Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਦਸੂਹਾ ਦੇ ਪਿੰਡ ਪੰਡੋਰੀ ਅਰਾਈਆਂ ਵਿਖੇ ਵਾਪਰਿਆ ਵੱਡਾ ਹਾਦਸਾ,ਫੱਟਿਆ ਗੈਸ ਸਿਲੰਡਰ

ਦਸੂਹਾ ਦੇ ਪਿੰਡ ਪੰਡੋਰੀ ਅਰਾਈਆਂ ਵਿਖੇ ਵਾਪਰਿਆ ਵੱਡਾ ਹਾਦਸਾ,ਫੱਟਿਆ ਗੈਸ ਸਿਲੰਡਰ

ਦਸੂਹਾ 28 ਅਕਤੂਬਰ (ਚੌਧਰੀ ) 

ਜਾਨੀ ਨੁਕਸਾਨ ਤੋਂ ਬਚਾਅ,ਲੱਖਾਂ ਚ ਹੋਇਆ ਨੁਕਸਾਨ 

: ਬਲਾਕ ਦਸੂਹਾ ਦੇ ਪਿੰਡ ਪੰਡੋਰੀ ਅਰਾਈਆਂ ਵਿਖੇ ਘਰ ਅੰਦਰ ਗੈਸ ਸਿਲੰਡਰ ਬੀਤੀ ਰਾਤ ਕਰੀਬ 2 ਵਜੇ ਫੱਟ ਜਾਣ ਦਾ ਸਮਾਂਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਗੈਸ ਸਿਲੰਡਰ ਅਮਨਦੀਪ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਪੰਡੋਰੀ ਅਰਾਈਆਂ ਦੇ ਘਰ ਵਿਖੇ ਉਸ ਵਕਤ ਫੱਟਿਆ ਜਦੋਂ ਸਾਰਾ ਪਰਿਵਾਰ ਦੂਸਰੇ ਕਮਰੇ ਵਿੱਚ ਸੁੱਤਾ ਪਿਆ ਸੀ। ਗੈਸ ਸਿਲੰਡਰ ਫੱਟਣ ਦਾ ਧਮਾਕਾ ਬਹੁਤ ਜਬਰਦਸਤ ਸੀ ਜਿਸ ਨਾਲ ਮਕਾਨ ਦੀਆਂ ਕੰਧਾਂ ਹਿਲ ਗਈਆਂ ਅਤੇ ਗੈਸ ਸਿਲੰਡਰ ਦੇ ਪਰਖੱਚੇ ਉਡ ਗਏ। ਕੰਧਾਂ ਵਿੱਚ ਕਾਫੀ ਫਾੜ ਪੈ ਗਿਆ ਹੈ ਜਦ ਕਿ ਨਜ਼ਦੀਕੀ ਘਰਾਂ ਵਿੱਚ ਵੀ ਅਫੜ੍ਹਾ ਦਫੜ੍ਹੀ ਮਚ ਗਈ। ਧਮਾਕਾ ਹੋਣ ਨਾਲ ਲੋਕ ਘਰਾਂ ਚੋਂ ਬਾਹਰ ਆ ਗਏ।ਇਸ ਸਬੰਧੀ ਜਦੋਂ ਅਮਨਦੀਪ ਕੌਰ ਅਤੇ ਉਸਦੇ ਪਤੀ ਭੁਪਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਦੱਸਿਆ ਕਿ ਗੈਸ ਸਿਲੰਡਰ ਸਟੋਰ ਵਿੱਚ ਰੱਖਿਆ ਹੋਇਆ ਸੀ ਜਦਕਿ ਪਰਿਵਾਰ ਦੂਸਰੇ ਕਮਰਿਆਂ ਵਿੱਚ ਸੁੱਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕੰਧਾਂ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈਆਂ ਹਨ ਤੇ ਪਾੜ੍ਹ ਪੈ ਚੁੱਕੇ ਹਨ, ਸਟੋਰ ਵਾਲੇ ਡਰਮ ਨੁਕਸਾਨੇ ਗਏ ਹਨ, ਕੀਮਤੀ ਸਮਾਨ , ਅਲਮਾਰੀਆਂ , ਬੈਡ, ਆਦਿ ਦਾ ਨੁਕਸਾਨ ਹੋਇਆ ਹੈ।ਉਹਨਾਂ ਦੱਸਿਆ ਕਿ ਇਸ ਹਾਦਸੇ ਵਿੱਚ ਕਰੀਬ 15 ਲੱਖ ਦਾ ਨੁਕਸਾਨ ਹੋਇਆ ਹੈ ਅਤੇ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।ਗੈਸ ਸਿਲੰਡਰ ਦੇ ਫੱਟਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।ਉਨਾਂ ਪ੍ਰਸ਼ਾਸਨ ਸਰਕਾਰ ਤੋਂ ਮਾਲੀ ਸਹਾਇਤਾ ਲਈ ਗੁਹਾਰ ਲਗਾਈ ਹੈ। ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਲਖਵਿੰਦਰ ਕੌਰ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਅਤੇ ਉਨਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ। ਇਸ ਮੌਕੇ ਦਸੂਹਾ ਐਚ.ਪੀ ਗੈਸ ਏਜੰਸੀ ਦੇ ਮਾਲਕ ਜਗਦੀਸ ਸੋਈ ਵੀ ਸੂਚਨਾ ਪ੍ਰਾਪਤ ਹੁੰਦਿਆਂ ਹੀ ਘਟਨਾ ਵਾਲੀ ਜਗ੍ਹਾ ਤੇ ਪਹੁੰਚੇ ਉਨਾਂ ਪਰਿਵਾਰ ਨੂੰ ਭਰੋਸਾ ਦਿੰਦੇ ਹੋਏ ਕਿਹਾ ਜੋ ਵੀ ਕਲੇਮ ਕੰਪਨੀ ਵੱਲੋਂ ਦਿੱਤਾ ਜਾਵੇਗਾ ਉਹ ਪਰਿਵਾਰ ਨੂੰ ਮੁਹਈਆ ਕਰਵਾ ਦਿੱਤਾ ਜਾਵੇਗਾ।