Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਗੜ੍ਹਦੀਵਾਲਾ ਨਗਰ ਕੋਂਸਲ ਦੇ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਹੋਈ ਮੀਟਿੰਗ

ਗੜ੍ਹਦੀਵਾਲਾ ਨਗਰ ਕੋਂਸਲ ਦੇ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਹੋਈ ਮੀਟਿੰਗ

ਗੜ੍ਹਦੀਵਾਲਾ (ਚੌਧਰੀ) 

01 ਜੂਨ : ਗੜ੍ਹਦੀਵਾਲਾ ਨਗਰ ਕੋਂਸਲ ਦੇ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਮੀਟਿੰਗ ਪ੍ਰਧਾਨ ਬੀਰਬਲ ਕਲਿਆਣ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਕਾਰ ਵਿੱਚ ਮੰਗ ਕੀਤੀ ਗਈ ਕਿ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਕੀਤਾ ਜਾਵੇ ਕਿਉਂਕਿ ਇਹਨਾਂ ਸਾਰੇ ਕਰਮਚਾਰੀਆਂ ਨੇ ਕਰੋਨਾਕਾਲ ਵਿੱਚ ਵੀ ਤਨਦੇਹੀ ਨਾਲ ਕੰਮ ਕੀਤਾ ਹੈ। ਆਪਣੀ ਜਾਨ ਜੋਖਮ ਵਿੱਚ ਪਾ ਕੇ ਸੇਵਾ ਕੀਤੀ, ਕਈ ਕਰਮਚਾਰੀ ਕਰੋਨਾ ਨਾਲ ਪੀੜ੍ਹਤ ਵੀ ਹੋਵੇ। ਉਹਨਾਂ ਨੇ ਕਿਹਾ ਕਿ ਸਾਲ 2011 ਦੇ ਸਮੇਂ ਦੀ ਸਰਕਾਰ ਦੀ ਤਰ੍ਹਾਂ ਸੇਵਾਕਾਲ ਦੀ ਉਮਰ 47 ਸਾਲ ਤੱਕ ਕੀਤੀ ਜਾਵੇ। ਹੁਣ ਸੇਵਾ ਕਾਲ ਦੀ ਉਮਰ 42 ਸਾਲ ਕਰ ਦਿੱਤੀ ਹੋਈ ਹੈ, ਸੇਵਾਕਾਲ ਦੀ ਉਮਰ 42 ਤੋਂ ਮੁੜ 47 ਸਾਲ ਕੀਤੀ ਜਾਵੇ। ਇਸ ਮੌਕੇ ਪ੍ਰਧਾਨ ਬੀਰਬਲ ਕਲਿਆਣ, ਸੇਠ ਰਾਮ, ਸ਼ੀਲਾ ਦੇਵੀ, ਨੀਲਮ ਰਾਣੀ, ਜੋਗਿੰਦਰ ਪਾਲ, ਗੌਰਵ ਮਟਿੰਗ ਵਿੱਚ ਸ਼ਾਮਿਲ ਸਨ।