Prime Punjab Times

Latest news
ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ..
ADVERTISEMENT
You are currently viewing ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ‘ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ ਖਿਡਾਰੀਆਂ ਦੀ ਸਟੇਟ ਪੱਧਰ ਲਈ ਹੋਈ ਚੋਣ 

ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ‘ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ ਖਿਡਾਰੀਆਂ ਦੀ ਸਟੇਟ ਪੱਧਰ ਲਈ ਹੋਈ ਚੋਣ 

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ ) 

: ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਮੁੰਡਿਆਂ ਦੀ ਵਾਲੀਬਾਲ ਟੀਮ ਨੇ ਆਪਣੀ ਵਧੀਆ ਖੇਡ ਪ੍ਰਦਰਸ਼ਨ ਕਰਦਿਆਂ 19-08-26 ਸਰਕਾਰੀ ਹਾਈ ਸਕੂਲ ਭੀਖੋਵਾਲ (ਹੁਸ਼ਿਆਰਪੁਰ) ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਟੀਮ ਵਿੱਚ ਗੜ੍ਹਦੀਵਾਲਾ ਜ਼ੋਨ ਦੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਖਿਡਾਰੀਆਂ ਨੇ ਭਾਗ ਲਿਆ ਸੀ। ਜਿਨਾਂ ਵਿੱਚੋਂ ਸਾਡੇ ਸਕੂਲ ਦੇ ਤਿੰਨ ਹੋਣਹਾਰ ਖਿਡਾਰੀ ਨਵਜੋਤ ਸਿੰਘ ਸਿਮਰਪ੍ਰੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਵੀ ਹਿੱਸਾ ਲਿਆ।

ਇਸ ਜਿੱਤ ਤੋਂ ਇਲਾਵਾ ਸਾਡੇ ਸਕੂਲ ਲਈ ਹੋਰ ਵੀ ਵੱਡੇ ਮਾਣ ਵਾਲੀ ਗੱਲ ਇਹ ਰਹੀ ਕਿ ਇਸ ਜੇਤੂ ਟੀਮ ਦਾ ਹਿੱਸਾ ਰਹੇ ਸਾਡੇ ਸਕੂਲ ਦੇ ਦੋ ਹੋਣਹਾਰ ਖਿਡਾਰੀਆਂ – ਨਵਜੋਤ ਸਿੰਘ ਅਤੇ ਦਿਲਪ੍ਰੀਤ ਸਿੰਘ ਦੀ ਚੋਣ ਆਗਾਮੀ ਸਟੇਟ ਲੈਵਲ (ਰਾਜ ਪੱਧਰੀ) ਟੂਰਨਾਮੈਂਟ ਲਈ ਹੋਈ ਹੈ।

ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਅਧਿਆਪਕ, ਮਾਪਿਆਂ ਤੇ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ ਬੱਚਿਆਂ ਦੀ ਜਿੱਤ ਦਾ ਸਿਹਰਾ ਡੀ ਪੀ ਸਾਹਿਬਾਨਾਂ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਨੂੰ ਜਾਂਦਾ ਹੈ।

ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ।ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀਆਂ ਤੇ ਮਾਣ ਹੈ, ਜਿੰਨਾ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ।