ਮੇਹਟੀਆਣਾ ਵਿਖੇ ਅਰਜੁਨਾ ਐਵਾਰਡੀ ਗੁਰਦੇਵ ਸਿੰਘ ਗਿੱਲ, ਵਿਧਾਇਕ ਡਾ. ਇਸ਼ਾਂਕ ਕੁਮਾਰ ਅਤੇ ਹੋਰ ਕਰਨਗੇ ਸਵਾਗਤ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਐਤਵਾਰ ਨੂੰ ਮੇਹਟੀਆਣਾ ਤੋਂ ਹੁਸ਼ਿਆਰਪੁਰ ਜ਼ਿਲੇ ਵਿੱਚ ਦਾਖ਼ਲ ਹੋਵੇਗੀ । ਉਨ੍ਹਾਂ ਦੱਸਿਆ ਕਿ ਮੇਹਟੀਆਣਾ ਵਿਖੇ ਵਿਧਾਇਕ ਡਾ. ਇਸ਼ਾਂਕ ਕੁਮਾਰ, ਅਰਜੁਨਾ ਐਵਾਰਡੀ ਗੁਰਦੇਵ ਸਿੰਘ ਗਿੱਲ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਦਾ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਟਾਰਚ ਰਿਲੇਅ ਪਿੰਡ ਮੇਹਟੀਆਣਾ ਤੋਂ ਹੁੰਦੀ ਹੋਈ ਦੁਪਹਿਰ 12 ਵਜੇ ਇੰਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਪਹੁੰਚੇਗੀ। ਇੰਡੋਰ ਸਟੇਡੀਅਮ ਵਿਖੇ ਖੇਡ ਵਿਭਾਗ ਦੇ ਕੋਚਾਂ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਵੱਲੋਂ ਟਾਰਚ ਰਿਲੇਅ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਡਾ. ਇਸ਼ਾਂਕ ਕੁਮਾਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਖ-ਵੱਖ ਖੇਡਾਂ ਦੇ ਪ੍ਰਸਿੱਧ ਸਾਬਕਾ ਖਿਡਾਰੀ ਸ਼ਾਮਲ ਹੋਣਗੇ। ਜਿਕਰਯੋਗ ਹੈ ਕਿ 24 ਅਗਸਤ 2026 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਇਸ ਟਾਰਚ ਰਿਲੇਅ ਨੂੰ ਰਸਮੀ ਤੌਰ ’ਤੇ ਜ਼ਿਲ੍ਹਾ ਪਠਾਨਕੋਟ ਪੁੱਜੇਗੀ।
—






