Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਖੇਡਾਂ ਵਤਨ ਪੰਜਾਬ ਦੀਆਂ-2024′.. ਜ਼ਿਲ੍ਹੇ ‘ਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਪੜਾਅ ਦੀ ਹੋਈ ਸ਼ੁਰੂਆਤ

ਖੇਡਾਂ ਵਤਨ ਪੰਜਾਬ ਦੀਆਂ-2024′.. ਜ਼ਿਲ੍ਹੇ ‘ਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਪੜਾਅ ਦੀ ਹੋਈ ਸ਼ੁਰੂਆਤ

ਹੁਸ਼ਿਆਰਪੁਰ 6 ਸਤੰਬਰ (PPT NEWS ) 
–ਬਲਾਕ ਹੁਸ਼ਿਆਰਪੁਰ-1, ਹਾਜੀਪੁਰ ਤੇ ਦਸੂਹਾ ‘ਚ ਹੋਏ ਖੇਡ ਮੁਕਾਬਲੇ
–ਬਰਸਾਤ ਦੇ ਕਾਰਨ ਬਲਾਕ ਭੂੰਗਾ ਤੇ ਮਾਹਿਲਪੁਰ ‘ਚ 7 ਤੇ 8 ਸਤੰਬਰ ਨੂੰ ਹੋਣਗੇ ਖੇਡ ਮੁਕਾਬਲੇ
: ਜ਼ਿਲ੍ਹੇ ਵਿਚ ‘ਖੇਡਾਂ ਵਤਨ ਪੰਜਾਬ ਦੀਆ-2024’ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦਾ ਦੂਜਾ ਪੜਾਅ ਅੱਜ ਸ਼ੁਰੂ ਹੋ ਗਿਆ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੀਂਹ ਕਾਰਨ ਹੁਣ ਬਲਾਕ ਮਾਹਿਲਪੁਰ ਅਤੇ ਭੂੰਗਾ ਵਿਚਕਾਰ ਮੈਚ 7 ਅਤੇ 8 ਸਤੰਬਰ ਨੂੰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਬਲਾਕ ਹੁਸ਼ਿਆਰਪੁਰ-1 ਵਿਚ ਹੋਏ ਮੁਕਾਬਲਿਆਂ ਵਿਚ ਅੰਡਰ-21 ਲੜਕੇ ਅਥਲੈਟਿਕਸ ਵਿਚ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਦੇ ਮੋਹਿਤ ਕੁਮਾਰ ਨੇ 1500 ਮੀਟਰ ਦੌੜ ਵਿਚ ਪਹਿਲਾ, ਵਿਦਿਆ ਮੰਦਰ ਮਾਡਲ ਸਕੂਲ ਹੁਸ਼ਿਆਰਪੁਰ ਦੇ ਸਚਿਨ ਕੁਮਾਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਦੀ 600 ਮੀਟਰ ਅੰਡਰ-14 ਦੌੜ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਦੀ ਰੇਖਾ ਰਾਣੀ ਪਹਿਲੇ ਅਤੇ ਮਹਿਕਦੀਪ ਕੌਰ ਦੂਜੇ ਸਥਾਨ ’ਤੇ ਰਹੀ। ਫੁੱਟਬਾਲ ਅੰਡਰ 21-30 (ਲੜਕੇ) ਵਿਚ ਹੇਜਲ ਐਕਸੀਲੈਂਸ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾਘਰ ਨੇ ਫਾਈਨਲ ਮੈਚਾਂ ਵਿਚ ਪ੍ਰਵੇਸ਼ ਕੀਤਾ ਅਤੇ ਅੰਡਰ-17 ਦੇ ਮੈਚਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਾ ਅਤੇ ਐਸ.ਐਸ.ਏ ਕਲੱਬ ਪਿੱਪਲਾਂਵਾਲਾ ਨੇ ਫਾਈਨਲ ਮੈਚਾਂ ਵਿਚ ਪ੍ਰਵੇਸ਼ ਕੀਤਾ।  ਬਲਾਕ ਪੱਧਰੀ ਖੇਡੂ ਦੇ ਫਾਈਨਲ ਮੈਚ 7 ਸਤੰਬਰ ਨੂੰ ਹੋਣਗੇ।
ਬਲਾਕ ਹਾਜੀਪੁਰ ਵਿਚ ਅਥਲੈਟਿਕਸ, ਖੋ-ਖੋ, ਕਬੱਡੀ ਨੈਸ਼ਨਲ, ਸਰਕਲ ਸਟਾਈਲ ਅਤੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡਾਂ ਵਿਚ ਵਾਲੀਬਾਲ ਅੰਡਰ-14 (ਲੜਕੇ) ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੇਰਾਂ ਪਹਿਲੇ ਅਤੇ ਅੰਡਰ-17 (ਲੜਕੇ) ਵਿਚ ਪਰਲ ਇੰਟਰਨੈਸ਼ਨਲ ਸਕੂਲ ਹਾਜੀਪੁਰ ਪਹਿਲੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ 21-30 ਸਾਲ ਉਮਰ ਵਰਗ ਵਿਚ ਨਮੇਲੀ ਨੇ ਪਹਿਲਾ ਅਤੇ ਪਰਲ ਸਕੂਲ ਹਾਜੀਪੁਰ ਦੂਜੇ ਸਥਾਨ ’ਤੇ ਰਿਹਾ।ਲੜਕੀਆਂ ਦੇ ਅੰਡਰ-14 ਤੋਂ 17 ਖੋ-ਖੋ ਦੇ ਮੁਕਾਬਲਿਆਂ ਵਿਚ ਪਰਲ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਅਤੇ ਦੂਜਾ ਅਤੇ ਲੜਕਿਆਂ ਦੇ ਅੰਡਰ-14 ਵਿਚ ਪਰਲ ਸਕੂਲ ਦੀਆਂ ਖਿਡਾਰਨਾਂ ਨੇ ਪਹਿਲਾ ਅਤੇ ਅੰਡਰ-17 ਵਿਚ ਐਸ.ਵੀ.ਐਸ ਹਾਜੀਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਬਲਾਕ ਦਸੂਹਾ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੇ ਪਿਤਾ ਵੱਲੋਂ ਕਰਵਾਈ ਗਈ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਅੰਡਰ-17 ਲੜਕਿਆਂ ਦੇ ਫੁੱਟਬਾਲ ਮੁਕਾਬਲੇ ਵਿਚ ਪਿੰਡ ਝਿੰਗੜ ਕਲਾਂ ਦੀ ਟੀਮ ਪਹਿਲੇ ਅਤੇ ਦਲਮੀਵਾਲ ਦੀ ਟੀਮ ਦੂਜੇ ਸਥਾਨ ’ਤੇ ਰਹੀ। ਵਾਲੀਬਾਲ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਭਾਨ ਪਹਿਲੇ ਅਤੇ ਗ੍ਰਾਮ ਪੰਚਾਇਤ ਬੋਦਲਾ ਦੂਜੇ ਸਥਾਨ ’ਤੇ ਰਿਹਾ। ਅੰਡਰ-17 ਵਿਚ ਸੇਂਟ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਅਤੇ ਗ੍ਰਾਮ ਪੰਚਾਇਤ ਬੋਦਲਾਂ ਨੇ ਦੂਜਾ ਸਥਾਨ ਹਾਸਲ ਕੀਤਾ।