ਗੜ੍ਹਦੀਵਾਲਾ 14 ਮਾਰਚ (ਚੌਧਰੀ / ਯੋਗੇਸ਼ ਗੁਪਤਾ)
: ਜ਼ਿਲ੍ਹਾ ਪੁਲਿਸ ਕਪਤਾਨ ਸਰੇਂਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਸਪੀ ਸਬ ਡਵੀਜ਼ਨ ਟਾਂਡਾ ਦੀਆਂ ਹਦਾਇਤਾਂ ਅਨੁਸਾਰ ਗੜ੍ਹਦੀਵਾਲਾ ਪੁਲਿਸ ਵਲੋਂ ਥਾਣਾ ਮੁੱਖੀ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਦੇ ਮੱਦੇਨਜਰ ਅੱਜ ਪੁਲਸ ਤੇ ਸੀਮਾ ਸੁਰੱਖਿਆ ਫ਼ੋਰਸ ਨੇ ਸੰਯੁਕਤ ਸ਼ਹਿਰ ਅਤੇ ਇਲਾਕੇ ਵਿਚ ਫਲੈਗ ਮਾਰਚ ਕੱਢਿਆ ਗਿਆ।
ਇਸ ਮੌਕੇ ‘ਤੇ ਥਾਣਾ ਮੁਖੀ ਗੜ੍ਹਦੀਵਾਲਾ ਹਰਦੇਵਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧੀ ਸੁਰੱਖਿਆ ਦੇ ਪ੍ਰਬੰਧਾਂ ਨੂੰ ਦੇਖਦੇ ਹੋਏ ਤੇ ਸ਼ਹਿਰ ਅੰਦਰ ਕਿਸੇ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਦੇ ਸਬੰਧ ਵਿਚ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਵੱਲੋਂ ਸ਼ਹਿਰ ਦੇ ਕੋਨੇ ਕੋਨੇ ‘ਤੇ ਨਾਕਾਬੰਦੀ ਕਰ ਕੇ ਆਉਂਦੇ ਜਾਂਦੇ ਵਾਹਨਾਂ ਦੀ ਬਾਰੀਕੀ ਦੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਸ਼ਹਿਰ ਅੰਦਰ ਕੋਈ ਵੀ ਸ਼ਰਾਰਤੀ ਅਨਸਰ ਦਾਖਲ ਨਾ ਹੋ ਸਕੇ।