Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੜ੍ਹਦੀਵਾਲਾ ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ,ਮੌਜੂਦਾ ਕੌਸਲਰਾਂ ਸਮੇਤ ਕਈ ਹੋਰ ਆਗੂ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ

ਗੜ੍ਹਦੀਵਾਲਾ ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ,ਮੌਜੂਦਾ ਕੌਸਲਰਾਂ ਸਮੇਤ ਕਈ ਹੋਰ ਆਗੂ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

26 ਜੂਨ : ਗੜ੍ਹਦੀਵਾਲਾ ਚ ਕਾਂਗਰਸ ਪਾਰਟੀ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਚਾਨਕ ਕਾਂਗਰਸ ਪਾਰਟੀ ਦੀਆਂ 5 ਆਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੁਣ ਦਾ ਐਲਾਨ ਕਰ ਦਿੱਤਾ।  ਜਿਨਾਂ ਵਿੱਚ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਐਡਵੋਕੇਟ ਸੰਦੀਪ ਜੈਨ, ਕੌਂਸਲਰ ਅਤੇ ਜਨਰਲ ਸ਼ਹਿਰੀ ਪ੍ਰਧਾਨ ਸੁਦੇਸ਼ ਕੁਮਾਰ ਟੋਨੀ,ਕੌਂਸਲਰ ਕਮਲਜੀਤ ਕੌਰ,ਐੱਸ ਸੀ ਸੈੱਲ ਦੇ ਸ਼ਹਿਰੀ ਪ੍ਰਧਾਨ ਤੇ ਕਰਨੈਲ ਸਿੰਘ ਕਲਸੀ, ਮਹਿਲਾ ਵਿੰਗ ਦੀ ਸ਼ਹਰੀ ਪ੍ਰਧਾਨ ਸੋਨੀਆ ਸ਼ਾਮਿਲ ਹਨ।ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਨਵ ਨਿਯੁਕਤ ਆਹੁਦੇਦਾਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਅਤੇ ਹਲਕੇ ਵਿਚ ਚੱਲ ਰਹੀਆਂ ਵੱਧੀਆਂ ਕਾਰਗੁਜ਼ਾਰੀਆਂ ਨੂੰ ਦੇਖਦੇ ਹੋਏ ਉਹ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਸਬੰਧੀ ਗੜ੍ਹਦੀਵਾਲਾ ਵਿਖੇ ਚੌਧਰੀ ਨਿਵਾਸ ਸਥਾਨ ਤੇ ਪਾਰਟੀ ਆਗੂਆਂ ਦਾ ਵੱਡੇ ਪੱਧਰ ਤੇ ਇਕੱਠ ਹੋਇਆ ਜਿੱਥੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕਰਦੇ ਹੋਏ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਰਮਜੀਤ ਕੌਰ, ਜਿਲ੍ਹਾ ਯੂਥ ਵਿੰਗ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਸ਼ਾਮਲ ਹੋਈਆਂ ਹਸਤੀਆਂ ਨੂੰ ਸਿਰਪਾਓ ਭੇਂਟ ਕਰ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਤ ਕੀਤਾ ।

ਜਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਚੋਣਾਂ ਦੌਰਾਨ ਵੀ ਵੱਡੇ ਪੱਧਰ ਤੇ ਨੌਜਵਾਨਾਂ ਅਤੇ ਕਈ ਪਿੰਡਾਂ ਦੇ ਲੋਕਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ ਤੇ ਯੋਗਦਾਨ ਪਾ ਚੁੱਕੇ ਹਨ। ਇਸ ਮੌਕੇ ਬਲਾਕ ਮਾਸਟਰ ਰਛਪਾਲ ਸਿੰਘ, ਕੇਸ਼ਵ ਸ਼ੈਣੀ, ਕੁਲਦੀਪ ਸਿੰਘ ਮਿੰਟੂ,ਰਾਜਾ ਗੋਂਦਪੁਰ, ਹਰਭਜਨ ਸਿੰਘ ਢੱਟ,ਬੀਬੀ ਚੌਧਰੀ ਪਰਮਜੀਤ ਕੌਰ,ਚੌਧਰੀ ਉਪਵਿੰਦਰ ਸਿੰਘ,ਗੁਰਸ਼ਮਿੰਦਰ ਸਿੰਘ ਰੰਮੀ, ਅਵਤਾਰ ਸਿੰਘ ਜੇ.ਈ, ਹਰਜੀਤ ਸਿੰਘ ਭਾਟੀਆ, ਨਿਸ਼ਾਨ ਸਿੰਘ, ਰੂਪ ਲਾਲ, ਬਿੰਦਰ ਲਿੱਟਾਂ, ਜਗਜੀਵਨ ਜੱਗੀ, ਵਿੱਕੀ ਪਹਿਲਵਾਨ ਆਦਿ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।