Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਗੰਭੁਜੀਆ ਅਜਿਹੀ ਮੱਛੀ ਹੈ ਜੋ ਡੇਂਗੂ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਾ ਕੇ ਲੋਕਾਂ ਨੂੰ ਮੱਛਰਾਂ ਦੇ ਕਹਿਰ ਤੋਂ ਬਚਾਉਂਦੀਐ : ਡਾ.ਸ਼ਾਕਸ਼ੀ

ਗੰਭੁਜੀਆ ਅਜਿਹੀ ਮੱਛੀ ਹੈ ਜੋ ਡੇਂਗੂ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਾ ਕੇ ਲੋਕਾਂ ਨੂੰ ਮੱਛਰਾਂ ਦੇ ਕਹਿਰ ਤੋਂ ਬਚਾਉਂਦੀਐ : ਡਾ.ਸ਼ਾਕਸ਼ੀ

ਗੰਭੁਜੀਆ ਅਜਿਹੀ ਮੱਛੀ ਹੈ ਜੋ ਡੇਂਗੂ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਾ ਕੇ ਲੋਕਾਂ ਨੂੰ ਮੱਛਰਾਂ ਦੇ ਕਹਿਰ ਤੋਂ ਬਚਾਉਂਦੀਐ : ਡਾ.ਸ਼ਾਕਸ਼ੀ

ਪਠਾਨਕੋਟ 13 ਜੂਨ (ਅਵਿਨਾਸ਼ ਸ਼ਰਮਾ) : ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਸਿਵਲ ਸਰਜਨ ਡਾ ਰੁਬਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਮਲੇਰੀਆ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਐਸ ਐਮ ਓ ਰਵੀ ਕਾਂਤ ਭਗਤ ਦੇ ਨਿਰਦੇਸ਼ਾਂ ਤੇ ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਦੇ ਤਿੰਨ ਪਿੰਡਾਂ ਵਿੱਚ ਸਥਿਤ ਛੱਪੜਾਂ ਵਿੱਚ ਗੁੰਬੂਜੀਆ ਮੱਛੀਆਂ ਪਾਈਆਂ ਗਈਆਂ। ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸਾਕਸ਼ੀ ਵੱਲੋਂ ਕੀਤੀ ਗਈ ਅਤੇ ਉਨ੍ਹਾਂ ਨੇ ਸਿਹਤ ਕਰਮਚਾਰੀਆਂ ਨੂੰ ਸਿਵਲ ਹਸਪਤਾਲ ਪਠਾਨਕੋਟ ਵਿੱਚ ਸਥਿਤ ਹੈਚਰੀ ਤੋਂ ਛੱਪੜਾਂ ਵਿੱਚ ਮੱਛੀਆਂ ਪਾਉਣ ਵਾਸਤੇ ਮਲਟੀਪਰਪਜ ਹੈਲਥ ਵਰਕਰਾਂ ਨੂੰ ਸੌਂਪੀਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਸਾਕਸ਼ੀ ਨੇ ਦੱਸਿਆ ਕਿ ਇਹ ਮੱਛੀਆਂ ਹੁਣ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਡੰਗ ਤੋਂ ਬਚਾ ਸਕਣਗੀਆਂ | ਉਨ੍ਹਾਂ ਦੱਸਿਆ ਕਿ ਗੈਂਬੂਜੀਆ ਅਸਲ ਵਿੱਚ ਇੱਕ ਅਜਿਹੀ ਮੱਛੀ ਹੈ ਜੋ ਡੇਂਗੂ-ਮਲੇਰੀਆ ਫੈਲਾਉਣ ਵਾਲੇ ਮਾਰੂ ਮੱਛਰਾਂ ਦੇ ਲਾਰਵੇ ਨੂੰ ਖਾ ਕੇ ਲੋਕਾਂ ਨੂੰ ਮੱਛਰਾਂ ਦੇ ਪ੍ਰਕੋਪ ਤੋਂ ਬਚਾਉਂਦੀ ਹੈ ਕਿਉਂਕਿ ਡੇਂਗੂ ਫੈਲਾਉਣ ਵਾਲੇ ਮਾਦਾ ਏਡੀਜ਼ ਮੱਛਰ ਅਤੇ ਮਲੇਰੀਆ ਫੈਲਾਉਣ ਵਾਲੇ ਮਾਦਾ ਐਨੋਫਿਲਿਸ ਮੱਛਰ ਨੂੰ ਖਾ ਕੇ ਉਨ੍ਹਾਂ ਨੂੰ ਮੱਛਰਾਂ ਦੇ ਪ੍ਰਕੋਪ ਤੋਂ ਬਚਾਇਆ ਜਾਂਦਾ ਹੈ। ਗੈਂਬੂਜ਼ੀਆ ਮੱਛੀ ਨੂੰ ਛੱਪੜਾਂ ਦੇ ਪਾਣੀਆਂ ਵਿੱਚ ਛੱਡਿਆ ਜਾਂਦਾ ਹੈ ਕਿਉਂਕਿ ਇਹ ਲਾਰਵੇ ਨੂੰ ਖਤਮ ਕਰਨ ਵਿੱਚ ਸਭ ਤੋਂ ਵੱਧ ਮਦਦਗਾਰ ਹੈ। ਇਸ ਮੌਕੇ ਹੈਲਥ ਇੰਸਪੈਕਟਰ ਅਨੋਖ ਲਾਲ, ਮਲਟੀਪਰਪਜ਼ ਹੈਲਥ ਵਰਕਰ ਵਿੱਕੀ ਸਿੰਘ, ਮਨਦੀਪ ਸਿੰਘ ਹਾਜ਼ਰ ਸਨ।