Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਗਾਂਧੀ ਕੈਂਪ ਵਿਖੇ ਵੀ ਕਾਸੋ ਓਪਰੇਸ਼ਨ ਤਹਿਤ ਕੀਤੀ ਕਾਰਵਾਈ…

ਗਾਂਧੀ ਕੈਂਪ ਵਿਖੇ ਵੀ ਕਾਸੋ ਓਪਰੇਸ਼ਨ ਤਹਿਤ ਕੀਤੀ ਕਾਰਵਾਈ…

ਬਟਾਲਾ, 18 ਅਗਸਤ ( ਅਵਿਨਾਸ਼ ਸ਼ਰਮਾ)

ਬਟਾਲਾ ਪੁਲਿਸ ਵਲੋਂ ਹਾਟ ਸਪਾਟ ਖੇਤਰਾਂ ਵਿੱਚ ਚਲਾਇਆ ਗਿਆ ਸਰਚ ਅਭਿਆਨ-ਐਸ.ਐਸ.ਪੀ ਬਟਾਲਾ

: ਅੱਜ ਬਟਾਲਾ ਪੁਲਿਸ ਵਲੋਂ ਹਾਟ ਸਪਾਟ ਖੇਤਰਾਂ ਵਿੱਚ ਚਲਾਏ ਕਾਸੋ ਓਪਰੇਸ਼ਨ ਤਹਿਤ ਸਵੇਰੇ ਪਿੰਡ ਸੇਖੂਪੁਰ ਕਲਾਂ ਵਿਖੇ ਸਰਚ ਅਭਿਆਨ ਚਲਾਇਆ ਅਤੇ ਉਸ ਤੋਂ ਬਾਅਦ ਦੁੁਪਹਿਰੇ ਗਾਂਧੀ ਕੈਂਪ ਬਟਾਲਾ ਵਿਖੇ ਤਲਾਸ਼ੀ ਮੁਹਿੰਮ ਚਲਾਈ ਗਈ।

ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬਟਾਲਾ ਪੁਲਿਸ ਵੱਲੋਂ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ, ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਗਈ ਹੈ। ਇਸ ਮੌਕੇ ਸ੍ਰੀਮਤੀ ਜਸਵੰਤ ਕੋਰ ਐਸ.ਪੀ (ਹੈੱਡਕੁਆਟਰ) ਅਤੇ ਡੀ.ਐਸ.ਪੀ ਰਾਜੇਸ਼ ਕੱਕੜ ਵੀ ਮੋਜੂਦ ਸਨ।

ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਜਿਥੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ, ਉਸਦੇ ਨਾਲ-ਨਾਲ ਨਸ਼ਿਆਂ ਵਿਰੁੱਧ ਜਾਗੂਰਕਤਾ ਮੁਹਿੰਮ ਵੀ ਚਲਾਈ ਗਈ ਹੈ। ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਉਨਾਂ ਦੱਸਿਆ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਖ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ ਤਾਂ ਉਹ ਉਹ ਮੁੜ ਆਪਣੀ ਨਵੀਂ ਜ਼ਿੰਦਗੀ ਬਸਰ ਕਰ ਸਕਣ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਖੁਦ ਅਗਵਾਈ ਕਰਦਿਆਂ ਐਸ.ਐਸ.ਪੀ. ਨੇ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਇੰਨਫੋਰਸਮੈਂਟ, ਪ੍ਰੀਵੈਨਸ਼ਨ ਤੇ ਰੀਹੈਬਲੀਟੇਸ਼ਨ ਦੀ ਨੀਤੀ ਤਹਿਤ ਸਿਵਲ ਪ੍ਰਸ਼ਾਸ਼ਨ, ਪੁਲਿਸ, ਸਿਹਤ, ਸਿੱਖਿਆ ਤੇ ਹੋਰ ਵਿਭਾਗਾਂ ਵਲੋਂ ਮਿਲਕੇ ਨਸ਼ੇ ਦੀ ਮਾਰ ਝੱਲ ਰਹੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ।