Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਗੜ੍ਹਦੀਵਾਲਾ ਪੁਲਿਸ ਵੱਲੋਂ ਸ਼ਹਿਰ ‘ਚ ਸ਼ਾਤੀ ਬਣਾਏ ਰੱਖਣ ਲਈ ਵੱਖ-ਵੱਖ ਥਾਵਾਂ ਤੇ ਵਾਹਨਾਂ ਦੀ ਚੈਕਿੰਗ ਤੇ ਕੱਢਿਆ ਫਲੈਗ ਮਾਰਚ 

ਗੜ੍ਹਦੀਵਾਲਾ ਪੁਲਿਸ ਵੱਲੋਂ ਸ਼ਹਿਰ ‘ਚ ਸ਼ਾਤੀ ਬਣਾਏ ਰੱਖਣ ਲਈ ਵੱਖ-ਵੱਖ ਥਾਵਾਂ ਤੇ ਵਾਹਨਾਂ ਦੀ ਚੈਕਿੰਗ ਤੇ ਕੱਢਿਆ ਫਲੈਗ ਮਾਰਚ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

18 ਮਾਰਚ  : ਜਿਲ੍ਹਾ ਹੁਸ਼ਿਆਰਪੁਰ ਦੇ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ -ਡਵੀਜਨ ਟਾਡਾ ਵਲੋਂ ਦਿੱਤੀਆ ਹਦਾਇਤਾਂ ਮੁਤਾਬਿਕ ਸ਼ਹਿਰ ਤੇ ਇਲਾਕੇ ਵਿੱਚ ਸ਼ਾਤੀ ਬਣਾਏ ਰੱਖਣ ਲਈ ਚਲਾਈ ਸਪੈਸਲ ਚੈਕਿੰਗ ਮੁਹਿੰਮ ਤਹਿਤ  ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਜਸਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਗੜ੍ਹਦੀਵਾਲਾ ਸ਼ਹਿਰ ਚ ਫਲੈਗ ਮਾਰਚ ਅਤੇ ਇਲਾਕੇ ਅੰਦਰ ਵੱਖ ਵੱਖ ਥਾਂਵਾਂ ਤੇ ਨਾਕਾਬੰਦੀ ਕਰਕੇ ਵੱਖ ਵੱਖ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੜ੍ਹਦੀਵਾਲਾ  ਜਸਵੀਰ ਸਿੰਘ ਬਰਾੜ ਨੇ ਲੋਕਾਂ ਨੂੰ ਇਲਾਕੇ ਵਿੱਚ ਸ਼ਾਤੀ ਬਣਾਏ ਰੱਖਣ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਇਲਾਕੇ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਨ ਤੌਰ ਤੇ ਸਹਿਯੋਗ ਦੇਣ ਤਾਂ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾ ਸਕੇ।ਇਸ ਮੌਕੇ ਏ ਐਸ ਆਈ ਸਰਬਜੀਤ ਸਿੰਘ, ਏ ਐਸ ਆਈ ਅਵਤਾਰ ਸਿੰਘ, ਏ ਐਸ ਆਈ ਨਾਮਦੇਵ, ਹੈਡ ਕਾਂਸਟੇਬਲ ਤਲਵਿੰਦਰ ਸਿੰਘ ਐਮ ਐਚ ਸੀ ਵਿਕਾਸ ਮਹਿਤਾ, ਸੀ ਟੀ ਸੁਖਜਿੰਦਰ ਸਿੰਘ ਸਮੇਤ ਹੋਰ ਮੁਲਾਜ਼ਮ ਹਾਜਰ ਸਨ।