Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰਨ ਵਾਲੀ ਪੰਜਾਬ ਦੀ ‘ਆਪ’ ਸਰਕਾਰ ਬਿਜਲੀ ਦਰਾਂ ’ਚ ਕੀਤਾ ਵਾਧਾ ਵਾਪਸ ਲਵੇ : ਫਤਿਹਜੰਗ ਸਿੰਘ ਬਾਜਵਾ

ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰਨ ਵਾਲੀ ਪੰਜਾਬ ਦੀ ‘ਆਪ’ ਸਰਕਾਰ ਬਿਜਲੀ ਦਰਾਂ ’ਚ ਕੀਤਾ ਵਾਧਾ ਵਾਪਸ ਲਵੇ : ਫਤਿਹਜੰਗ ਸਿੰਘ ਬਾਜਵਾ

ਬਟਾਲਾ ( ਅਵਿਨਾਸ਼ ਸ਼ਰਮਾ)

‘ਆਪ’ ਸਰਕਾਰ ਕੋਲ ਨਸ਼ਿਆਂ ਨੂੰ ਠੱਲ ਪਾਉਣ ਲਈ ਹਾਲੇ ਤੱਕ ਵੀ ਕੋਈ ਠੋਸ ਯੋਜਨਾ ਨਹੀਂ ਹੈ : ਹੀਰਾ ਵਾਲੀਆ

18 ਮਈ  – ਭਾਜਪਾ ਦੇ ਪੰਜਾਬ ਸੂਬੇ ਦੇ ਸੀਨੀਅਰ ਆਗੂ ਤੇ ਉਪ ਪ੍ਰਧਾਨ ਪੰਜਾਬ ਭਾਜਪਾ ਫਤਿਹਜੰਗ ਸਿੰਘ ਬਾਜਵਾ ਅਤੇ ਭਾਜਪਾ ਦੇ ਸੀਨੀਅਰ ਆਗੂ ਤੇ ਭਾਜਪਾ ਜਿਲਾ ਬਟਾਲਾ ਦੇ ਜਿਲਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਪੱਤਰਕਾਰਾਂ ਨਾਲਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿੱਚ ਕੀਤੇ ਗਏ ਭਾਰੀ ਵਾਧੇ ਦਾ ਤਿੱਖਾ ਵਿਰੋਧ ਜਤਾਉਂਦਿਆਂ ਇਹ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਭਾਜਪਾ ਆਗੂਆਂ ਨੇ ਹੈਰਾਨੀ ਅਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕਰਕੇ ‘ਆਪ’ ਨੂੰ ਜਲੰਧਰ ਜਿਮਨੀ ਚੋਣ ਜਿਤਵਾਉਣਾ ਦਾ ਲੋਕਾਂ ਨੂੰ ਵੱਡਾ ਇਨਾਮ ਦਿੱਤਾ ਹੈ। ਉਹਨਾਂ ਕਿਹਾ ਕਿ ਅੱਜ ਮਾਨ ਸਰਕਾਰ ਦੇ ਇਸ ਕਦਮ ਨਾਲ ਲੋਕ ਠੱਗਿਆ ਗਿਆ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਬਿਜਲੀ ਦਰਾਂ ’ਚ ਕੀਤੇ ਗਏ ਵਾਧੇੇ ਦਾ ਅਸਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ’ਤੇ ਪਵੇਗਾ। ਉਹਨਾਂ ਕਿਹਾ ਕਿ ਸ਼ਬਦ ਕਲੋਲਾਂ ਮਾਰ ਕੇ ਚੋਣ ਜਿੱਤਣ ਉਪਰੰਤ ਮਾਨ ਸਰਕਾਰ ਵਲੋਂ ਦਿਖਾਈ ਗਈ ਇਨਾਇਤ ਨਾਲ ਲੋਕਾਂ ਨੂੰ ਤ੍ਰੇਲੀਆਂ ਲਿਆ ਦਿੱਤੀਆ ਹਨ। ਉਹਨਾਂ ਕਿਹਾ ਕਿ ਇਹ ਸਮਝ ਤੋਂ ਬਾਹਰ ਦੀ ਗੱਲ ਹੈ ਕਿ ਸਰਕਾਰ ਨੇ ਤਿੰਨ ਦਿਨ ਪਹਿਲਾਂ ਸੂਬੇ ਵਿੱਚ ਨਵੀਂ ਇੰਡਸਟਰੀ ਨੂੰ ਉਤਸ਼ਾਹ ਕਰਨ ਦੇ ਮਕਸਦ ਨਾਲ ਕਾਰੋਬਾਰੀਆਂ ਨੂੰ ਰਾਹਤ ਦੇੇਣ ਦਾ ਐਲਾਨ ਕਰਦਿਆਂ ਕ੍ਰਾਂਤੀਕਾਰੀ ਕਦਮ ਚੁੱਕਣ ਦਾ ਦਾਅਵਾ ਕੀਤਾ ਸੀ ਪਰ ਹੁਣ ਬਿਜਲੀ ਦਰਾਂ ’ਚ ਵਾਧਾ ਕਰਕੇ ਇੰਡਸਟਰੀ ਅਤੇ ਇੰਡਸਟਰੀ ਵੀ ਹੋਰਨਾਂ ਸੂਬਿਆਂ ਵਿੱਚ ਪਲਾਇਨ ਦੀ ਤਿਆਰੀ ਵਿੱਚ ਹਨ। ਉਹਨਾਂ ਕਿਹਾ ਕਿ ਬਿਜਲੀ ਦਰਾਂ ’ਚ ਵਾਧਾ ਵਾਪਸ ਨਾ ਲਿਆ ਗਿਆ ਤਾਂ ਲੋਕ ਇਸ ਬੋਝ ਨੂੰ ਨਾ ਸਹਾਰਦਿਆਂ ਸੜਕਾਂ ’ਤੇ ਉਤਰ ਆਉਣਗੇ। ਉਹਨਾਂ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਨੇ ਉਲਟਾ ਲੋਕਾਂ ਦੇ ਹਿੱਤਾਂ ਅਤੇ ਜ਼ਜਬਾਤਾਂ ਨਾਲ ਖਿਲਵਾੜ ਕੀਤਾ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਸਰਕਾਰੀ ਕੰਮਾਂ ਨੂੰ ਚਲਾਇਮਾਨ ਰੱਖਣ ਲਈ ਸਲਾਨਾ 25 ਤੋਂ 30 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਣ ਨਾਲ ਸਰਕਾਰੀ ਖਜਾਨਾ ਵਿੱਤੀ ਤੌਰ ’ਤੇ ਲਗਾਤਾਰ ਖੋਖਲਾ ਹੁੰਦਾ ਹੈ। ਜੋ ਇਕ ਸਰਹੱਦੀ ਸੂਬੇ ਲਈ ਠੀਕ ਹੈ। ਉਹਨਾਂ ਅਮਨ ਕਾਨੂੰਨ ਦੀ ਵਿਗੜ ਰਹੀ ਹਾਲਤ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਲੁੱਟ ਖੋਹ ਕਤਲ ਅਤੇ ਜਬਰੀ ਵਸੂਲੀਆਂ ਦੀ ਚੁਣੌਤੀ ਨਾਲ ਹਰ ਪੰਜਾਬੀ ਜੂਝ ਰਿਹਾ ਹੈ ਪਰ ਸਰਕਾਰ ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ’ਚ ਨਾਕਾਮ ਹੋ ਰਹੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੂੰ ਅੱਗ ਦੀ ਭੱਠੀ ਵਿੱਚ ਝੋਕਣ ਦੀ ਕੋਸ਼ਿਸ ਕੀਤੀ ਤਾਂ ਆਮ ਆਦਮੀ ਪਾਰਟੀ ਦਾ ਆਪਣੇ ਵਜੂਦ ਵੀ ਖ਼ਤਮ ਹੋ ਕੇ ਰਹਿ ਜਾਵੇਗਾ। ਕਿਉਂਕਿ ਪੰਜਾਬੀ ਕਿਸੇ ਵੀ ਜਬਰ ਜੁਲਮ ਤੇ ਜਿਆਦਤੀ ਨੂੰ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਹੁਣ ਰੁਜਗਾਰ ਲਗਾਤਾਰ ਜਾਰੀ ਹੈ। 13 ਮਹੀਨਿਆਂ ਵਿੱਚ ਮਾਨ ਸਰਕਾਰ ਨੇ ਪੰਜਾਬ ਨੂੰ ਹਾਲੋ ਬੇਹਾਲ ਕਰ ਦਿੱਤਾ ਹੈ। ਨੌਜਵਾਨ ਪੀੜੀ ਨਸ਼ਿਆਂ ਦੀ ਆਦੀ ਹੋ ਰਹੀ ਹੈ। ਸਰਕਾਰ ਖਾਮੋਸ਼ ਹੈ, ਉਸ ਕੋਲ ਨਸ਼ਿਆਂ ਨੂੰ ਠੱਲ ਪਾਉਣ ਲਈ ਹਾਲੇ ਤੱਕ ਵੀ ਕੋਈ ਠੋਸ ਯੋਜਨਾ ਨਹੀਂ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਤੋਂ ਭਲੇ ਦੀ ਆਸ ਰੱਖਣਾ ਬੇਕਾਰ ਹੈ।