Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੜ੍ਹਦੀਵਾਲਾ : ਭਿਆਨਕ ਸੜਕ ਹਾਦਸੇ ‘ਚ ਪਿੰਡ ਖੁਰਦਾਂ ਦੇ ਨੌਜਵਾਨ ਦੀ ਮੌਤ ਅਤੇ 4 ਹੋਰ ਨੌਜਵਾਨ ਗੰਭੀਰ ਜ਼ਖਮੀ, ਪਿੰਡ ਚ ਸੋਗ ਦੀ ਲਹਿਰ 

ਗੜ੍ਹਦੀਵਾਲਾ : ਭਿਆਨਕ ਸੜਕ ਹਾਦਸੇ ‘ਚ ਪਿੰਡ ਖੁਰਦਾਂ ਦੇ ਨੌਜਵਾਨ ਦੀ ਮੌਤ ਅਤੇ 4 ਹੋਰ ਨੌਜਵਾਨ ਗੰਭੀਰ ਜ਼ਖਮੀ, ਪਿੰਡ ਚ ਸੋਗ ਦੀ ਲਹਿਰ 

ਗੜ੍ਹਦੀਵਾਲਾ 21 ਫਰਵਰੀ (ਚੌਧਰੀ) : ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਭੂੰਗਾ ਦੇ ਨਜਦੀਕ ਰਾਤ 9 ਵਜੇ ਦੇ ਕਰੀਬ ਇਕ ਭਿਆਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਮਿਲਿਆ ਹੈ। ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਹਨੀ ਪੁੱਤਰ ਪਰਮਜੀਤ ਸਿੰਘ 25 ਸਾਲ ਆਈਲੈਟਸ ਕਰ ਰਿਹਾ ਸੀ ਆਪਣੀ ਆਲਟੋ ਕਾਰ ਨੰਬਰ ਪੀ ਬੀ 21 ਈ 3400 ਵਿੱਚ ਸਵਾਰ ਹੋਕੇ ਕਿਸੇ ਜ਼ਰੂਰੀ ਕੰਮ ਤੋਂ ਬਾਅਦ ਆਪਣੇ ਪਿੰਡ ਖੁਰਦਾਂ ਵਾਪਸ ਪਰਤ ਰਿਹਾ ਸੀ ਕਿ ਅਚਾਨਕ ਜੈਨ ਕੰਡੇ ਕੋਲ ਜਾ ਰਹੇ ਟਰੱਕ ਦੇ ਨਾਲ ਪਿਛਲੇ ਪਾਸੇਓ ਭਿਆਨਕ ਟੱਕਰ ਹੋ ਗਈ। ਜਿਸ ਵਿਚ ਹਰਪ੍ਰੀਤ ਦੀ ਮੌਤ ਹੋ ਗਈ ਅਤੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ। ਨਾਲ ਹੀ ਉਨ੍ਹਾਂ ਦੇ ਇੱਕ ਗੱਡੀ ਹੋਰ ਆ ਰਹੀ ਸੀ ਉਹ ਵੀ ਉਸ ਵਿੱਚ ਟਕਰਾ ਗਈ। ਜਾਣਕਾਰੀ ਅਨੁਸਾਰ ਦੂਜੀ ਜਾਇਲੋ ਕਾਰ ਵਿੱਚ ਕੁੱਝ ਨੌਜਵਾਨ ਸਵਾਰ ਸਨ ਜਿਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ। ਇਨ੍ਹਾਂ ਚਾਰਾਂ ਨੌਜਵਾਨਾਂ ਨੂੰ ਰਾਹਗੀਰਾਂ ਵਲੋਂ ਸਰਕਾਰੀ ਹਸਪਤਾਲ ਭੂੰਗਾ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਅੱਗੇ ਰੈਫਰ ਕਰ ਦਿੱਤਾ ਅਤੇ ਮ੍ਰਿਤਕ ਹਰਪ੍ਰੀਤ ਸਿੰਘ ਦੀ ਡੈਡ ਬੋਡੀ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਟੱਕਰ ਹੋਣ ਦੇ ਸਹੀ ਕਾਰਨਾਂ ਦਾ  ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵਲੋਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।