Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ : 34 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

ਗੜ੍ਹਦੀਵਾਲਾ : 34 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

ਗੜ੍ਹਦੀਵਾਲਾ : 34 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

ਗੜ੍ਹਦੀਵਾਲਾ 18 ਜੂਨ (ਚੌਧਰੀ) : ਸਥਾਨਕ ਪੁਲਿਸ ਨੇ 34 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਖੰਨਾ ਪੁੱਤਰ ਰਜਿੰਦਰ ਕੁਮਾਰ ਵਾਸੀ ਮਕਾਨ ਨੰਬਰ 97 ਵਾਰਡ ਨੰਬਰ 11 ਬਾਲਮੀਕ ਮਹੁੱਲਾ ਗੜਦੀਵਾਲ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ  ਸਬ ਇੰਸਪੈਕਟਰ ਸੱਤਪਾਲ ਸਿੰਘ ਆਪਣੇ ਸਾਥੀਆਂ ਏ ਐਸ ਆਈ ਸਰਬਜੀਤ ਸਿੰਘ, ਸੀ ਟੀ ਅਮਨਪ੍ਰੀਤ ਸਿੰਘ, ਪੀ ਐਚ ਜੀ ਮਨਪ੍ਰੀਤ ਸਿੰਘ ਬਾ ਸਵਾਰੀ ਪਰਾਈਵੇਟ ਵਹਿਕਲ ਬਰਾਏ ਕਰਨੇ ਗਸਤ ਥਾਂ ਚੈਕਿੰਗ, ਸੱਕੀ ਵਹੀਕਲਾਂ, ਸੱਕੀ ਪੁਰਸ਼ਾਂ ਅਤੇ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਥਾਣਾ ਗੜਦੀਵਾਲਾ ਤੋਂ ਪਿੰਡ ਬਡਿਆਲਾ ਮਾਨਗੜ ਆਦਿ ਵੱਲ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਕਾਲਰਾ ਚੁੰਗੀ ਗੜਦੀਵਾਲਾ ਤੋਂ ਥੋੜਾ ਪਿੱਛੇ ਹੀ ਸੀ ਖੱਬੇ ਹੱਥ ਕੱਚੇ ਰਸਤੇ ਤੋਂ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਆਉਂਦੇ ਦੇਖ ਕੇ ਆਪਣੀ ਪਹਿਨੀ ਹੋਈ ਪੈਟ ਦੀ ਸੱਜੀ ਜੇਬ ਵਿੱਚੋ ਇੱਕ ਵਜਨ ਦਾਰ ਮੋਮੀ ਲਿਫਾਫਾ ਕੱਚੇ ਰਸਤੇ ਘਾਹ ਵਿੱਚ ਸੁੱਟ ਕੇ ਯਕਦਮ ਤੇਜ ਤੇਜ ਕਦਮੀ ਪਿੱਛੇ ਨੂੰ ਮੁੜ ਪਿਆ। ਜਿਸ ਨੂੰ ਮਨ ਸਬ ਇੰਸਪੈਕਟਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਖੰਨਾ ਪੁੱਤਰ ਰਜਿੰਦਰ ਕੁਮਾਰ ਵਾਸੀ ਮਕਾਨ ਨੰਬਰ 97,ਵਾਰਡ ਨੰਬਰ 11 ਬਾਲਮੀਕ ਮਹੁੱਲਾ ਗੜਦੀਵਾਲ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਦੱਸਿਆ। ਉਕਤ ਵੱਲੋ ਸੁੱਟੇ ਮੋਮੀ ਲਿਫਾਫਾ ਵਜਨ ਦਾਰ ਰੰਗ ਕਾਲਾ ਦਾ ਮੂੰਹ ਖੋਲ ਕੇ ਚੈਕ ਕੀਤਾ ਤਾਂ ਵਜਨਦਾਰ ਮੋਮੀ ਲਿਫਾਫਾ ਰੰਗ ਕਾਲਾ ਵਿੱਚੋ ਨਸ਼ੀਲਾ ਨੁਮਾ ਪਦਾਰਥ ਬਰਾਮਦ ਹੋਇਆ ਜਿਸ ਨੂੰ ਕੰਪਿਊਟਰ ਰਾਈਜ ਕੰਡੇ ਨਾਲ ਵਜਨ ਕਰਨ ਤੇ 34 ਗ੍ਰਾਮ ਹੋਇਆ।  ਸਥਾਨਕ ਪੁਲਸ ਨੇ ਮੁਲਜ਼ਮ ਖੰਨਾ ਖਿਲਾਫ 22-61-85 ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।