Prime Punjab Times

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਗੈਲਰੀ ਦੇ ਮੁਕਾਬਲੇ ਕਰਵਾਏ ਗਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਗੈਲਰੀ ਦੇ ਮੁਕਾਬਲੇ ਕਰਵਾਏ ਗਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 23 ਫਰਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਬਲਦੇਵ ਸਿੰਘ ਢੀਂਡਸਾ ਕੇ.ਐਮ.ਐਸ ਸਪੋਰਟਸ ਵਿੰਗ ਵੱਲੋਂ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਗੈਲਰੀ ਦੇ ਮੁਕਾਬਲੇ ਕਰਵਾਏ ਗਏ। ਇਹਨਾ ਮੁਕਾਬਲਿਆਂ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ, ਜਿਹਨਾਂ ਵਿੱਚ ਜੂਨੀਅਰ ਵਿਦਿਆਰਥਣਾ ਦੀ ਟੀਮ ਅਤੇ ਸੀਨੀਅਰ ਵਿਦਿਆਰਥਣਾ ਦੀ ਟੀਮ ਵਿਚਕਾਰ ਫਾਈਨਲ ਮੈਚ ਖੇਡਿਆ ਗਿਆ। ਇਸ ਫਾਈਨਲ ਮੁਕਾਬਲੇ ਵਿੱਚ ਸੰਤੋਸ਼ ਰਾਣੀ, ਪਲਕ, ਬਲਜੀਤ ਕੌਰ, ਆਂਚਲ, ਗਗਨ ਅਤੇ ਮੀਨਾਕਸ਼ੀ ਸੀਨੀਅਰ ਵਿਦਿਆਰਥਣਾ ਦੀ ਟੀਮ ਜੇਤੂ ਰਹੀ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਹਿਕ ਸੈਣੀ, ਕਮਲਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਧੰਨਵੀਰ ਸਿੰਘ, ਨਵਿੰਦਰ ਸਿੰਘ, ਗਰੀਸ਼ ਫ਼ਲੋਰਾ, ਲਵਦੀਪ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਤਸਵੀਰ ਵਿੱਚ ਗੈਲਰੀ ਮੁਕਾਬਲੇ ਦੀ ਜੇਤੂ ਟੀਮ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਲਖਵਿੰਦਰ ਕੌਰ ਅਤੇ ਹੋਰ ਫੈਕਲਟੀ ਮੈਂਬਰ।

error: copy content is like crime its probhihated