Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਗੜ੍ਹਦੀਵਾਲਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ

ਗੜ੍ਹਦੀਵਾਲਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ

ਗੜ੍ਹਦੀਵਾਲਾ 9 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ ) 

: ਚੋਣ ਕਮਿਸ਼ਨਰ ਸਾਹਿਬ ਵਲੋਂ ਦੇਸ਼ ਅੰਦਰ ਨਿਰਪੱਖ ਤੇ ਅਮਨ-ਅਮਾਨ ਨਾਲ ਲੋਕ ਸਭਾ ਚੋਣਾਂ ਕਰਵਾਉਣ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਚੋਣ ਅਫਸਰ ਅਤੇ ਐਸ. ਐਸ .ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸਪੀਡੀ ਸਰਬਜੀਤ ਸਿੰਘ ਬਾਹੀਆਂ ਦੀ ਸੁਪਰਵਾਈਜ਼ਰ ਅਤੇ ਡੀ. ਐਸ .ਪੀ. ਟਾਂਡਾ ਹਰਜੀਤ ਸਿੰਘ ਰੰਧਾਵਾ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਐਸ. ਐਚ. ਓ .ਗੜਦੀਵਾਲਾ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਬੀਐਸਐਫ ਬਾਰਡਰ ਸਕਿਓਰਿਟੀ ਫੋਰਸ ਦੇ ਸਹਿਯੋਗ ਸ਼ਹਿਰ ਤੇ ਇਲਾਕੇ ਅੰਦਰ ਫਲੈਗ ਮਾਰਚ ਕੱਢਿਆ ਗਿਆ।ਇਸ ਸਬੰਧੀ ਥਾਣਾ ਮੁੱਖੀ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਫਲੈਗ ਮਾਰਚ ਥਾਣਾ ਗੜਦੀਵਾਲਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਅਤੇ ਮੇਨ ਸੜਕਾਂ ਤੋਂ ਹੁੰਦਾ ਹੋਇਆ ਇਲਾਕੇ ਵਿਚੋਂ ਦੀ ਗੁਜ਼ਰਦਾ ਵਾਪਸ ਪੁਲਸ ਥਾਣੇ ਵਿੱਚ ਜਾਕੇ ਸਮਾਪਤ ਹੋਇਆ।

ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਅਤੇ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਫਲੈਗ ਮਾਰਚ ਦਾ ਮੁੱਖ ਮੰਤਵ ਇਲਾਕੇ ਅੰਦਰ ਅਮਨ ਅਮਾਨ ਤੇ ਸ਼ਾਂਤੀ ਬਣਾਏ ਰੱਖਣਾ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਇਲਾਕੇ ਵਿੱਚ ਸਿਰ ਨਾ ਚੁੱਕ ਸਕੇ। ਉਹਨਾਂ ਕਿਹਾ ਕਿ ਇਲਾਕੇ ਵਿੱਚ ਪੂਰੀ ਚੌਕਸੀ ਰੱਖੀ ਜਾਏਗੀ ਅਤੇ ਰਾਤ ਦੇ ਸਮੇਂ ਵੀ ਗਸ਼ਤ ਨੂੰ ਵਧਾਇਆ ਜਾਵੇਗਾ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਇਲਾਕੇ ਜਾਂ ਸ਼ਹਿਰ ਵਿੱਚ ਕੋਈ ਸ਼ਰਾਰਤੀ ਅਨਸਰ ਨਜ਼ਰ ਆਵੇ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਹਨਾਂ ਕਿਹਾ ਇਲਾਕੇ ਵਿੱਚ ਇੱਕ ਵਧੀਆ ਮਾਹੌਲ ਦੇਣ ਲਈ ਪੁਲਿਸ ਪ੍ਰਸ਼ਾਸਨ ਦਿਨ ਰਾਤ ਲੋਕਾਂ ਦੀ ਸੁਰੱਖਿਆ ਵਾਸਤੇ ਮੁਸਤੈਦ ਰਹੇਗਾ।ਇਸ ਮੌਕੇ ਸਬ-ਇੰਸਪੈਕਟਰ ਬਿਮਲ ਕੁਮਾਰ ਝਾਅ ਏਐਸਆਈ ਸਤਪਾਲ ਸਿੰਘ, ਏਐਸਆਈ ਓਮ ਪ੍ਰਕਾਸ਼, ਏਐਸਆਈ ਬਲਵੀਰ ਸਿੰਘ,ਏਐਸਆਈ ਮਦਲ ਲਾਲ,ਮੁੱਖ ਮੁਨਸ਼ੀ ਗਗਨਦੀਪ ਸਿੰਘ, ਹੌਲਦਾਰ ਜਸਪ੍ਰੀਤ ਸਿੰਘ,ਪੀਐਚਜੀ ਵਿਜੈ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਜਵਾਨ ਹਾਜਰ ਸਨ।