Prime Punjab Times

Latest news
ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया
ADVERTISEMENT
You are currently viewing ਗੜ੍ਹਾ ਨਿਵਾਸੀਆਂ ਨੇ ਰੋਸ ਮਾਰਚ ਕੱਢ ਕੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਗੜ੍ਹਾ ਨਿਵਾਸੀਆਂ ਨੇ ਰੋਸ ਮਾਰਚ ਕੱਢ ਕੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਫ਼ਗਵਾੜਾ (ਲਾਲੀ ਦਾਦਰ)

*ਮੁਹੱਲਾ ਕਲੀਨਿਕ ਦੇ ਨਾਂ ‘ਤੇ ਡਿਸਪੈਂਸਰੀ ਖਤਮ ਕਰਨ ਦੀਆਂ ਸਾਜ਼ਿਸ਼ਾਂ ਬੰਦ ਕਰਨ ਦੀ ਕੀਤੀ ਮੰਗ

*ਕਿਹਾ-ਹੈਲਥ ਸੈਂਟਰ ´ਚ ਡਾਕਟਰਾਂ ਅਤੇ ਸਹਾਇਕ ਅਮਲਾ ਨਿਯੁਕਤ ਕਰਨ ਤੇ ਆਧੁਨਿਕ ਮਸ਼ੀਨਾਂ ਲਾੲਈਆਂ ਜਾਣ

23 ਜਨਵਰੀ : ਸਥਾਨਕ ਸ਼ਹਿਰ ਦੇ ਇਲਾਕਾ ਗੜ੍ਹਾ ਵਿਖੇ ਸਮੂਹ ਨਿਵਾਸੀਆਂ ਨੇ ਅੱਜ ਇਲਾਕੇ ਦੀ ਇੱਕੋ-ਇੱਕ ਸਰਕਾਰੀ ਸਿਹਤ ਸੰਸਥਾ ‘ਅਰਬਨ ਪ੍ਰਾਇਮਰੀ ਹੈਲਥ ਸੈਂਟਰ’ ਦੇ ਖਾਤਮੇ ਦੀਆਂ ਸਰਕਾਰੀ ਕੁਚਾਲਾਂ ਦੇ ਵਿਰੋਧ ਵਿੱਚ ਕੌਂਸਲਰ ਪ੍ਰਭ ਦਿਆਲ ਭਗਤ ਅਤੇ ਸਾਬਕਾ ਕੌਂਸਲਰਾਂ ਕਮਲਾ ਕਾਲਾ ਤੇ ਕ੍ਰਿਪਾਲ ਪਾਲੀ ਦੀ ਅਗਵਾਈ ਵਿੱਚ ਗਲੀਆਂ-ਬਾਜ਼ਾਰਾਂ ‘ਚ ਰੋਹ ਭਰਿਆ ਮੁਜ਼ਾਹਰਾ ਕਰਨ ਪਿੱਛੋਂ ਹੈਲਥ ਸੈਂਟਰ ਦੀ ਬਿਲਡਿੰਗ ਸਾਹਮਣੇ ਰੋਸ ਰੈਲੀ ਕਰਕੇ ਸੂਬਾ ਸਰਕਾਰ ਦਾ ਪੁਤਲਾ ਫੂਕਣ ੳੁਪਰੰਤ
ਭਾਰੀ ਗਿਣਤੀ ਵਿੱਚ ਇਸਤਰੀਆਂ ਸਮੇਤ ਇਕੱਤਰ ਹੋਏ ਸੈਂਕੜੇ ਲੋਕਾਂ ਨੇ ਆਕਾਸ਼ ਗੂੰਜਾਊ ਨਾਹਰਿਆਂ ਨਾਲ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਵਾਂਝੇ ਕਰਨ ਦੇ ਕੋਝੇ ਇਰਾਦਿਆਂ ਵਿਰੁੱਧ ਪਿੱਟ ਸਿਅਾਪਾ ਕਰਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਅਾ।
ਰੈਲੀ-ਮੁਜ਼ਾਹਰੇ ਵਿੱਚ ਉਚੇਚੇ ਸ਼ਾਮਲ ਹੋਏ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਬਿਜਲੀ ਕਾਮਿਆਂ ਦੀ ਸਿਰਮੌਰ ਜੱਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਖੰਨਾ, ਪੈਨਸ਼ਨਰਜ ਐਸੋਸੀਏਸ਼ਨ ਦੇ ਸੂਬਾਈ ਆਗੂ ਸ਼ਿਵ ਕੁਮਾਰ ਤਿਵਾੜੀ ਨੇ ਇਲਾਕਾ ਵਾਸੀਆਂ ਦੀ ਵਾਜਬ ਮੰਗ ਅਤੇ ਹੱਕੀ ਘੋਲ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ।
ਸੂਬਾਈ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਲਾਕਾ ਨਿਵਾਸੀਆਂ ਵੱਲੋਂ ਜਿਲ੍ਹਾ ਅਧਿਕਾਰੀਆਂ ਰਾਹੀਂ ਭੇਜੇ ਗਏ ਮੰਗ ਪੱਤਰ ਵਿਚਲੀਆਂ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਨ, ਲੋੜੀਂਦਾ ਅਮਲਾ ਨਿਯੁਕਤ ਕਰਨ ਅਤੇ ਅਤਿ ਆਧੁਨਿਕ ਮਸ਼ੀਨਾਂ ਸਥਾਪਤ ਕਰਨ ਆਦਿ ਮੰਗਾਂ ਮੰਨਣ ਦਾ ਫੌਰੀ ਐਲਾਨ ਕਰੇ ‘ਆਮ ਆਦਮੀ ਮੁਹੱਲਾ ਕਲੀਨਿਕ’ ਖੋਲ੍ਹਣ ਦੇ ਨਾਂ ‘ਤੇ ਚੰਗੇ-ਭਲੇ ਚਲਦੇ ਹੈਲਥ ਸੈਂਟਰ ਤੋਂ ਲੋਕਾਂ ਨੂੰ ਵਾਂਝੇ ਕਰਨ ਦੇ ਕੋਝੇ ਇਰਾਦਿਆਂ ਤੋਂ ਬਾਜ ਆਵੇ।
ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਪ੍ਰੈੱਸ ਸਕੱਤਰ ਬਲਦੇਵ ਸਿੰਘ ਨੂਰਪੁਰੀ, ਸੀ.ਟੀ.ਯੂ. ਪੰਜਾਬ ਦੇ ਜਿਲ੍ਹਾ ਪ੍ਰਧਾਨ ਰਾਮ ਕਿਸ਼ਨ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਕਾਮਰੇਡ ਬਲਵਿੰਦਰ ਸਿੰਘ ਛੇਹਰਟਾ, ਔਰਤ ਮੁਕਤੀ ਮੋਰਚਾ ਦੀ ਸੀਨੀਅਰ ਆਗੂ ਸੁਨੀਤਾ ਨੂਰਪੁਰੀ ਅਾਦਿ ਨੇ ਵੀ ਅਾਪਣੇ – ਅਾਪਣੇ ਵਿਚਾਰ ਰੱਖੇ।

error: copy content is like crime its probhihated