Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ ‘ਚ ਚੋਰ ਚੁਸਤ ਤੇ ਪੁਲਿਸ ਸੁਸਤ,ਚੋਰਾਂ ਨੇ ਆਟੋ ਇਲੈਕਟਰੀਕਲ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

ਗੜ੍ਹਦੀਵਾਲਾ ‘ਚ ਚੋਰ ਚੁਸਤ ਤੇ ਪੁਲਿਸ ਸੁਸਤ,ਚੋਰਾਂ ਨੇ ਆਟੋ ਇਲੈਕਟਰੀਕਲ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

ਗੜ੍ਹਦੀਵਾਲਾ 10 ਅਗਸਤ (ਚੌਧਰੀ / ਯੋਗੇਸ਼ ਗੁਪਤਾ)

: ਬੀਤੀ ਰਾਤ ਗੜ੍ਹਦੀਵਾਲਾ ਵਿਖੇ ਚੋਰਾਂ ਵਲੋਂ ਗੜ੍ਹਦੀਵਾਲਾ ਹੁਸ਼ਿਆਰਪੁਰ ਰੋਡ ਤੇ ਸਥਿਤ ਹੈਪੀ ਆਟੋ ਇਲੈਕਟਰੀਕਲ ਨਾਂ ਦੀ ਦੁਕਾਨ ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਪਰਮਿੰਦਰ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਮਸਤੀਵਾਲ ਨੇ ਦੱਸਿਆ ਕਿ ਮੈਂ 9 ਅਗਸਤ ਨੂੰ ਰੋਜਾਨਾ ਦੀ ਤਰ੍ਹਾਂ ਸ਼ਾਮ ਨੂੰ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਉਨ੍ਹਾਂ ਦੱਸਿਆ ਕੀ ਜਦੋਂ ਮੈਂ ਸਵੇਰੇ ਆਇਆ ਤਾਂ ਮੇਰੀ ਦੁਕਾਨ ਦਾ ਸ਼ਟਰ ਟੁੱਟਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਮੈਂ ਗੜ੍ਹਦੀਵਾਲਾ ਵਿਖੇ ਟਰੱਕ ਯੂਨੀਅਨ ਵਿਚ ਹੈਪੀ ਆਟੋ ਇਲੈਕਟ੍ਰੀਸ਼ੀਅਨ ਦੀ ਦੁਕਾਨ ਕਿਰਾਏ ਤੇ ਲੈ ਕੇ ਕਰ ਰਿਹਾ ਹਾਂ। ਬੀਤੀ ਰਾਤ ਨੂੰ ਮੇਰੀ ਦੁਕਾਨ ਦਾ ਸਟਰ ਤੋੜ ਕੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੁਕਾਨ ਵਿੱਚ ਮੇਰੀਆਂ ਲਗਭਗ ਗਾਹਕਾਂ ਦੀਆਂ 10 ਤੋਂ 12 ਬੈਟਰੀਆਂ ਚਾਰਜ ਕਰਨ ਲਈ ਆਈਆਂ ਹੋਈਆਂ ਸਨ ਤੇ 2 ਨੰਬਰ ਨਵੀਆਂ ਬੈਟਰੀਆਂ ਸੀ ਜਿਨ੍ਹਾਂ ਨੂੰ ਚੋਰ ਰੋਰੀ ਕਰਕੇ ਲੈ ਗਏ ਹਨ। ਇਸ ਤੋਂ ਇਲਾਵਾ ਗੱਲੇ ਵਿਚ ਪਈ ਰਕਮ ਜੋ ਕਿ ਲਗਭਗ 2000/-ਰੁ: ਸੀ ਉਹ ਵੀ ਗੱਲਾ ਤੋੜ ਕੇ ਕੱਢ ਲੈ ਗਏ ਹਨ।

ਪੀੜਤ ਦੁਕਾਨਦਾਰ ਨੇ ਗੜ੍ਹਦੀਵਾਲਾ ਪੁਲਿਸ ਨੂੰ ਇਸ ਚੋਰੀ ਸਬੰਧੀ ਸ਼ਿਕਾਇਤ ਦਿੰਦਿਆਂ ਗੁਹਾਰ ਲਗਾਈ ਹੈ ਕਿ ਇਸ ਘਟਨਾ ਦੀ ਜਾਂਚ ਪੜਤਾਲ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਲੋਂ ਰਾਤ ਸਮੇਂ ਪੁਲਿਸ ਦੀ ਗਸਤ ਵਧਾਈ ਜਾਵੇ ਤਾਂ ਜੋ ਦੁਕਾਨਦਾਰਾ ਨੂੰ ਇਸੇ ਤਰਾਂ ਦੀਆਂ ਘਟਨਾਵਾਂ ਤੋਂ ਰਾਹਤ ਮਿਲ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ ਗੜ੍ਹਦੀਵਾਲਾ ਪੁਲਿਸ ਚੋਰਾਂ ਨੂੰ ਫੜਨ ਵਿਚ ਕਾਮਯਾਬੀ ਹੁੰਦੀ ਹੈ ਜਾਂ ਫਿਰ ਮਾਮਲਾ ਐਫ ਆਈ ਆਰ ਦਰਜ ਕਰਨ ਤੱਕ ਹੀ ਸੀਮਿਤ ਰਹੇਗਾ।