Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  

ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  

ਗੜ੍ਹਦੀਵਾਲਾ, 29 ਮਈ (ਚੌਧਰੀ / ਪ੍ਰਦੀਪ ਕੁਮਾਰ ) 

: ਸਥਾਨਕ ਨਗਰ ਕੌਂਸਲ ਲਈ 26 ਮਈ ਨੂੰ ਪਈਆਂ ਵੋਟਾਂ ਦੀ ਅੱਜ ਹੋਈ ਗਿਣਤੀ ਵਿਚ ਕੁੱਲ 11 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ 7, ਇੰਡੀਅਨ ਨੈਸ਼ਨਲ ਕਾਂਗਰਸ ਦੇ 3 ਤੇ ਇਕ ਆਜ਼ਾਦ ਉਮੀਦਵਾਰ ਜੇਤੂ ਰਿਹਾ, ਅਕਾਲੀ ਦਲ ਅਤੇ ਭਾਜਪਾ ਦੀ ਝੋਲੀ ਖ਼ਾਲੀ ਰਹੀ।

ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੜ੍ਹਦੀਵਾਲਾ ਦੇ ਵਾਰਡ ਨੰ: 1 ਤੋਂ ਕਾਂਗਰਸ ਪਾਰਟੀ ਦੀ ਉਮਦੀਵਾਰ ਸੁਨੀਤਾ 202 ਵੋਟਾਂ ਲੈ ਕੇ ਜੇਤੂ ਰਹੀ ਅਤੇ ਵਾਰਡ ਨੰ: 2 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਦਰਸ਼ਨ ਬਹਿਲ ਨੇ 275 ਵੋਟਾਂ ਲੈ ਕੇ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਵਾਰਡ ਨੰ: 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਾਮਾ ਰਾਣੀ ਨੇ 220 ਵੋਟਾਂ ਲੈ ਕੇ ਜਿੱਤ ਦਰਜ ਕੀਤੀ। ਵਾਰਡ ਨੰ: 4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਵਿੰਦਰ ਕੁਮਾਰ ਨੇ 192 ਵੋਟਾਂ ਲੈ ਕੇ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਵਾਰਡ ਨੰ: 5, 6 ਅਤੇ 7 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਮੋਨਿਕਾ, ਸੋਨੀਕਾ ਕੌਂਡਲ ਅਤੇ ਮੋਨਿਕਾ ਨੇ ਕ੍ਰਮਵਾਰ 141,129 ਅਤੇ 173 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਵਾਰਡ ਨੰ: 8 ਤੋਂ ਆਜ਼ਾਦ ਉਮੀਦਵਾਰ ਰਛਪਾਲ ਸਿੰਘ 115 ਵੋਟਾਂ ਲੈ ਕੇ ਜੇਤੂ ਰਹੇ। ਵਾਰਡ ਨੰ: 9 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ 249 ਵੋਟਾਂ ਲੈ ਕੇ ਜੇਤੂ ਰਹੇ। ਵਾਰਡ ਨੰ:10 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪੰਕਜ ਕੁਮਾਰ ਨੇ 267 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ। ਵਾਰਡ ਨੰ: 11 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਰਬਲ (ਸ਼ੈਕੀ ਕਲਿਆਣ) ਨੇ 305 ਵੋਟਾਂ ਲੈ ਕੇ ਜਿੱਤ ਪ੍ਰਾਪਤ ਕੀਤੀ।
—