਦੂਜਾ ਗੰਭੀਰ ਜਖਮੀ, ਘਟਨਾ ਦੀ ਸੀਸੀਟੀਵੀ ਫੁਟੇਜ ਵੀ ਆਈ ਸਾਹਮਣੇ

ਗੜ੍ਹਦੀਵਾਲਾ 17 ਫਰਵਰੀ (ਚੌਧਰੀ / ਯੋਗੇਸ਼ ਗੁਪਤਾ /ਪ੍ਰਦੀਪ ਕੁਮਾਰ)

: ਅੱਜ ਚੜਦੀ ਸਵੇਰ ਬਸ ਸਟੈਂਡ ਗੜ੍ਹਦੀਵਾਲਾ ਦੇ ਨਜ਼ਦੀਕ ਇਕ ਭਿਆਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮਿਲੀ ਜਾਣਕਾਰੀ ਅਨੁਸਾਰ ਦੋ ਸਕੇ ਭਰਾ ਆਪਣੇ ਮੋਟਰਸਾਈਕਲ ਨੰਬਰ ਪੀ.ਬੀ-07 ਸੀ – ਈ 4884 ਤੇ ਸਵਾਰ ਹੋ ਕੇ ਹੁਸ਼ਿਆਰਪੁਰ ਤੋਂ ਦਸੂਹਾ ਵੱਲ ਕੰਮ ਤੇ ਜਾ ਰਹੇ ਸੀ। ਉਨ੍ਹਾਂ ਦੇ ਅੱਗੇ ਗੱਡੀ ਹੋਣ ਕਰਕੇ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਜਿਵੇਂ ਹੀ ਹੋਲੀ ਕੀਤਾ ਤਾਂ ਪਿੱਛੇ ਤੋਂ ਆ ਰਹੇ ਇੱਕ ਟਿੱਪਰ ਨੰਬਰ ਪੀ ਬੀ 65 ਏ 07824 ਨੇ ਉਨ੍ਹਾਂ ਨੂੰ ਕੁ+ਚਲ ਦਿੱਤਾ । ਜਿਸ ਵਿੱਚ ਦੋਵੇਂ ਭਰਾ ਗੰਭੀਰ ਜਖਮੀ ਹੋ ਗਏ।

ਘਟਨਾ ਦੀ ਦੇਖੋ ਸੀਸੀਟੀਵੀ ਫੁਟੇਜ 

 

ਜਿਸ ਤੋਂ ਬਾਅਦ ਬਾਬਾ ਦੀਪ ਸਿੰਘ ਸੇਵਾ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਐਂਬੂਲੈਂਸ ‘ਚ ਪਾ ਕੇ ਦੋਵੇਂ ਜਖਮੀ ਭਰਾਵਾਂ ਨੂੰ ਸਰਕਾਰੀ ਹਸਪਤਾਲ ਦਸੂਹਾ ਵਿਖੇ ਲਿਜਾਇਆ ਗਿਆ ਜਿੱਥੇ ਦੀਪਕ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਗੜ੍ਹਦੀਵਾਲਾ ਨੂੰ ਮ੍ਰਿ+ਤਕ ਐਲਾਨ ਦਿੱਤਾ ਅਤੇ ਦੂਸਰੇ ਭਰਾ ਰੋਸ਼ਨ ਲਾਲ ਦੀ ਹਾਲਤ ਗੰਭੀਰ ਦੇਖਦਿਆਂ ਮੁਢਲੀ ਸਹਾਇਤਾ ਦੇਣ ਉਪਰੰਤ ਪੀ ਜੀ ਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਜਿਸੇ ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਦੀ ਐਮਬੂਲੈਂਸ ਚ ਪਾ ਕੇ  ਚੰਡੀਗੜ੍ਹ ਲੈ ਜਾਇਆ ਗਿਆ ।ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਗੜ੍ਹਦੀਵਾਲਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਵਾਹਨਾਂ ਨੂੰ ਕਬਜੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।