Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ : ਸਾਨੂੰ ਵੋਟ ਕਿਸੇ ਵੀ ਲਾਲਚ ਜਾਂ ਦਬਾਅ ‘ਚ ਆ ਕੇ ਨਹੀਂ ਪਾਉਣੀ ਚਾਹੀਦੀ : ਰਾਜੇਵਾਲ

ਗੜ੍ਹਦੀਵਾਲਾ : ਸਾਨੂੰ ਵੋਟ ਕਿਸੇ ਵੀ ਲਾਲਚ ਜਾਂ ਦਬਾਅ ‘ਚ ਆ ਕੇ ਨਹੀਂ ਪਾਉਣੀ ਚਾਹੀਦੀ : ਰਾਜੇਵਾਲ

ਗੜ੍ਹਦੀਵਾਲਾ 13 ਫਰਵਰੀ (ਚੌਧਰੀ / ਯੋਗੇਸ਼ ਗੁਪਤਾ ) : ਅੱਜ ਗੜ੍ਹਦੀਵਾਲਾ ਦੇ ਨਜਦੀਕ ਗੁਰੂਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਬਲਬੀਰ ਸਿੰਘ ਰਾਜੇਵਾਲ ਨਤਮਸਤਕ ਹੋਣ ਪਹੁੰਚੇ ਅਤੇ ਸੰਤ ਬਾਬਾ ਸੇਵਾ ਸਿੰਘ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤੇ ਸੰਤ ਬਾਬਾ ਸੇਵਾ ਸਿੰਘ ਜੀ ਵੱਲੋਂ ਬਲਬੀਰ ਸਿੰਘ ਰਾਜੇਵਾਲ ਨੂੰ ਜੀ ਆਇਆਂ ਆਖਿਆ। ਇਸ ਮੌਕੇ ਤੇ ਆਉਣ ਵਾਲੀਆਂ ਚੋਣਾਂ ਲਈ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਅਸੀਂ ਪਿਛਲੇ ਕਈ ਸਾਲਾਂ ਤੋਂ ਰਵਾਇਤੀ ਪਾਰਟੀਆਂ ਦੇ ਹਾਲ ਨੂੰ ਦੇਖਦੇ ਅਤੇ ਝਲਦੇ ਆ ਰਹੇ ਹਾਂ। ਸਾਨੂੰ ਸਭ ਨੂੰ ਇੱਕ ਵਾਰ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਪਿੱਛੇ ਛੱਡ ਕੇ ਕਿਸੇ ਨਵੀਂ ਪਾਰਟੀ ਨੂੰ ਸਮਰਥਨ ਕਰਨਾ ਚਾਹੀਦਾ ਹੈ ਅਗਰ ਨਵੀਂ ਪਾਰਟੀ ਵੀ ਪੰਜਾਬ ਲਈ ਕੁਝ ਨਹੀਂ ਕਰਦੀ ਤਾਂ ਉਸ ਨੂੰ ਬਰਖਾਸਤ ਵੀ ਕੀਤਾ ਜਾ ਸਕਦਾ ਹੈ। ਉਹਨਾਂ ਨੇ ਆਖਿਆ ਕਿ ਅਗਰ ਸਾਨੂੰ ਮੌਕਾ ਮਿਲਦਾ ਹੈ ਤਾਂ ਖੇਤੀਬਾੜੀ ਅਤੇ ਪੇਂਡੂ ਵਿਕਾਸ ਅਤੇ ਹੋਰ ਉਦਯੋਗਿਕ ਅਤੇ ਵਪਾਰਕ ਬਾਰੇ ਚਰਚਾ ਕੀਤੀ। ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਜੀ ਨੇ ਆਖਿਆ ਕਿ ਸਾਨੂੰ ਕਿਸੇ ਵੀ ਲਾਲਚ ਵਿਚ ਆ ਕੇ ਵੋਟ ਨਹੀਂ ਪਾਉਣੀ ਚਾਹੀਦੀ ਸਗੋਂ ਸਾਨੂੰ ਸਰਕਾਰਾਂ ਦੇ ਪਿੱਛਲੇ ਕੰਮਾਂ ਨੂੰ ਦੇਖਦੇ ਹੋਏ ਅਤੇ ਕੰਮ ਕਰਨ ਵਾਲੇ ਸੂਝਵਾਨ ਵਿਅਕਤੀ ਨੂੰ ਹੀ ਵੋਟ ਪਾਉਣੀ ਚਾਹੀਦੀ ਹੈ ਤਾਂ ਜੋ ਸਾਨੂੰ ਅਗਲੇ ਪੰਜ ਸਾਲ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਫ਼-ਸੁਥਰਾ ਮਾਹੌਲ ਮਿਲੇ। ਇਸ ਮੌਕੇ ਤੇ ਬਲਵੀਰ ਸਿੰਘ ਰਾਜੇਵਾਲ ਵੱਲੋਂ ਚੋਣ ਮੈਨੀਫੈਸਟੋ ਵੀ ਬਾਬਾ ਜੀ ਨਾਲ ਸਾਂਝਾ ਕੀਤਾ ਗਿਆ ਅਤੇ ਹੋਰ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਤੇ ਭਾਈ ਕੁਲਦੀਪ ਸਿੰਘ ,ਜਸਵੀਰ ਸਿੰਘ ਰੋਡੇ ਸਬਕਾ ਜਥੇਦਾਰ ਅਕਾਲ ਤਖਤ ਸਾਹਿਬ,ਚਰਨਜੀਤ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ, ਸੰਯੁਕਤ ਸਮਜਅ ਮੋਰਚੇ ਦੇ ਟਾਂਡਾ ਤੋਂ ਪਾਰਟੀ ਉਮੀਦਵਾਰ ਅਸਰਸਦੀਪ ਸਿੰਘ,ਸਰਤਾਜ ਸਿੰਘ,ਜਗਤ , ਸਰਦਾਰ ਜਗਤਾਰ ਸਿੰਘ ਸਾਬਕਾ ਸਰਪੰਚ, ਗੁਰਨਾਮ ਗਿੱਲ ਸਹੋਤਾ ਪ੍ਰਧਾਨ ਕਿਸਾਨ ਯੂਨੀਅਨ, ਜਸਪਾਲ ਸਿੰਘ,ਜਗਜੀਤ ਸਿੰਘ,ਸਰਤਾਜ ਸਿੰਘ, ਨਾਹਰ ਸਿੰਘ, ਦੀਦਾਰ ਸਿੰਘ, ਸੁਖਵਿੰਦਰ, ਧਨਵੰਤ ਸਿੰਘ, ਬਲਵਿੰਦਰ , ਲੰਬੜਦਾਰ ਓਂਕਾਰ ਸਿੰਘ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜਰ ਸਨ।

error: copy content is like crime its probhihated